RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

Railway Track Blast Near Patiala: ਸ਼ੰਭੂ ਰੇਲ ਟਰੈਕ ਧਮਾਕੇ ਦੇ ਤਾਰ ਆਈ ਐੱਸ ਆਈ ਨਾਲ ਜੁੜੇ

ਮੁੱਢਲੀ ਜਾਣਕਾਰੀ ਮੁਤਾਬਕ ਇਹ ਬੰਬ ਧਮਾਕਾ ਪਾਕਿਸਤਾਨ ਆਧਾਰਿਤ ਆਈ ਐੱਸ ਆਈ ਦੇ ਇਸ਼ਾਰੇ ’ਤੇ ਕੀਤਾ ਗਿਆ।

Jass Grewal by Jass Grewal
April 29, 2026
in ਪੰਜਾਬ
Reading Time: 1 min read
0 0
0

ਪਟਿਆਲਾ ਪੁਲੀਸ ਨੇ ਸੋਮਵਾਰ ਰਾਤੀਂ ਪਿੰਡ ਬਠੌਣੀਆਂ ਨੇੜੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ’ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਉਂਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਹਥਿਆਰ ਤੇ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਧਮਾਕੇ ’ਚ ਮਾਰੇ ਗਏ ਨੌਜਵਾਨ ਦੀ ਪਛਾਣ ਜਗਰੂਪ ਸਿੰਘ ਵਾਸੀ ਤਰਨ ਤਾਰਨ ਵਜੋਂ ਹੋਈ ਹੈ, ਦੂਜੇ ਸਾਥੀ ਦੀ ਭਾਲ ਜਾਰੀ ਹੈ।

ਧਮਾਕੇ ਵਿੱਚ ਜਗਰੂਪ ਸਿੰਘ ਦੇ ਚੀਥੜੇ ਉੱਡ ਗਏ ਸਨ। ਪੁਲੀਸ ਨੂੰ ਮੌਕੇ ਤੋਂ ਉਸ ਦੇ ਧੜ ਦਾ ਕੁਝ ਹਿੱਸਾ ਹੀ ਮਿਲਿਆ ਹੈ। ਪੁਲੀਸ ਵੱਲੋਂ ਕਾਬੂ ਕੀਤੇ ਨੌਜਵਾਨਾਂ ਵਿਚ ਮ੍ਰਿਤਕ ਦਾ ਭਰਾ ਸਤਿਨਾਮ ਸਿੰਘ ਵੀ ਸ਼ਾਮਲ ਹੈ। ਮੁੱਢਲੀ ਜਾਣਕਾਰੀ ਮੁਤਾਬਕ ਇਹ ਬੰਬ ਧਮਾਕਾ ਪਾਕਿਸਤਾਨ ਆਧਾਰਿਤ ਆਈ ਐੱਸ ਆਈ ਦੇ ਇਸ਼ਾਰੇ ’ਤੇ ਕੀਤਾ ਗਿਆ। ਪੁਲੀਸ ਨੇ ਮੁਲਜ਼ਮਾਂ ਖਿਲਾਫ਼ ਗ਼ੈਰ-ਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂ ਏ ਪੀ ਏ) ਤੇ ਹੋਰਨਾਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਪਟਿਆਲਾ ਦੇ ਡੀ ਆਈ ਜੀ ਕੁਲਦੀਪ ਚਾਹਲ ਅਤੇ ਐੱਸ ਐੱਸ ਪੀ ਵਰੁਣ ਸ਼ਰਮਾ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਪਰਦੀਪ ਸਿੰਘ ਖ਼ਾਲਸਾ ਵਾਸੀ ਮਾਨਸਾ, ਕੁਲਵਿੰਦਰ ਸਿੰਘ ਬੱਗਾ ਵਾਸੀ ਬੱਪੀਆਣਾ ਜ਼ਿਲ੍ਹਾ ਮਾਨਸਾ, ਸਤਨਾਮ ਸਿੰਘ ਸੱਤਾ ਵਾਸੀ ਪੰਜਵੜ ਅਤੇ ਗੁਰਪ੍ਰੀਤ ਸਿੰਘ ਗੋਪੀ ਵਾਸੀ ਮੁਰਾਦਪੁਰ ਖ਼ੁਰਦ (ਗੋਇੰਦਵਾਲ) ਦੋਵੇਂ ਜ਼ਿਲ੍ਹਾ ਤਰਨ ਤਾਰਨ ਸ਼ਾਮਲ ਹਨ। ਮੁਲਜ਼ਮਾਂ ਕੋਲੋਂ ਵਿਸਫੋਟਕ, ਦੋ ਪਿਸਤੌਲ ਤੇ ਗੋਲੀ-ਸਿੱਕੇ ਸਮੇਤ ਲੈਪਟਾਪ ਅਤੇ ਹੋਰ ਤਕਨੀਕੀ ਸਮੱਗਰੀ ਬਰਾਮਦ ਕੀਤੀ ਗਈ ਹੈ। ਇਹ ਸਾਰਾ ਸਾਮਾਨ ਉਨ੍ਹਾਂ ਨੂੰ ਸਰਹੱਦ ਪਾਰ ਬੈਠੇ ਅਤਿਵਾਦੀ ਹੈਂਡਲਰਾਂ ਕੋਲੋਂ ਮਿਲਿਆ ਸੀ। ਕੋਤਵਾਲੀ ਪਟਿਆਲਾ ਇਲਾਕੇ ਵਿਚੋਂ ਗ੍ਰਿਫ਼ਤਾਰ ਮੁਲਜ਼ਮਾਂ ਖਿਲਾਫ਼ ਗ਼ੈਰ-ਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂ ਏ ਪੀ ਏ) ਸਣੇ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਡੀ ਆਈ ਜੀ ਨੇ ਦੱਸਿਆ ਕਿ ਇਸ ਅਤਿਵਾਦੀ ਮਾਡਿਊਲ ਦਾ ਸਰਗਣਾ ਪਰਦੀਪ ਸਿੰਘ ਖਾਲਸਾ ਹੈ, ਜਿਸ ਨੇ ਜਥੇਬੰਦੀ ਬਣਾਈ ਹੋਈ ਹੈ। ਮੁਲਜ਼ਮਾਂ ਨੂੰ ਪਟਿਆਲਾ ਕੋਰਟ ’ਚ ਪੇਸ਼ ਕਰ ਕੇ ਇਨ੍ਹਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਨ੍ਹਾਂ ਤੋਂ ਵਿਦੇਸ਼ ਵਿੱਚ ਬੈਠੇ ਖਾਲਿਸਤਾਨੀ ਸਮਰਥਕਾਂ ਦੇ ਲਿੰਕ ਅਤੇ ਵਿਦੇਸ਼ੀ ਫੰਡਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਮੁਲਜ਼ਮਾਂ ਤੋਂ ਮੁੱਢਲੀ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਧਮਾਕੇ ਵੇਲੇ ਮੌਕੇ ਉੱਤੇ ਦੋ ਜਣੇ ਹੀ ਮੌਜੂਦ ਸਨ। ਇਨ੍ਹਾਂ ਵਿੱਚੋਂ ਜਗਰੂਪ ਸਿੰਘ ਦੇ ਚੀਥੜੇ ਉੱਡ ਗਏ ਜਦੋਂਕਿ ਦੂਜਾ ਸਾਥੀ ਉਥੋਂ ਫ਼ਰਾਰ ਹੋ ਗਿਆ। ਸੂਤਰਾਂ ਮੁਤਾਬਕ ਘਟਨਾ ਸਥਾਨ ਤੋਂ ਮਿਲਿਆ ਮੋਬਾਈਲ ਫੋਨ ਪੁਲੀਸ ਲਈ ਮੁਲਜ਼ਮਾਂ ਤੱਕ ਪੁੱਜਣ ਵਿੱਚ ਵਧੇਰੇ ਮਦਦਗਾਰ ਸਾਬਤ ਹੋਇਆ।

Previous Post

ਰੂਸ ਨੇ ਨਿਭਾਈ ਦੋਸਤੀ: ਚੌਥਾ S-400 ਭਾਰਤ ਲਈ ਰਵਾਨਾ, ਆਪ੍ਰੇਸ਼ਨ ਸਿੰਧੂਰ ਦੌਰਾਨ ਪਾਕਿਸਤਾਨ ਦੀ ਕਰ ਦਿੱਤੀ ਸੀ ਹਾਲਤ ਖ਼ਰਾਬ

Next Post

PGIMS ਰੋਹਤਕ ’ਚ ਨੌਕਰੀਆਂ ਦੇ ਨਾਮ ’ਤੇ ਫਰਜ਼ੀਵਾੜਾ; ਸੋਸ਼ਲ ਮੀਡੀਆ ’ਤੇ ਫੈਲੀ ਅਫ਼ਵਾਹ

Next Post
PGIMS ਰੋਹਤਕ ’ਚ ਨੌਕਰੀਆਂ ਦੇ ਨਾਮ ’ਤੇ ਫਰਜ਼ੀਵਾੜਾ; ਸੋਸ਼ਲ ਮੀਡੀਆ ’ਤੇ ਫੈਲੀ ਅਫ਼ਵਾਹ

PGIMS ਰੋਹਤਕ ’ਚ ਨੌਕਰੀਆਂ ਦੇ ਨਾਮ ’ਤੇ ਫਰਜ਼ੀਵਾੜਾ; ਸੋਸ਼ਲ ਮੀਡੀਆ ’ਤੇ ਫੈਲੀ ਅਫ਼ਵਾਹ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers