RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

SYL ‘ਤੇ ਟਲੀ ਸੁਪਰੀਮ ਕੋਰਟ ਦੀ ਸੁਣਵਾਈ, 15 ਮਾਰਚ ਨੂੰ ਹੋਵੇਗੀ ਚਰਚਾ

SYL 'ਤੇ ਟਲੀ ਸੁਪਰੀਮ ਕੋਰਟ ਦੀ ਸੁਣਵਾਈ, 15 ਮਾਰਚ ਨੂੰ ਹੋਵੇਗੀ ਚਰਚਾ

Jass Grewal by Jass Grewal
January 19, 2023
in ਦੇਸ਼, ਪੰਜਾਬ, ਰਾਜਨੀਤੀ
Reading Time: 1 min read
0 0
0

ਲੰਮੇ ਸਮੇਂ ਤੋਂ SYL ‘ਤੇ ਵਿਵਾਦ ਚੱਲ ਰਿਹਾ ਹੈ ਅਤੇ ਅੱਜ ਯਾਨੀ ਕਿ ਵੀਰਵਾਰ ਨੂੰ ਇਸ ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਹੋਣੀ ਸੀ ਪਰ ਸੁਪਰੀਮ ਕੋਰਟ ਨੇ ਇਹ ਸੁਣਵਾਈ 15 ਮਾਰਚ ਤੱਕ ਟਾਲ ਦਿੱਤੀ ਹੈ। ਦਰਅਸਲ ਅਟਾਰਨੀ ਜਨਰਲ ਆਰ. ਵੈਂਕਟਰਮਣੀ ਦੇ ਸੁਣਵਾਈ ਲਈ ਉਪਲੱਬਧ ਨਾ ਹੋਣ ਕਰ ਕੇ ਇਸ ਮਾਮਲੇ ਦੀ ਸੁਣਵਾਈ ਨੂੰ ਟਾਲ ਦਿੱਤਾ ਗਿਆ। ਓਧਰ ਹਰਿਆਣਾ ਸਰਕਾਰ ਨੇ ਕੋਰਟ ਨੂੰ ਦੱਸਿਆ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਮਗਰੋਂ ਦੋਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਦੋ ਦੌਰ ਦੀ ਬੈਠਕ ਹੋ ਚੁੱਕੀ ਹੈ ਪਰ ਉਸ ਦਾ ਕੋਈ ਨਤੀਜਾ ਨਹੀਂ ਨਿਕਲਿਆ। ਹੁਣ ਸੁਪਰੀਮ ਕੋਰਟ ਨੂੰ ਹੀ ਇਸ ਮੁੱਦੇ ‘ਤੇ ਸੁਣਵਾਈ ਕਰ ਕੇ ਹੱਲ ਕੱਢਣਾ ਹੋਵੇਗਾ।

ਦੱਸ ਦੇਈਏ ਬੀਤੀ 4 ਜਨਵਰੀ ਨੂੰ ਵੀ ਦਿੱਲੀ ਵਿਖੇ ਕੇਂਦਰੀ ਜਲ ਸ਼ਕਤੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦੇ ਦਫ਼ਤਰ ‘ਚ ਬੈਠਕ ਹੋਈ ਸੀ। ਇਹ ਬੈਠਕ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਨਾਲ ਕੀਤੀ ਗਈ ਸੀ, ਜੋ ਕਿ ਬੇਨਤੀਜਾ ਰਹੀ। ਇਸ ਬੈਠਕ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਫ਼ ਤੌਰ ‘ਤੇ ਕਿਹਾ ਗਿਆ ਕਿ ਮਾਮਲਾ ਸੁਪਰੀਮ ਕੋਰਟ ਵਿਚ ਹੈ ਅਤੇ ਸੁਪਰੀਮ ਕੋਰਟ ਹੀ ਤੈਅ ਕਰੇਗਾ। ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਨਹੀਂ ਹੈ। ਓਧਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਸੀ ਕਿ SYL ਬਣਨੀ ਚਾਹੀਦੀ ਹੈ।

ਪਿਛਲੇ ਸਾਲ ਸਤੰਬਰ ਮਹੀਨੇ ਵੀ ਪੰਜਾਬ ਅਤੇ ਹਰਿਆਣਾ ਵਿਚਾਲੇ ਸਤਲੁਜ-ਯਮੁਨਾ ਲਿੰਕ ਵਿਵਾਦ ਮੁੜ ਗਰਮਾ ਗਿਆ ਸੀ। ਕੇਂਦਰ ਸਰਕਾਰ ਨੇ ਦੋਸ਼ ਲਾਇਆ ਸੀ ਕਿ ਪੰਜਾਬ ਸਰਕਾਰ ਮਾਮਲੇ ਵਿਚ ਸਹਿਯੋਗ ਨਹੀਂ ਕਰ ਰਹੀ ਹੈ। ਨਵੇਂ ਮੁੱਖ ਮੰਤਰੀ ਨੂੰ ਵੀ ਚਿੱਠੀ ਲਿਖੀ ਗਈ ਪਰ ਉਨ੍ਹਾਂ ਨੇ ਜਵਾਬ ਨਹੀਂ ਦਿੱਤਾ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਕੇਂਦਰੀ ਜਲ ਸ਼ਕਤੀ ਮੰਤਰਾਲਾ ਵਲੋਂ ਬੁਲਾਈ ਗਈ ਬੈਠਕ ਵਿਚ ਗੱਲਬਾਤ ਕਰ ਕੇ ਹੱਲ ਕੱਢਣ ਦੀ ਕੋਸ਼ਿਸ਼ ਕਰਨ ਨੂੰ ਕਿਹਾ ਸੀ। ਹਾਲਾਂਕਿ ਇਹ ਮਾਮਲਾ ਅਜੇ ਵੀ ਠੰਡੇ ਬਸਤੇ ’ਚ ਹੈ। ਹਰ ਵਾਰ ਦੋਹਾਂ ਸੂਬਿਆਂ ਨੂੰ ਵਿਵਾਦ ਜਲਦੀ ਸੁਲਝਾਉਣ ਦੀ ਗੱਲ ਆਖੀ ਗਈ।

Tags: National Newspunjabi newsSupreme CourtSYL
Previous Post

ਪਠਾਨਕੋਟ ’ਚ ਚਲ ਰਹੀ ‘ਭਾਰਤ ਜੋੜੋ ਯਾਤਰਾ’ ’ਚ ਸਾਬਕਾ CM ਦਾ ਮੌਜੂਦਾ CM ’ਤੇ ਵਾਰ

Next Post

ਜ਼ੀਰਾ ਮੋਰਚੇ ਤੋਂ ਵੱਡਾ ਐਲਾਨ, ਲੋਕ ਨਹੀਂ ਚੁੱਕਣਗੇ ਧਰਨਾ

Next Post
ਕਾਨੂੰਨੀ ਉਲਝਣ ‘ਚ ਉਲਝ ਸਕਦਾ ਜ਼ੀਰਾ ਸ਼ਰਾਬ ਫੈਕਟਰੀ ਦਾ ਫ਼ੈਸਲਾ

ਜ਼ੀਰਾ ਮੋਰਚੇ ਤੋਂ ਵੱਡਾ ਐਲਾਨ, ਲੋਕ ਨਹੀਂ ਚੁੱਕਣਗੇ ਧਰਨਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers