RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਖੇਡ

ਭਾਰਤੀ ਹਾਕੀ ਟੀਮ ਨੇ ਏਸ਼ੀਅਨ ਚੈੰਪੀਅਨਸ਼ਿਪ ਦਾ ਫਾਈਨਲ ਮੈਚ 4-3 ਨਾਲ ਜਿੱਤ ਕੇ ਟਰਾਫੀ ’ਤੇ ਕੀਤਾ ਕਬਜ਼ਾ

ਭਾਰਤੀ ਹਾਕੀ ਟੀਮ ਨੇ ਏਸ਼ੀਅਨ ਚੈੰਪੀਅਨਸ਼ਿਪ ਦਾ ਫਾਈਨਲ ਮੈਚ 4-3 ਨਾਲ ਜਿੱਤ ਕੇ ਟਰਾਫੀ ’ਤੇ ਕੀਤਾ ਕਬਜ਼ਾ

Jass Grewal by Jass Grewal
August 13, 2023
in ਖੇਡ, ਪੰਜਾਬ
0 0
0
ਭਾਰਤੀ ਹਾਕੀ ਟੀਮ ਨੇ

ਭਾਰਤੀ ਹਾਕੀ ਟੀਮ ਨੇ ਏਸ਼ੀਅਨ ਚੈੰਪੀਅਨਸ਼ਿਪ ਦਾ ਫਾਈਨਲ ਮੈਚ 4-3 ਨਾਲ ਜਿੱਤ ਕੇ ਟਰਾਫੀ ’ਤੇ ਕਬਜ਼ਾ ਕੀਤਾ। ਇਸ ‘ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ- ਮਾਣ ਹੈ ਕਿ ਟੀਮ ਵਿੱਚ ਚੰਗੀ ਖੇਡ ਦਿਖਾਉਣ ਵਾਲੇ ਜ਼ਿਆਦਾਤਰ ਖਿਡਾਰੀ ਪੰਜਾਬ ਦੇ ਹਨ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ- ‘ਚੱਕ ਦੇ ਇੰਡੀਆ’।

ਹਾਕੀ ਏਸ਼ੀਅਨ ਚੈੰਪੀਅਨਸ਼ਿਪ ‘ਚ ਭਾਰਤ ਦੁਆਰਾ ਮਲੇਸ਼ੀਆ ਨੂੰ 4-3 ਨਾਲ ਹਰਾਉਣ ‘ਤੇ ਨਾਲ ਹੀ ਚੈਂਪੀਅਨ ਟਰਾਫ਼ੀ ਜਿੱਤਣ ‘ਤੇ ਬਹੁਤ ਬਹੁਤ ਮੁਬਾਰਕਬਾਦ ਦਿੰਦਾ ਹਾਂ…ਮਾਣ ਵਾਲੀ ਗੱਲ ਹੈ ਕਿ ਟੀਮ ‘ਚ ਬਹੁ ਪੱਖੀ ਖਿਡਾਰੀ ਪੰਜਾਬ ਦੇ ਸਨ ਤੇ ਬਾਕਮਾਲ ਖੇਡ ਵਿਖਾਈ..ਪੂਰੀ ਟੀਮ ਤੇ ਕੋਚ ਸਾਹਿਬਾਨ ਨੂੰ ਬਹੁਤ ਬਹੁਤ ਮੁਬਾਰਕਬਾਦ…ਚੱਕਦੇ ਇੰਡੀਆ 🇮🇳🥇 pic.twitter.com/A8Ygdmt5Yj

— Bhagwant Mann (@BhagwantMann) August 13, 2023

ਸੀਐਮ ਮਾਨ ਨੇ ਪੂਰੀ ਟੀਮ ਅਤੇ ਕੋਚ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਭਾਰਤੀ ਹਾਕੀ ਟੀਮ ਨੂੰ ਰਿਕਾਰਡ ਚੌਥੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ‘ਤੇ ਵਧਾਈ ਦਿੱਤੀ ਹੈ। ਨੇ ਕਿਹਾ ਕਿ ਚੇਨਈ ‘ਚ ਖੇਡੇ ਗਏ ਫਾਈਨਲ ਮੈਚ ‘ਚ ਭਾਰਤੀ ਟੀਮ ਪਹਿਲਾਂ 1-3 ਨਾਲ ਪਿੱਛੇ ਸੀ। ਪਰ ਫਿਰ ਜ਼ਬਰਦਸਤ ਵਾਪਸੀ ਕਰਦੇ ਹੋਏ ਮਲੇਸ਼ੀਆ ਨੂੰ 4-3 ਨਾਲ ਹਰਾ ਕੇ ਖਿਤਾਬ ਜਿੱਤ ਲਿਆ।

ਚੱਕ ਦੇ ਇੰਡੀਆ ..
ਭਾਰਤੀ ਹਾਕੀ ਟੀਮ ਨੂੰ ਰਿਕਾਰਡ ਚੌਥੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ਉੱਤੇ ਮੁਬਾਰਕਾਂ। ਚੇਨਈ ਵਿਖੇ ਖੇਡੇ ਫ਼ਾਈਨਲ ਵਿੱਚ ਭਾਰਤੀ ਟੀਮ ਨੇ 1-3 ਨਾਲ ਪਿਛੜਨ ਤੋਂ ਬਾਅਦ ਸ਼ਾਨਦਾਰ ਵਾਪਸੀ ਕਰਦਿਆਂ 4-3 ਨਾਲ ਮਲੇਸ਼ੀਆ ਨੂੰ ਹਰਾ ਕੇ ਖਿਤਾਬ ਜਿੱਤਿਆ। ਭਾਰਤ ਵੱਲੋਂ ਕਪਤਾਨ ਹਰਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਗੁਰਜੰਟ ਸਿੰਘ… pic.twitter.com/IE3EujZsGO

— Gurmeet Singh Meet Hayer (@meet_hayer) August 12, 2023

ਇਨ੍ਹਾਂ ਖਿਡਾਰੀਆਂ ਨੇ ਗੋਲ ਕੀਤੇ
ਭਾਰਤੀ ਟੀਮ ਲਈ ਕਪਤਾਨ ਹਰਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਗੁਰਜੰਟ ਸਿੰਘ ਅਤੇ ਜੁਗਰਾਜ ਸਿੰਘ ਨੇ ਗੋਲ ਕੀਤੇ। ਪੂਰੇ ਟੂਰਨਾਮੈਂਟ ਵਿੱਚ ਭਾਰਤੀ ਟੀਮ ਜੇਤੂ ਰਹੀ। ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਇਹ ਸਮੁੱਚੀ ਟੀਮ ਦੇ ਸਾਂਝੇ ਯਤਨਾਂ ਦੀ ਜਿੱਤ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਟੀਮ ਦੀ ਇਹ ਜਿੱਤ ਦਾ ਸਿਲਸਿਲਾ ਇਸ ਸਾਲ ਏਸ਼ੀਆਈ ਖੇਡਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਉਲੰਪਿਕ ਖੇਡਾਂ ਤੱਕ ਜਾਰੀ ਰਹੇਗਾ।
ਪੰਜਾਬ ਕਾਂਗਰਸ, ਪੰਜਾਬ ਭਾਜਪਾ ਅਤੇ ਅਕਾਲੀ ਦਲ ਨੇ ਵੀ ਭਾਰਤੀ ਹਾਕੀ ਟੀਮ ਨੂੰ ਜਿੱਤ ਲਈ ਵਧਾਈ ਦਿੱਤੀ ਹੈ। ਸਾਰੀਆਂ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਪ੍ਰਧਾਨਾਂ ਨੇ ਟਵੀਟ ਕਰਕੇ ਟੀਮ ਇੰਡੀਆ ਨੂੰ ਦੇਸ਼ ਦਾ ਮਾਣ ਵਧਾਉਣ ਲਈ ਵਧਾਈ ਦਿੱਤੀ ਹੈ।

Tags: aam aadmi partyBhagwant Mannpunjab
Previous Post

ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਤੋਂ ਬਾਹਰ

Next Post

ਚੰਡੀਗੜ੍ਹ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

Next Post
ਚੰਡੀਗੜ੍ਹ ਪੁਲਿਸ

ਚੰਡੀਗੜ੍ਹ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers