RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

PM ਮੋਦੀ ਨੂੰ ਦਿੱਤੇ ਹਰਿਮੰਦਰ ਸਾਹਿਬ ਦੇ ਮਾਡਲ ਦੀ ਨਿਲਾਮੀ ‘ਤੇ ਭੜਕੇ ਸੁਖਬੀਰ ਨੇ ਕਿਹਾ- ਨਹੀਂ ਸੰਭਾਲ ਸਕਦੇ ਤਾਂ ਵਾਪਸ ਕਰ ਦਿਓ

PM ਮੋਦੀ ਨੂੰ ਦਿੱਤੇ ਹਰਿਮੰਦਰ ਸਾਹਿਬ ਦੇ ਮਾਡਲ ਦੀ ਨਿਲਾਮੀ 'ਤੇ ਭੜਕੇ ਸੁਖਬੀਰ ਨੇ ਕਿਹਾ- ਨਹੀਂ ਸੰਭਾਲ ਸਕਦੇ ਤਾਂ ਵਾਪਸ ਕਰ ਦਿਓ

Jass Grewal by Jass Grewal
October 26, 2023
in ਪੰਜਾਬ, ਰਾਜਨੀਤੀ
0 0
0
PM ਮੋਦੀ ਨੂੰ ਦਿੱਤੇ ਹਰਿਮੰਦਰ ਸਾਹਿਬ ਦੇ ਮਾਡਲ ਦੀ ਨਿਲਾਮੀ ‘ਤੇ ਭੜਕੇ ਸੁਖਬੀਰ ਨੇ ਕਿਹਾ- ਨਹੀਂ ਸੰਭਾਲ ਸਕਦੇ ਤਾਂ ਵਾਪਸ ਕਰ ਦਿਓ

ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੱਖ-ਵੱਖ ਮੌਕਿਆਂ ‘ਤੇ ਮਿਲੇ ਤੋਹਫ਼ਿਆਂ ਅਤੇ ਯਾਦਗਾਰੀ ਚਿੰਨ੍ਹਾਂ ਦੀ ਈ-ਨਿਲਾਮੀ ਦਾ ਐਲਾਨ ਕੀਤਾ ਹੈ। ਇਸ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨੂੰ ਭੇਟ ਕੀਤੇ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਦੀ ਵੀ ਈ-ਨਿਲਾਮੀ ਕੀਤੀ ਜਾ ਰਹੀ ਹੈ। ਇਸ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।

 

ਸੁਖਬੀਰ ਬਾਦਲ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ – “ਮੈਨੂੰ ਇਹ ਜਾਣ ਕੇ ਬਹੁਤ ਦੁੱਖ ਹੋਇਆ ਕਿ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੇਸ਼ ਕੀਤੇ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ ਨਿਲਾਮੀ ਰਾਹੀਂ ਵੇਚਣ ਜਾ ਰਹੀ ਹੈ। ਅਕਾਲ ਪੁਰਖ ਅਤੇ ਗੁਰੂ ਸਾਹਿਬਾਨ ਦੀ ਬਖਸ਼ਿਸ਼ ਅਤੇ ਪਵਿੱਤਰ ਨਿਸ਼ਾਨੀ ਵਜੋਂ ਇਸ ਨੂੰ ਨਿਲਾਮ ਕਰਨਾ ਘੋਰ ਨਿਰਾਦਰ ਹੋਵੇਗਾ, ਜਿਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ।

ਸੁਖਬੀਰ ਬਾਦਲ ਨੇ ਅੱਗੇ ਲਿਖਿਆ- “ਮੈਂ ਪ੍ਰਧਾਨ ਮੰਤਰੀ ਨੂੰ ਨਿਮਰਤਾ ਸਹਿਤ ਬੇਨਤੀ ਕਰਦਾ ਹਾਂ ਕਿ ਉਹ ਇਸ ਨਿਲਾਮੀ ਨੂੰ ਤੁਰੰਤ ਰੋਕ ਦੇਣ। ਜੇਕਰ ਸਰਕਾਰ ਇਸ ਪਵਿੱਤਰ ਅਤੇ ਅਨਮੋਲ ਤੋਹਫ਼ੇ ਨੂੰ ਸੰਭਾਲਣ ਵਿੱਚ ਅਸਮਰੱਥ ਮਹਿਸੂਸ ਕਰਦੀ ਹੈ, ਤਾਂ ਕਿਰਪਾ ਕਰਕੇ ਇਸ ਪਵਿੱਤਰ ਚਿੰਨ੍ਹ ਨੂੰ ਸ਼੍ਰੋਮਣੀ ਕਮੇਟੀ ਨੂੰ ਵਾਪਸ ਸੌਂਪਣ ਦੀ ਕ੍ਰਿਪਾ ਕਰੋ।

https://

ਮੈਨੂੰ ਇਹ ਜਾਣ ਕੇ ਗਹਿਰਾ ਦੁੱਖ ਲੱਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੂੰ ਭੇਂਟ ਕੀਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ ਸਰਕਾਰ ਬੋਲੀ ਵਿੱਚ ਵੇਚਣ ਜਾ ਰਹੀ ਹੈ। ਇਹ ਮਾਡਲ ਅਕਾਲ ਪੁਰਖ ਅਤੇ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼ ਅਤੇ ਅਸ਼ੀਰਵਾਦ ਦੇ ਪਵਿੱਤਰ ਚਿੰਨ੍ਹ… pic.twitter.com/AOfkMJ6L3R

— Sukhbir Singh Badal (@officeofssbadal) October 25, 2023


ਵਰਨਣਯੋਗ ਹੈ ਕਿ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਵੱਖ-ਵੱਖ ਤੋਹਫ਼ਿਆਂ ਅਤੇ ਯਾਦਗਾਰੀ ਚਿੰਨ੍ਹਾਂ ਦੀ ਈ-ਨਿਲਾਮੀ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ 31 ਅਕਤੂਬਰ ਸ਼ਾਮ 5 ਵਜੇ ਤੱਕ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਲਈ ਬੋਲੀ ਮੰਗਵਾਈ ਗਈ ਹੈ, ਜਿਸ ਦੀ ਆਧਾਰ ਕੀਮਤ ਰੱਖੀ ਗਈ ਹੈ। ਇਸ ਦੀ ਕੀਮਤ 13500 ਰੁਪਏ ਰੱਖੀ ਗਈ ਹੈ ਅਤੇ 2 ਅਕਤੂਬਰ ਨੂੰ ਸਵੇਰੇ 10 ਵਜੇ ਸ਼ੁਰੂ ਹੋਈ ਇਸ ਮਾਡਲ ਦੀ ਬੋਲੀ 1,51,200 ਰੁਪਏ ਤੱਕ ਪਹੁੰਚ ਗਈ ਹੈ।

Previous Post

ਪੰਜਾਬ ਸਰਕਾਰ ਨੇ 30 ਅਕਤੂਬਰ ਨੂੰ ਸਥਾਨਕ ਛੁੱਟੀ ਦਾ ਐਲਾਨ

Next Post

ਬਹਿਸ ਸਬੰਧੀ CM ਮਾਨ ਦਾ ਨਵਾਂ ਟਵੀਟ, ਪੰਜਾਬੀਆਂ ਨੂੰ ਖੁੱਲਾ ਸੱਦਾ

Next Post
ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ CM ਮਾਨ 35 ਹਜ਼ਾਰ ਬੱਚਿਆਂ ਨਾਲ ਕਰਨਗੇ ਅਰਦਾਸ, ਕੱਲ ਤੋਂ ਸ਼ੁਰੂ ਹੋਵੇਗੀ ਮੈਗਾ ਮੁਹਿੰਮ

ਬਹਿਸ ਸਬੰਧੀ CM ਮਾਨ ਦਾ ਨਵਾਂ ਟਵੀਟ, ਪੰਜਾਬੀਆਂ ਨੂੰ ਖੁੱਲਾ ਸੱਦਾ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers