ਤਾਲਿਬਾਨ ਨੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਭਵਨ ‘ਤੇ ਪੂਰੀ ਤਰ੍ਹਾਂ ਕਬਜ਼ਾ ਕਰ ਲਿਆ ਹੈ। ਤਾਲਿਬਾਨ ਨੇ ਦਾਅਵਾ ਕੀਤਾ ਹੈ ਕਿ ਉਹ ਇਸ ਦੇਸ਼ ’ਚ ਫੈਲੀ ਅਰਾਜਕਤਾ ਨੂੰ ਰੋਕਣ ਲਈ ਕਾਬੁਲ ਵਿੱਚ ਦਾਖਲ ਹੋਇਆ ਹੈ। ਇਸ ਦੇ ਨਾਲ ਹੀ, ਉਸ ਨੇ ਲੋਕਾਂ ਨੂੰ ਨਾ ਡਰਨ ਲਈ ਕਿਹਾ ਹੈ। ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਦੇਸ਼ ਛੱਡ ਦਿੱਤਾ ਹੈ। ਇਸ ਤੋਂ ਇਲਾਵਾ ਕਈ ਹੋਰ ਸੰਸਦ ਮੈਂਬਰ ਵੀ ਦੇਸ਼ ਛੱਡ ਚੁੱਕੇ ਹਨ।
ਦੂਜੇ ਪਾਸੇ, ਤਾਲਿਬਾਨੀ ਵਿਦਰੋਹੀਆਂ ਤੋਂ ਡਰਦੇ ਹੋਏ ਨਾਗਰਿਕ ਅਫਗਾਨਿਸਤਾਨ ਤੋਂ ਭੱਜ ਕੇ ਭਾਰਤ ਆ ਰਹੇ ਹਨ ਜਾਂ ਦੂਜੇ ਦੇਸ਼ਾਂ ਵਿੱਚ ਪਨਾਹ ਲੈ ਰਹੇ ਹਨ। ਤਾਲਿਬਾਨ ਲੜਾਕਿਆਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫਗਾਨਿਸਤਾਨ ਦੀ ਸਥਿਤੀ ਨੂੰ ਲੈ ਕੇ ਪੂਰੀ ਦੁਨੀਆ ਚਿੰਤਤ ਹੈ। ਅਫਗਾਨਿਸਤਾਨ ਦੀ ਸਥਿਤੀ ਸਬੰਧੀ ਭਾਰਤੀ ਸਮੇਂ ਅਨੁਸਾਰ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਦੀ ਬੈਠਕ ਸ਼ਾਮ 7.30 ਵਜੇ ਹੋਣ ਜਾ ਰਹੀ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਮੀਟਿੰਗ ਦੀ ਪ੍ਰਧਾਨਗੀ ਕਰਨਗੇ।
