RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅਧਿਆਪਕਾਂ ਨੂੰ ਝਟਕਾ ਦੇਣ ਦੀ ਤਿਆਰੀ ‘ਚ ਸਰਕਾਰ, ਸਿੱਖਿਆ ਵਿਭਾਗ ਲੈ ਸਕਦਾ ਵੱਡਾ ਫੈਸਲਾ !

ਅਧਿਆਪਕਾਂ ਨੂੰ ਝਟਕਾ ਦੇਣ ਦੀ ਤਿਆਰੀ 'ਚ ਸਰਕਾਰ, ਸਿੱਖਿਆ ਵਿਭਾਗ ਲੈ ਸਕਦਾ ਵੱਡਾ ਫੈਸਲਾ !

Jass Grewal by Jass Grewal
November 29, 2022
in ਪੰਜਾਬ
Reading Time: 1 min read
0 0
0

ਇਕ ਪਾਸੇ ਜਿੱਥੇ ਪੰਜਾਬ ਸਰਕਾਰ ਪੰਜਾਬੀਆਂ ਨੂੰ ਤੋਹਫੇ-‘ਤੇ-ਤੋਹਫੇ ਦੇ ਰਹੀ ਹੈ ਉਥੇ ਹੀ ਦੂਜੇ ਪਾਸੇ ਹੁਣ ਸਰਕਾਰ ਅਧਿਆਪਕਾਂ ਨੂੰ ਇਕ ਵੱਡਾ ਝਟਕਾ ਦੇ ਸਕਦੀ ਹੈ। ਦਰਅਸਲ, ਯੂਟੀ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਠੇਕਾ ਆਧਾਰ ’ਤੇ ਅਤੇ ਗੈਸਟ ਲੈਕਚਰਾਰ ਵਜੋਂ ਕੰਮ ਕਰਦੇ ਅਧਿਆਪਕਾਂ ਦੀਆਂ ਸੇਵਾਵਾਂ ਖਤਮ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਜੁਆਇੰਟ ਐਕਸ਼ਨ ਕਮੇਟੀ ਆਫ ਟੀਚਰਜ਼ ਐਸੋਸੀਏਸ਼ਨ ਨੇ ਇਸ ਖਿਲਾਫ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਜਥੇਬੰਦੀ ਨੇ ਅਧਿਆਪਕਾਂ ਨੂੰ ਅੱਜ 29 ਨਵੰਬਰ ਨੂੰ ਡਾਇਰੈਕਟਰ ਸਕੂਲ ਐਜੂਕੇਸ਼ਨ ਦੇ ਦਫਤਰ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਜਾਵੇਗਾ। ਹਾਸਲ ਜਾਣਕਾਰੀ ਮੁਤਾਬਕ ਯੂਟੀ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਜਲਦੀ ਹੀ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ ਜਿਸ ਲਈ ਵਿਭਾਗ ਨੇ ਪ੍ਰਸਤਾਵ ਤਿਆਰ ਕੀਤਾ ਹੈ। ਇਸ ਤਹਿਤ ਠੇਕਾ ਆਧਾਰ ’ਤੇ ਅਤੇ ਗੈਸਟ ਲੈਕਚਰਾਰ ਵਜੋਂ ਕੰਮ ਕਰਦੇ ਕੁਝ ਅਧਿਆਪਕਾਂ ਦੀਆਂ ਸੇਵਾਵਾਂ ਖਤਮ ਕੀਤੀਆਂ ਜਾਣਗੀਆਂ ਤੇ ਉਨ੍ਹਾਂ ਦੀ ਥਾਂ ਨਵੀਂ ਤਾਇਨਾਤੀ ਕੀਤੀ ਜਾਵੇਗੀ।

ਉਧਰ, ਇਸ ਖ਼ਿਲਾਫ ਅਧਿਆਪਕ ਜਥੇਬੰਦੀ ਨੇ ਸੰਘਰਸ਼ ਕਰਨ ਦਾ ਸੱਦਾ ਦਿੱਤਾ ਹੈ। ਜੁਆਇੰਟ ਐਕਸ਼ਨ ਕਮੇਟੀ ਆਫ ਟੀਚਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਨਵੀਂ ਭਰਤੀ ਹੋਣ ਤੋਂ ਬਾਅਦ ਉਕਤ ਅਧਿਆਪਕਾਂ ਨੂੰ ਘਰ ਬਿਠਾਇਆ ਜਾਵੇਗਾ। ਉਹ ਇਸ ਸਬੰਧੀ ਪ੍ਰਸ਼ਾਸਕ ਤੇ ਉਨ੍ਹਾਂ ਦੇ ਸਲਾਹਕਾਰ ਨੂੰ ਮਸਲਾ ਵਿਚਾਰਨ ਦੀ ਅਪੀਲ ਕਰ ਚੁੱਕੇ ਹਨ ਪਰ ਇਸ ਮਾਮਲੇ ਦਾ ਕੋਈ ਹੱਲ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਨੂੰ 29 ਨਵੰਬਰ ਨੂੰ ਡਾਇਰੈਕਟਰ ਸਕੂਲ ਐਜੂਕੇਸ਼ਨ ਦੇ ਦਫਤਰ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ ਜਿਸ ਵਿੱਚ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਜੇ ਪ੍ਰਸ਼ਾਸਨ ਤੇ ਸਿੱਖਿਆ ਵਿਭਾਗ ਨੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਉਹ ਸਕੂਲ ਬੰਦ ਕਰਵਾਉਣ ਲਈ ਪ੍ਰਦਰਸ਼ਨ ਕਰਨਗੇ। ਇਸ ਮੁਹਿੰਮ ਦਾ ਯੂਟੀ ਦੀਆਂ ਹੋਰ ਜਥੇਬੰਦੀਆਂ ਨੇ ਸਮਰਥਨ ਕਰਦਿਆਂ ਸੰਘਰਸ਼ ਵਿੱਚ ਜੁਟਣ ਦੀ ਹਾਮੀ ਭਰੀ ਹੈ। ਅਧਿਆਪਕਾਂ ਨੇ ਮੰਗ ਕੀਤੀ ਕਿ ਸਿੱਖਿਆ ਵਿਭਾਗ ਅਧਿਆਪਕਾਂ ਦੀ ਹੋਰ ਮੰਗਾਂ ਤੇ ਮਸਲਿਆਂ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕਰੇ।

Tags: Punjab GovernmentPunjab Newspunjab school
Previous Post

ਸਿੱਧੂ ਮੂਸੇਵਾਲਾ ਦੇ ਕਤਲ ਦੇ ਅੱਜ 6 ਮਹੀਨੇ ਪੂਰੇ, ਅਫਸਾਨਾ ਖ਼ਾਨ ਯਾਦ ਕਰਕੇ ਹੋਈ ਭਾਵੁਕ

Next Post

ਸਰਕਾਰੀ ਦਫ਼ਤਰਾਂ ‘ਚ ਹੁਣ ਪ੍ਰੀ-ਪੇਡ ਮੀਟਰ ਦਾ ਚੱਲੇਗਾ ਦੌਰ, ਆਪ ਸਰਕਾਰ ਦਾ ਇਕ ਹੋਰ ਅਹਿਮ ਫੈਸਲਾ

Next Post
ਸਰਕਾਰੀ ਦਫ਼ਤਰਾਂ ‘ਚ ਹੁਣ ਪ੍ਰੀ-ਪੇਡ ਮੀਟਰ ਦਾ ਚੱਲੇਗਾ ਦੌਰ, ਆਪ ਸਰਕਾਰ ਦਾ ਇਕ ਹੋਰ ਅਹਿਮ ਫੈਸਲਾ

ਸਰਕਾਰੀ ਦਫ਼ਤਰਾਂ 'ਚ ਹੁਣ ਪ੍ਰੀ-ਪੇਡ ਮੀਟਰ ਦਾ ਚੱਲੇਗਾ ਦੌਰ, ਆਪ ਸਰਕਾਰ ਦਾ ਇਕ ਹੋਰ ਅਹਿਮ ਫੈਸਲਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers