RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

Rajya Sabha: ਸੀਚੇਵਾਲ ਨੇ ਰਾਜ ਸਭਾ ਵਿੱਚ ਪੇਂਡੂ ਵਿਕਾਸ ਫੰਡ ਦਾ ਮੁੱਦਾ ਚੁੱਕਿਆ

ਜਦੋਂ ਇਹ ਫੰਡ ਰੋਕ ਦਿੱਤਾ ਜਾਂਦਾ ਹੈ, ਤਾਂ ਪਿੰਡਾਂ ਵਿੱਚ ਹਰ ਕਿਸਮ ਦਾ ਵਿਕਾਸ ਕਾਰਜ ਪ੍ਰਭਾਵਿਤ ਹੁੰਦਾ ਹੈ

Jass Grewal by Jass Grewal
March 13, 2026
in ਦੇਸ਼
Reading Time: 1 min read
0 0
0

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਵਿੱਚ ਪੇਂਡੂ ਵਿਕਾਸ ਮੰਤਰਾਲੇ ਦੇ ਬਜਟ ’ਤੇ ਚਰਚਾ ਦੌਰਾਨ ਪੰਜਾਬ ਨਾਲ ਸਬੰਧਤ ਅਹਿਮ ਮੁੱਦੇ ਚੁੱਕੇ। ਸੰਤ ਸੀਚੇਵਾਲ ਨੇ ਦੱਸਿਆ ਕਿ ਪੰਜਾਬ ਦੇ ਪੇਂਡੂ ਵਿਕਾਸ ਲਈ ਰੱਖੇ ਗਏ 8,000 ਕਰੋੜ ਰੁਪਏ ਤੋਂ ਵੱਧ ਦੇ ਫੰਡ ਇਸ ਵੇਲੇ ਕੇਂਦਰ ਸਰਕਾਰ ਦੀਆਂ ਫਾਈਲਾਂ ਵਿੱਚ ਫਸੇ ਹੋਏ ਹਨ।

ਉਨ੍ਹਾਂ ਸਦਨ ਨੂੰ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ ਤੀਜੇ ਪੜਾਅ ਤਹਿਤ ਪੰਜਾਬ ਲਈ ਕਰੀਬ 828 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਇਨ੍ਹਾਂ ਪ੍ਰੋਜੈਕਟਾਂ ਵਿੱਚ 64 ਸੜਕਾਂ ਅਤੇ 38 ਪੁਲਾਂ ਦੀ ਉਸਾਰੀ ਸ਼ਾਮਲ ਹੈ। ਹਾਲਾਂਕਿ, ਐੱਫ ਡੀ ਆਰ (FDR) ਤਕਨੀਕ ਦੀ ਵਰਤੋਂ ਕਰਕੇ ਬਣਾਏ ਜਾਣ ਵਾਲੇ ਸੜਕਾਂ ਅਤੇ ਪੁਲ ਪਿਛਲੇ ਛੇ-ਸੱਤ ਮਹੀਨਿਆਂ ਤੋਂ ਟੈਂਡਰ ਪ੍ਰਕਿਰਿਆ ਵਿੱਚ ਫਸੇ ਹੋਏ ਹਨ ਅਤੇ ਅਜੇ ਤੱਕ ਕੰਮ ਸ਼ੁਰੂ ਨਹੀਂ ਹੋਇਆ ਹੈ।

ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪਿੰਡਾਂ ਦੀਆਂ ਸੜਕਾਂ ਵਿਕਾਸ ਦੀ ਜੀਵਨ ਰੇਖਾ ਹੁੰਦੀਆਂ ਹਨ ਅਤੇ ਜਦੋਂ ਅਜਿਹੇ ਕੰਮ ਰੁਕ ਜਾਂਦੇ ਹਨ ਤਾਂ ਪੇਂਡੂ ਖੇਤਰਾਂ ਦਾ ਸਮੁੱਚਾ ਵਿਕਾਸ ਵੀ ਠੱਪ ਹੋ ਜਾਂਦਾ ਹੈ। ਸੰਤ ਸੀਚੇਵਾਲ ਨੇ ਅੱਗੇ ਕਿਹਾ ਕਿ ਪੇਂਡੂ ਸੜਕਾਂ, ਜਲ ਸਪਲਾਈ, ਮਨਰੇਗਾ (MGNREGA), ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਪਿੰਡਾਂ ਦੀਆਂ ਕਈ ਹੋਰ ਵਿਕਾਸ ਸਕੀਮਾਂ ਸਿੱਧੇ ਤੌਰ ‘ਤੇ ਪੇਂਡੂ ਵਿਕਾਸ ਫੰਡ (RDF) ਨਾਲ ਜੁੜੀਆਂ ਹੋਈਆਂ ਹਨ। ਜਦੋਂ ਇਹ ਫੰਡ ਰੋਕ ਦਿੱਤਾ ਜਾਂਦਾ ਹੈ, ਤਾਂ ਪਿੰਡਾਂ ਵਿੱਚ ਹਰ ਕਿਸਮ ਦਾ ਵਿਕਾਸ ਕਾਰਜ ਪ੍ਰਭਾਵਿਤ ਹੁੰਦਾ ਹੈ।

ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਬਕਾਇਆ ਫੰਡ ਤੁਰੰਤ ਜਾਰੀ ਕੀਤੇ ਜਾਣ ਤਾਂ ਜੋ ਪਿੰਡਾਂ ਵਿੱਚ ਵਿਕਾਸ ਕਾਰਜ ਮੁੜ ਸ਼ੁਰੂ ਹੋ ਸਕਣ। ਉਨ੍ਹਾਂ ਸਪੱਸ਼ਟ ਕਿਹਾ ਕਿ ਇਹ ਫੰਡ ਰੋਕ ਕੇ ਪੰਜਾਬ ਦੇ ਲੋਕਾਂ ਨੂੰ ਸਜ਼ਾ ਦਿੱਤੀ ਜਾ ਰਹੀ ਹੈ ਅਤੇ ਇਸ ਦਾ ਸਭ ਤੋਂ ਵੱਧ ਨੁਕਸਾਨ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਹੋ ਰਿਹਾ ਹੈ।

ਸੰਤ ਸੀਚੇਵਾਲ ਨੇ ਅੱਗੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਇੱਥੋਂ ਦੇ ਕਿਸਾਨ ਤੇ ਮਜ਼ਦੂਰ ਦੇਸ਼ ਦੀ ਆਰਥਿਕਤਾ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ। ਇਸ ਲਈ ਪੰਜਾਬ ਨਾਲ ਵਿਤਕਰਾ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਸੂਬੇ ਦੇ ਹੱਕੀ ਫੰਡ ਤੁਰੰਤ ਜਾਰੀ ਕਰਨੇ ਚਾਹੀਦੇ ਹਨ ਤਾਂ ਜੋ ਪਿੰਡਾਂ ਦੇ ਰੁਕੇ ਹੋਏ ਵਿਕਾਸ ਕਾਰਜ ਮੁੜ ਸ਼ੁਰੂ ਹੋ ਸਕਣ।

ਸੰਸਦ ਮੈਂਬਰ ਸੰਤ ਸੀਚੇਵਾਲ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਆਲੂਆਂ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਆਈ ਹੈ, ਜਿਸ ਨਾਲ ਕਿਸਾਨ ਗੰਭੀਰ ਮੁਸੀਬਤ ਵਿੱਚ ਹਨ। ਕਈ ਥਾਵਾਂ ‘ਤੇ ਕਿਸਾਨ ਆਪਣੀ ਫ਼ਸਲ ਸੜਕਾਂ ਦੇ ਕਿਨਾਰੇ ਸੁੱਟਣ ਲਈ ਮਜਬੂਰ ਹਨ ਕਿਉਂਕਿ ਉਨ੍ਹਾਂ ਨੂੰ ਖਰੀਦਦਾਰ ਨਹੀਂ ਮਿਲ ਰਹੇ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਸਹਾਇਤਾ ਲਈ ਤੁਰੰਤ ਕਦਮ ਚੁੱਕਣ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਦਾ ਵਾਜਬ ਭਾਅ ਮਿਲ ਸਕੇ।

Previous Post

ਹਰਿਆਣਾ ਮਹਿਲਾ ਕਮਿਸ਼ਨ ਵੱਲੋਂ Rapper Badshah ਨੂੰ ਗ੍ਰਿਫਤਾਰ ਕਰਨ ਦੇ ਹੁਕਮ

Next Post

ਮੋਗਾ ’ਚ ਅਮਿਤ ਸ਼ਾਹ ਦੀ ਗਰਜ: ‘ਛੋਟੇ ਭਰਾ’ ਵਾਲੀ ਭੂਮਿਕਾ ਖ਼ਤਮ; ਹੁਣ ਇਕੱਲੇ ਬਣਾਵਾਂਗੇ ਸਰਕਾਰ

Next Post

ਮੋਗਾ ’ਚ ਅਮਿਤ ਸ਼ਾਹ ਦੀ ਗਰਜ: ‘ਛੋਟੇ ਭਰਾ’ ਵਾਲੀ ਭੂਮਿਕਾ ਖ਼ਤਮ; ਹੁਣ ਇਕੱਲੇ ਬਣਾਵਾਂਗੇ ਸਰਕਾਰ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers