RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

RPG ਹਮਲਿਆਂ ਤੋਂ ਬਾਅਦ ਪੰਜਾਬ ਪੁਲਿਸ ਦਾ ਥਾਣਿਆਂ ਨੂੰ ਲੈਕੇ ਅਹਿਮ ਫ਼ੈਸਲਾ

RPG ਹਮਲਿਆਂ ਤੋਂ ਬਾਅਦ ਪੰਜਾਬ ਪੁਲਿਸ ਦਾ ਥਾਣਿਆਂ ਨੂੰ ਲੈਕੇ ਅਹਿਮ ਫ਼ੈਸਲਾ

Jass Grewal by Jass Grewal
December 20, 2022
in ਪੰਜਾਬ
Reading Time: 1 min read
0 0
0

ਪੰਜਾਬ ਦੀਆਂ ਦੋ ਥਾਵਾਂ (ਮੁਹਾਲੀ ਵਿਖੇ ਪੰਜਾਬ ਪੁਲਿਸ ਦਾ ਇੰਟੈਲੀਜੈਂਸ ਹੈੱਡਕੁਆਰਟਰ ਅਤੇ ਫੇਰ ਤਰਨਤਾਰਨ ਦੇ ਸਰਹਾਲੀ ਥਾਣੇ) ’ਤੇ ਹੋਏ ਆਰ. ਪੀ. ਜੀ. ਹਮਲਿਆਂ ਤੋਂ ਬਾਅਦ ਪੰਜਾਬ ਪੁਲਿਸ ਲਗਾਤਾਰ ਚੌਕਸ ਵਿਖਾਈ ਦੇ ਰਹੀ ਹੈ ਅਤੇ ਅਜਿਹੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਖ਼ਤ ਫੈਸਲੇ ਲੈ ਰਹੀ ਹੈ। ਇਹਨਾਂ ਹਮਲਿਆਂ ਨੂੰ ਚੁਣੌਤੀ ਵਜੋਂ ਲੈਂਦਿਆਂ ਪੰਜਾਬ ਪੁਲਸ ਨੇ ਪੁਲਸ ਨਾਲ ਸਬੰਧਿਤ ਸਾਰੀਆਂ ਇਮਾਰਤਾਂ ਨੂੰ ਪੂਰੀ ਤਰ੍ਹਾਂ ਸੀ. ਸੀ. ਟੀ. ਵੀ. ਕਵਰੇਜ ਹੇਠ ਲਿਆਉਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਸਰਹਾਲੀ ਥਾਣੇ ’ਤੇ ਹੋਏ ਹਮਲੇ ਤੋਂ ਬਾਅਦ ਲਿਆ ਗਿਆ ਹੈ। ਭਾਵੇਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਆਦਾਤਰ ਥਾਣਿਆਂ ‘ਚ ਪਹਿਲਾਂ ਹੀ ਸੀ. ਸੀ. ਟੀ. ਵੀ. ਲੱਗੇ ਹੋਏ ਹਨ ਪਰ ਹੁਣ ਪੁਲਿਸ ਥਾਣਿਆਂ ਦੇ ਨਾਲ-ਨਾਲ ਇਮਾਰਤ ਦੇ ਹੋਰ ਹਿੱਸਿਆਂ ਨੂੰ ਵੀ ਸੀ. ਸੀ. ਟੀ. ਵੀ. ਨਿਗਰਾਨੀ ਹੇਠ ਲਿਆਉਣ ਲਈ ਕਿਹਾ ਗਿਆ ਹੈ।

ਜਾਣਕਾਰੀ ਅਨੁਸਾਰ ਡੀ. ਜੀ. ਪੀ. ਗੌਰਵ ਯਾਦਵ ਨੇ ਹਾਲ ਹੀ ‘ਚ ਤਰਨਤਾਰਨ ਦੇ ਥਾਣਾ ਸਰਹਾਲੀ ‘ਚ ਹੋਏ ਆਰ. ਪੀ. ਜੀ. ਹਮਲੇ ਦੀ ਜਾਂਚ ਦੌਰਾਨ ਪਾਇਆ ਕਿ ਸਰਹਾਲੀ ਥਾਣੇ ਦੇ ਪੁਲਸਿੰਗ ਵਿੰਗ ਨੂੰ ਤਾਂ ਸੀ. ਸੀ. ਟੀ. ਵੀ. ਨਾਲ ਕਵਰ ਕੀਤਾ ਗਿਆ ਸੀ ਪਰ ਸਾਂਝ ਕੇਂਦਰ ਵੱਲ ਇਸ ‘ਚ ਕਮੀ ਸੀ। ਇਸ ਤੋਂ ਬਾਅਦ ਵੱਡੇ ਪੱਧਰ ’ਤੇ ਬਦਲਾਅ ਦਾ ਫ਼ੈਸਲਾ ਲੈਂਦਿਆਂ ਡੀ. ਜੀ. ਪੀ. ਵਲੋਂ ਸੂਬੇ ਭਰ ਦੇ ਸਵਾ 400 ਪੁਲਸ ਥਾਣਿਆਂ ਦੇ ਨਾਲ-ਨਾਲ ਪੁਲਸ ਵਿਭਾਗ ਨਾਲ ਸਬੰਧਿਤ ਸਾਰੇ ਪੱਧਰ ਦੇ ਪੁਲਸ ਅਧਿਕਾਰੀਆਂ ਦੇ ਦਫ਼ਤਰਾਂ ਅਤੇ ਹੋਰ ਇਮਾਰਤਾਂ ਨੂੰ ਪੂਰੀ ਤਰ੍ਹਾਂ ਬਾਹਰੀ ਸੀ. ਸੀ. ਟੀ. ਵੀ. ਕਵਰੇਜ ਪ੍ਰਦਾਨ ਕਰਨ ਲਈ ਕਿਹਾ ਗਿਆ ਹੈ।

ਇਸ ਨਾਲ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਦੌਰਾਨ ਮਹੱਤਵਪੂਰਨ ਸੁਰਾਗ ਇਕੱਠੇ ਕਰਨ ‘ਚ ਮਦਦ ਕਰਨ ਦੀਆਂ ਸੰਭਾਵਨਾਵਾਂ ਵਧਣਗੀਆਂ ਅਤੇ ਸੁਰੱਖਿਆ ਪ੍ਰਣਾਲੀ ਦੀ ਨਿਗਰਾਨੀ ‘ਚ ਵੀ ਮਦਦ ਮਿਲੇਗੀ। ਪੰਜਾਬ ਪੁਲਸ ਦੇ ਇਸ ਕਦਮ ਦੀ ਪੁਸ਼ਟੀ ਕਰਦਿਆਂ ਆਈ. ਜੀ. ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਲਈ ਇਹ ਫ਼ੈਸਲਾ ਲਿਆ ਗਿਆ ਹੈ ਅਤੇ ਡੀ. ਜੀ. ਪੀ. ਗੌਰਵ ਯਾਦਵ ਵਲੋਂ ਇਸ ਲਈ ਲੋੜੀਂਦੇ ਫੰਡ ਵੀ ਜਾਰੀ ਕਰ ਦਿੱਤੇ ਗਏ ਹਨ।

Tags: DecisionDGPPunjab NewsPunjab Police
Previous Post

ਪੰਜਾਬ ‘ਚ ਠੰਡ ਨੇ ਫੜਿਆ ਜ਼ੋਰ, ਸੰਘਣੀ ਧੁੰਦ ਕਾਰਨ ਰੈੱਡ ਅਲਰਟ ਜਾਰੀ

Next Post

ਮੁੜ ਕੈਨੇਡਾ ‘ਚ ਹੋਈ ਗੈਂਗਵਾਰ, 30 ਵਿਅਕਤੀਆਂ ਵਿਚਾਲੇ ਲੜਾਈ, ਪੁਲਿਸ ਦਾ ਐਕਸ਼ਨ

Next Post
ਮੁੜ ਕੈਨੇਡਾ ‘ਚ ਹੋਈ ਗੈਂਗਵਾਰ, 30 ਵਿਅਕਤੀਆਂ ਵਿਚਾਲੇ ਲੜਾਈ, ਪੁਲਿਸ ਦਾ ਐਕਸ਼ਨ

ਮੁੜ ਕੈਨੇਡਾ 'ਚ ਹੋਈ ਗੈਂਗਵਾਰ, 30 ਵਿਅਕਤੀਆਂ ਵਿਚਾਲੇ ਲੜਾਈ, ਪੁਲਿਸ ਦਾ ਐਕਸ਼ਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers