RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

Suspended DIG Bhullar ਦੇ ਟਿਕਾਣਿਆਂ ਤੋਂ ਈਡੀ ਵੱਲੋਂ 1.4 ਕਰੋੜ ਦੇ ਅਸਾਸੇ ਜ਼ਬਤ

ਈ ਡੀ ਨੇ ਬਿਆਨ ਵਿੱਚ ਕਿਹਾ ਕਿ ਛਾਪਿਆਂ ਦੌਰਾਨ 1.4 ਕਰੋੜ ਰੁਪਏ ਦੇ ਅਸਾਸੇ ਜ਼ਬਤ ਅਤੇ ਮਨੀ ਲਾਂਡਰਿੰਗ ਗਤੀਵਿਧੀਆਂ ਨਾਲ ਸਬੰਧਤ ਕਈ ਦਸਤਾਵੇਜ਼ ਬਰਾਮਦ ਕੀਤੇ ਗਏ।

Jass Grewal by Jass Grewal
April 30, 2026
in ਪੰਜਾਬ
Reading Time: 1 min read
0 0
0

ਈ ਡੀ ਨੇ ਪੰਜਾਬ ਪੁਲੀਸ ਦੇ ਮੁਅੱਤਲ ਡੀ ਆਈ ਜੀ, ਐੱਚ ਐੱਸ ਭੁੱਲਰ ਅਤੇ ਉਸ ਨਾਲ ਜੁੜੀਆਂ ਸੰਸਥਾਵਾਂ ਵਿਰੁੱਧ ਹਾਲ ਹੀ ਵਿੱਚ ਮਾਰੇ ਛਾਪਿਆਂ ਦੌਰਾਨ ਮਨੀ ਲਾਂਡਰਿੰਗ ਨਾਲ ਸਬੰਧਤ 1.4 ਕਰੋੜ ਰੁਪਏ ਦੇ ਅਸਾਸੇ ਅਤੇ ਕੁਝ ਦਸਤਾਵੇਜ਼ ਜ਼ਬਤ ਕੀਤੇ ਹਨ। ਕੇਂਦਰੀ ਏਜੰਸੀ ਨੇ 27 ਅਪਰੈਲ ਨੂੰ 11 ਥਾਵਾਂ ’ਤੇ ਛਾਪੇ ਮਾਰੇ ਸਨ, ਜਿਸ ਵਿੱਚ ਭੁੱਲਰ ਅਤੇ ਉਸ ਦੇ ਕਥਿਤ ਸਹਿਯੋਗੀਆਂ ਜਿਵੇਂ ਕਿ ਪ੍ਰਾਪਰਟੀ ਡੀਲਰ ਅਤੇ ਸ਼ੱਕੀ ਵਿਅਕਤੀਆਂ ਦੇ ਟਿਕਾਣੇ ਸ਼ਾਮਲ ਸਨ।

ਈ ਡੀ ਨੇ ਮਨੀ ਲਾਂਡਰਿੰਗ ਰੋਕਥਾਮ ਐਕਟ ਤਹਿਤ ਇਹ ਮਾਮਲਾ ਭੁੱਲਰ ਅਤੇ ਉਸ ਦੇ ਸਾਥੀਆਂ ਵਿਰੁੱਧ ਰਿਸ਼ਵਤਖੋਰੀ ਅਤੇ ਕਥਿਤ ਤੌਰ ’ਤੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ਾਂ ਹੇਠ ਦਰਜ ਦੋ ਸੀ ਬੀ ਆਈ ਕੇਸਾਂ ਮਗਰੋਂ ਦਰਜ ਕੀਤਾ ਹੈ। ਉਸ ਨੂੰ ਅਕਤੂਬਰ 2025 ਵਿੱਚ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਈ ਡੀ ਨੇ ਬਿਆਨ ਵਿੱਚ ਕਿਹਾ ਕਿ ਛਾਪਿਆਂ ਦੌਰਾਨ 1.4 ਕਰੋੜ ਰੁਪਏ ਦੇ ਅਸਾਸੇ ਜ਼ਬਤ ਅਤੇ ਮਨੀ ਲਾਂਡਰਿੰਗ ਗਤੀਵਿਧੀਆਂ ਨਾਲ ਸਬੰਧਤ ਕਈ ਦਸਤਾਵੇਜ਼ ਬਰਾਮਦ ਕੀਤੇ ਗਏ।

ਜਾਂਚ ਤੋਂ ਪਤਾ ਲੱਗਾ ਹੈ ਕਿ ਵੱਖ-ਵੱਖ ਪ੍ਰਾਪਰਟੀ ਡੀਲਰਾਂ ਅਤੇ ਸਬੰਧਤ ਵਿਅਕਤੀਆਂ ਦੇ ਬੈਂਕ ਖਾਤਿਆਂ ਵਿੱਚ ਵੱਡੀ ਨਕਦੀ ਜਮ੍ਹਾਂ ਅਤੇ ਤਬਦੀਲ ਕੀਤੀ ਗਈ ਸੀ, ਜਿਨ੍ਹਾਂ ਕੋਲ ਜ਼ਮੀਨ ਵਿੱਚ ਨਿਵੇਸ਼ ਦੇ ਅਨੁਸਾਰ ਆਮਦਨ ਦਾ ਕੋਈ ਜਾਇਜ਼ ਸਰੋਤ ਨਹੀਂ ਸੀ। ਏਜੰਸੀ ਨੇ ਦੋਸ਼ ਲਗਾਇਆ ਕਿ ਮਗਰੋਂ ਇਨ੍ਹਾਂ ਸ਼ੱਕੀ ਵਿਅਕਤੀਆਂ ਦੇ ਨਾਮ ’ਤੇ ਜਾਇਦਾਦਾਂ ਖ਼ਰੀਦਣ ਲਈ ਫੰਡਾਂ ਦੀ ਵਰਤੋਂ ਕੀਤੀ ਗਈ। ਈ ਡੀ ਅਨੁਸਾਰ ਹਾਲ ਹੀ ਵਿੱਚ ਮਾਰੇ ਗਏ ਛਾਪਿਆਂ ਦੌਰਾਨ ਚੰਡੀਗੜ੍ਹ, ਲੁਧਿਆਣਾ, ਕਪੂਰਥਲਾ, ਮੁਹਾਲੀ ਅਤੇ ਜ਼ੀਰਕਪੁਰ ਵਿੱਚ ਸਥਿਤ ਰਿਹਾਇਸ਼ੀ ਅਤੇ ਖੇਤੀਬਾੜੀ ਜਾਇਦਾਦਾਂ ਸਮੇਤ ਕਈ ਜਾਇਦਾਦਾਂ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕੀਤੇ ਗਏ ਹਨ।

Previous Post

ਧੀ ਦਾ ਝਗੜਾ ਸੁਲਝਾਉਣ ਆਏ ਪਿਓ-ਪੁੱਤ ਨੂੰ ਮਾਰੀਆਂ ਗੋਲੀਆਂ, ਜਵਾਈ ਨੇ ਕੀਤਾ ਕਤਲ

Next Post

ਰਾਸ਼ਟਰਪਤੀ ਨੂੰ ਇਕੱਲੇ ਮਿਲਣ ਦਾ ਸਮਾਂ ਮਿਲਿਆ ਪਰ ਮੈਂ ਐਮ ਐਲ ਏ ਨਾਲ ਲਿਜਾਵਾਂਗਾ: ਭਗਵੰਤ ਮਾਨ

Next Post
ਆਸਟ੍ਰੇਲੀਆ ਤੋਂ 11 ਪੰਜਾਬੀਆਂ ਸਣੇ 15 ਭਾਰਤੀ ਡਿਪੋਰਟ, ਅੱਜ ਪੁੱਜਣਗੇ ਦਿੱਲੀ ਏਅਰਪੋਰਟ; ਕ੍ਰਿਮੀਨਲ ਕੇਸਾਂ ‘ਚ ਸ਼ਮੂਲੀਅਤ ਆਈ ਸਾਹਮਣੇ

ਰਾਸ਼ਟਰਪਤੀ ਨੂੰ ਇਕੱਲੇ ਮਿਲਣ ਦਾ ਸਮਾਂ ਮਿਲਿਆ ਪਰ ਮੈਂ ਐਮ ਐਲ ਏ ਨਾਲ ਲਿਜਾਵਾਂਗਾ: ਭਗਵੰਤ ਮਾਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers