RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

SAD(A) ਪ੍ਰਧਾਨ ਸਿਮਰਨਜੀਤ ਮਾਨ ਦਾ ਵਿਵਾਦਤ ਬਿਆਨ, “ਕੇਜਰੀਵਾਲ ਨੂੰ ਲਾਵਾਂਗੇ ਫਾਹਾ”

SAD(A) ਪ੍ਰਧਾਨ ਸਿਮਰਨਜੀਤ ਮਾਨ ਦਾ ਵਿਵਾਦਤ ਬਿਆਨ, “ਕੇਜਰੀਵਾਲ ਨੂੰ ਲਾਵਾਂਗੇ ਫਾਹਾ”

Jass Grewal by Jass Grewal
December 18, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਇਕ ਵਾਰ ਫਿਰ ਵਿਵਾਦਤ ਬਿਆਨ ਦੇ ਦਿੱਤਾ ਹੈ। ਦਰਅਸਲ, ਸਿਮਰਨਜੀਤ ਸਿੰਘ ਮਾਨ ਬੇਘਰ ਕੀਤੇ ਗਏ ਲੋਕਾਂ ਨੂੰ ਮਿਲਣ ਲਈ ਲਤੀਫਪੁਰਾ ਪੁੱਜੇ ਸਨ। ਇਸ ਦੌਰਾਨ ਸੰਸਦ ਮੈਂਬਰ ਮਾਨ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਪੂਰੇ ਮਾਮਲੇ ਦੀ ਜਾਣਕਾਰੀ ਲੈਂਦਿਆਂ ਕਿਹਾ ਕਿ ਲਤੀਫਪੁਰਾ ’ਚ ਪਾਕਿਸਤਾਨ ਤੋਂ ਉਜੜ ਕੇ ਆਏ ਸਾਲਾਂ ਤੋਂ ਇਥੇ ਰਹਿ ਰਹੇ ਸਿੱਖਾਂ ਦੇ ਘਰ ਢਾਹ ਦਿੱਤੇ ਗਏ ਹਨ। ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਇਸ ਦੀ ਸਜ਼ਾ ਜ਼ਰੂਰ ਮਿਲੇਗੀ।

ਉਨ੍ਹਾਂ ਕਿਹਾ ਕਿ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਟਾਹਲੀ ਨਾਲ ਰੱਸਾ ਪਾ ਕੇ ਫਾਹਾ ਲਾਵਾਂਗੇ। ਮਾਨ ਨੇ ਕਿਹਾ ਕਿ ਪਹਿਲਾਂ ਪਾਕਿਸਤਾਨ ਤੋਂ ਉਜੜ ਕੇ ਆਏ ਲੋਕਾਂ ਨੂੰ ਮੁੜ ਉਜਾੜ ਦਿੱਤਾ ਗਿਆ ਹੈ। ਉਨ੍ਹਾਂ ਇਕ ਹੋਰ ਵਿਵਾਦਤ ਬਿਆਨ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ’ਚ ਭਗਤ ਸਿੰਘ ਦੀ ਫੋਟੋ ਲਾ ਕੇ ਉਨ੍ਹਾਂ ਦੇ ਨਕਸ਼ੇ-ਕਦਮਾਂ ’ਤੇ ਚੱਲਣ ਵਾਲੀ ‘ਆਪ’ ਨੂੰ ਪੁਲਸ ਖ਼ਿਲਾਫ਼ ਹੋਣਾ ਚਾਹੀਦਾ ਹੈ, ਕਿਉਂਕਿ ਭਗਤ ਸਿੰਘ ਨੇ ਇਕ ਅੰਗਰੇਜ਼ ਅਫ਼ਸਰ ਨਾਲ ਮਿਲ ਕੇ ਇਕ ਬੇਕਸੂਰ ਸਿੱਖ ਪੁਲਸ ਵਾਲੇ ਦਾ ਕਤਲ ਕੀਤਾ ਸੀ। ਲਤੀਫਪੁਰਾ ’ਚ ਵੀ ਉਸੇ ਪੁਲਸ ਨੇ ਲੋਕਾਂ ’ਤੇ ਜ਼ੁਲਮ ਕੀਤੇ।

ਮਾਨ ਨੇ ਕਿਹਾ ਕਿ ਉਹ 22 ਦਸੰਬਰ ਨੂੰ ਸੰਸਦ ’ਚ ਲਤੀਫਪੁਰਾ ’ਚ ਗਰੀਬ ਲੋਕਾਂ ਦੇ ਘਰਾਂ ਦੀ ਬਰਬਾਦੀ ਦਾ ਮੁੱਦਾ ਉਠਾਉਣਗੇ ਅਤੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਤੋਂ ਜਵਾਬ ਮੰਗਣਗੇ। ਉਨ੍ਹਾਂ ਕਿਹਾ ਕਿ ਅਕਸਰ ਉਨ੍ਹਾਂ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਜਾਂਦਾ, ਵੇਖਦੇ ਹਾਂ ਕਿ ਇਸ ਵਾਰ ਉਨ੍ਹਾਂ ਨੂੰ ਸੰਸਦ ’ਚ ਬੋਲਣ ਦਾ ਮੌਕਾ ਮਿਲਦਾ ਹੈ ਜਾਂ ਨਹੀਂ। ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ’ਚ ਇਕ ਵੀ ਸਿੱਖ ਜੱਜ ਨਹੀਂ ਹੈ, ਜੇਕਰ ਕੋਈ ਸਿੱਖ ਜੱਜ ਹੁੰਦਾ ਤਾਂ ਉਹ ਲਤੀਫਪੁਰਾ ’ਚ ਵੱਸਦੇ ਸਿੱਖ ਪਰਿਵਾਰਾਂ ਦਾ ਦਰਦ ਮਹਿਸੂਸ ਕਰਦਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਬੰਗਲਾਦੇਸ਼ ਅਤੇ ਹੋਰ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਘਰ ਮੁਹੱਈਆ ਕਰਵਾ ਸਕਦੀ ਹੈ ਤਾਂ ਲਤੀਫਪੁਰਾ ਦੇ ਘਰਾਂ ’ਤੇ ਬੁਲਡੋਜ਼ਰ ਕਿਉਂ ਚਲਾਏ ਗਏ?

Tags: Arvind KejriwalStatement
Previous Post

ਜ਼ੀਰਾ ਸ਼ਰਾਬ ਫੈਕਟਰੀ ਬਾਹਰ ਲੱਗੇ ‘ਚ ਗਰਮਾਇਆ ਮਾਹੌਲ਼, ਪੁਲਿਸ ਦਾ ਪ੍ਰਦਰਸ਼ਨਕਾਰੀਆਂ ‘ਤੇ ਵੱਡਾ ਐਕਸ਼ਨ

Next Post

ਗੈਂਗਸਟਰਾਵਾਦ ਤੇ ਬੇਅਦਬੀ ਮਾਮਲਿਆਂ ਨੂੰ ਲੈਕੇ CM ਮਾਨ ਨੇ ਆਖੀ ਵੱਡੀ ਗੱਲ

Next Post
ਰਾਕੇਟ ਲਾਂਚਰ ਹਮਲੇ ‘ਤੇ CM ਮਾਨ ਦਾ ਵੱਡਾ ਬਿਆਨ, ਵਿਰੋਧੀ ਧਿਰਾਂ ਨੂੰ ਦਿੱਤਾ ਜਵਾਬ!

ਗੈਂਗਸਟਰਾਵਾਦ ਤੇ ਬੇਅਦਬੀ ਮਾਮਲਿਆਂ ਨੂੰ ਲੈਕੇ CM ਮਾਨ ਨੇ ਆਖੀ ਵੱਡੀ ਗੱਲ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers