RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

SYL ਦੇ ਵਿਵਾਦ ਲਈ CM ਮਾਨ ਨੇ ਬਾਦਲ ਤੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ, ਟਵੀਟ ’ਚ ਆਖੀ ਵੱਡੀ ਗੱਲ

SYL ਦੇ ਵਿਵਾਦ ਲਈ CM ਮਾਨ ਨੇ ਬਾਦਲ ਤੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ, ਟਵੀਟ ’ਚ ਆਖੀ ਵੱਡੀ ਗੱਲ

Jass Grewal by Jass Grewal
January 5, 2023
in ਦੇਸ਼, ਪੰਜਾਬ, ਰਾਜਨੀਤੀ
0 0
0
SYL ਦੇ ਵਿਵਾਦ ਲਈ CM ਮਾਨ ਨੇ ਬਾਦਲ ਤੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ, ਟਵੀਟ ’ਚ ਆਖੀ ਵੱਡੀ ਗੱਲ

ਜਿਥੇ ਰਵਾਇਤੀ ਪਾਰਟੀਆਂ ਵਲੋਂ ਐਸਵਾਈਐਲ (ਸਤਲੁਜ-ਯਮਨਾ ਲਿੰਕ ਨਹਿਰ) ਦੇ ਮੁੱਦੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਉਥੇ ਹੀ ਬੀਤੇ ਕੱਲ ਐਸਵਾਈਐਲ ਦੇ ਮੁੱਦੇ ’ਤੇ ਪੰਜਾਬ-ਹਰਿਆਣਾ ਦੀ ਕੇਂਦਰ ਨਾਲ ਬੇਸਿੱਟਾ ਰਹੀ ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਸਵਾਈਐਲ ਦੇ ਮੁੱਦੇ ਉੱਪਰ ਪਲਟਵਾਰ ਕਰਦਿਆਂ ਵਿਰੋਧੀਆਂ ਨੂੰ ਸਿੱਧੇ ਤੌਰ ’ਤੇ ਇਸ ਲਈ ਜ਼ਿੰਮੇਵਾਰ ਠਹਿਰਾਇਆ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਮੁੱਦਾ ਬਾਦਲ ਤੇ ਕੈਪਟਨ ਵੇਲੇ ਹੀ ਸ਼ੁਰੂ ਹੋਇਆ ਸੀ। ਇਸ ਦੇ ਨਾਲ ਹੀ ਉਨ੍ਹਾਂ ਸਪਸ਼ਟ ਕੀਤਾ ਹੈ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇੱਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਵਟੀਟ ਕਰਦਿਆਂ ਕਿਹਾ ਕਿ ਇਹ ਕੇਸ ਬਾਦਲ ਸਾਬ੍ਹ ਤੇ ਦੇਵੀ ਲਾਲ ਦੇ ਵੇਲੇ ਸ਼ੁਰੂ ਹੋਇਆ…ਕੈਪਟਨ ਨੇ ਚਾਂਦੀ ਦੀ ਕਹੀ ਨਾਲ 1981 ‘ਚ ਕਪੂਰੀ ਵਿਖੇ ਟੱਕ ਲਵਾਇਆ ਤੇ ਅੱਜ ਉਹ ਸਾਨੂੰ ਕਹਿੰਦੇ ਨੇ ਸਾਡੇ ਤੋਂ ਸਲਾਹਾਂ ਲੈ ਕੇ ਜਾਇਓ…ਜਿਨ੍ਹਾਂ ਨੇ ਇਹ ਕੰਡੇ ਪੰਜਾਬ ਦੇ ਲੋਕਾਂ ਖ਼ਾਤਰ ਬੀਜੇ ਨੇ ਹੁਣ ਅਸੀਂ ਉਹਨਾਂ ਤੋਂ ਸਲਾਹਾਂ ਲਈਏ!

ਦੱਸ ਦਈਏ ਕਿ ਸੱਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਦੇ ਮੁੱਦੇ ’ਤੇ ਬੁੱਧਵਾਰ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਹੇਠ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ ਆਪੋ-ਆਪਣੇ ਸਟੈਂਡ ’ਤੇ ਅੜੇ ਰਹੇ। ਕਰੀਬ ਇੱਕ ਘੰਟਾ ਚੱਲੀ ਮੀਟਿੰਗ ’ਚ ਦੋਵੇਂ ਸੂਬੇ ਕਿਸੇ ਨਤੀਜੇ ਨਹੀਂ ਪੁੱਜ ਸਕੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਵਿੱਚ ਐਸਵਾਈਐਲ ਦੀ ਉਸਾਰੀ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੋਏ ਜਦੋਂਕਿ ਪੰਜਾਬ ਵੱਲੋਂ ਸੁਝਾਏ ਬਦਲਵੇਂ ਹੱਲ ’ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੋਈ ਹਾਮੀ ਨਹੀਂ ਭਰੀ। ਸੁਪਰੀਮ ਕੋਰਟ ਵਿਚ ਐਸਵਾਈਐਲ ਦੀ ਅਗਲੀ ਸੁਣਵਾਈ 19 ਜਨਵਰੀ ਨੂੰ ਹੋਣੀ ਹੈ ਜਿਸ ਵਿਚ ਚਾਰ ਮਹੀਨੇ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਜਾਵੇਗੀ। ਸਤਲੁਜ ਯਮੁਨਾ ਲਿੰਕ ਨਹਿਰ ਨੂੰ ਲੈ ਕੇ ਹੁਣ ਨਜ਼ਰਾਂ ਸੁਪਰੀਮ ਕੋਰਟ ’ਤੇ ਟਿਕ ਗਈਆਂ ਹਨ। ਭਗਵੰਤ ਮਾਨ ਆਪਣੇ ਅਫ਼ਸਰਾਂ ਦੀ ਟੀਮ ਨਾਲ ਮੀਟਿੰਗ ’ਚ ਸ਼ਾਮਲ ਹੋਏ। ਸੂਤਰਾਂ ਅਨੁਸਾਰ ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਪੰਜਾਬ ’ਤੇ ਐਸਵਾਈਐਲ ਦੀ ਉਸਾਰੀ ਲਈ ਦਬਾਓ ਬਣਾਇਆ।

Tags: AAP PunjabCaptain Amarinder SinghCM Bhagwant MannFormer Chief MinisterPunjab NewsSYL
Previous Post

ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ ਲਗਾਏ ਟਾਰਚਰ ਦੇ ਦੋਸ਼ ਮਗਰੋਂ ਇੰਦਰਜੀਤ ਇੰਦੀ ਦਾ ਹੋਇਆ ਮੈਡੀਕਲ, ਰਿਪੋਰਟ ਆਈ ਸਾਹਮਣੇ

Next Post

CM ਵਲੋਂ ਗੁਰੂ ਘਰ ਦੀਆਂ ਗੋਲਕਾਂ ਨੂੰ ਲੈ ਦਿੱਤੇ ਬਿਆਨ ‘ਤੇ ਭੜਕੇ ਸੁਖਬੀਰ ਬਾਦਲ, ਭਗਵੰਤ ਮਾਨ ਨੂੰ ਕਿਹਾ ਨਾਸਤਿਕ

Next Post
ਇੰਦਰਾ ਗਾਂਧੀ ਦੇ ਕਾਤਲ ਦੇ ਘਰ ਸੁਖਬੀਰ ਬਾਦਲ ਦੀ ਫੇਰੀ, ਭਖੀ ਸਿਆਸਤ

CM ਵਲੋਂ ਗੁਰੂ ਘਰ ਦੀਆਂ ਗੋਲਕਾਂ ਨੂੰ ਲੈ ਦਿੱਤੇ ਬਿਆਨ 'ਤੇ ਭੜਕੇ ਸੁਖਬੀਰ ਬਾਦਲ, ਭਗਵੰਤ ਮਾਨ ਨੂੰ ਕਿਹਾ ਨਾਸਤਿਕ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers