ਅੰਮ੍ਰਿਤਸਰ ਵਿਚ ਵੇਅਰ ਹਾਊਸ ਕਾਰਪੋਰੇਸ਼ਨ ਦੇ ਮੈਨੇਜਰ ਦੀ ਖੁਦਕੁਸ਼ੀ ਮਾਮਲੇ ਸਬੰਧੀ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਗਗਨਦੀਪ ਸਿੰਘ ਨੇ ਖੁਦਕੁਸ਼ੀ ਤੋਂ ਪਹਿਲਾਂ ਮੰਤਰੀ ਦਾ ਨਾਮ ਲਿਆ। ਉਨ੍ਹਾਂ ਰਿਸ਼ਵਤ ਲੈਣ, ਟੈਂਡਰ ਵਿਚ ਹੇਰਾਫੇਰੀ, ਹਮਲਾ ਅਤੇ ਦਬਾਅ ਪਾਉਣ ਦੇ ਦੋਸ਼ ਵੀ ਲਾਏ। ਉਨ੍ਹਾਂ ਕਿਹਾ ਕਿ ਇਹ ਇੱਕ ਭ੍ਰਿਸ਼ਟਾਚਾਰ ਦਾ ਮਾਮਲਾ ਹੈ ਅਤੇ
ਪ੍ਰਤਾਪ ਬਾਜਵਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਇਸ ਮਾਮਲੇ ਦਾ ਖੁਦ ਨੋਟਿਸ ਲੈਣ ਤੇ ਇਨਸਾਫ਼ ਯਕੀਨੀ ਬਣਾਉਣ ਲਈ ਕਿਹਾ।