RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅੰਮ੍ਰਿਤਪਾਲ ਪਿੱਛੇ ਹੱਥ-ਧੋ ਕੇ ਪਈ ਪੁਲਿਸ, LOC ਤੇ NBW ਕੀਤਾ ਜਾਰੀ

ਅੰਮ੍ਰਿਤਪਾਲ ਪਿੱਛੇ ਹੱਥ-ਧੋ ਕੇ ਪਈ ਪੁਲਿਸ, LOC ਤੇ NBW ਕੀਤਾ ਜਾਰੀ

Jass Grewal by Jass Grewal
March 22, 2023
in ਪੰਜਾਬ
Reading Time: 1 min read
0 0
0

ਪਿਛਲੇ ਚਾਰ ਦਿਨਾਂ ਤੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।  ਹਰ ਪਹਿਲੂ ਤੋਂ ਪੁਲਿਸ ਜਾਂਚ ਕਰ ਰਹੀ ਹੈ ਅਤੇ ਸਾਰੀਆਂ ਸੀਸੀਟੀਵੀ ਫੁਟੇਜ ਖੰਗਾਲੀਆਂ ਜਾ ਰਹੀਆਂ ਹਨ। ਹੁਣ ਫਰਾਰ ਅੰਮ੍ਰਿਤਪਾਲ ਦੀਆਂ ਮੁਸ਼ਕਿਲਾਂ ਹੋਰ ਵੱਧਦੀਆਂ ਵਿਖਾਈ ਦਿੱਤੀਆਂ ਜਦੋਂ ਪੁਲਿਸ ਨੇ ਉਸ ਖਿਲਾਫ਼ ਇਕ ਹੋਰ ਕਾਰਵਾਈ ਕਰ ਦਿੱਤੀ ਹੈ।  ਬੀਤੇ ਦਿਨੀ ਇੰਸਪੈਕਟਰ ਜਨਰਲ ਆਫ਼ ਪੁਲਿਸ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੰਮ੍ਰਿਤਪਾਲ ਸਿੰਘ ਨੂੰ ਲੈਕੇ ਇਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕੀਤੀ।  ਜਿਸ ਵਿਚ ਉਹਨਾਂ ਕਿਹਾ ਕਿ ਭਗੌੜੇ ਅੰਮ੍ਰਿਤਪਾਲ ਸਿੰਘ ਵਿਰੁੱਧ ਲੁੱਕਆਊਟ ਸਰਕੂਲਰ (ਐਲਓਸੀ) ਅਤੇ ਗੈਰ-ਜ਼ਮਾਨਤੀ ਵਾਰੰਟ (ਐਨਬੀਡਬਲਿਊ) ਜਾਰੀ ਕਰ ਦਿੱਤਾ ਗਿਆ ਹੈ ਤੇ ਉਸ ਦੀ ਗ੍ਰਿਫਤਾਰੀ ਲਈ ਨਿਰੰਤਰ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਵਿੱਚ ਪੰਜਾਬ ਪੁਲਿਸ ਨੂੰ ਦੂਜੇ ਰਾਜਾਂ ਤੇ ਕੇਂਦਰੀ ਏਜੰਸੀਆਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ। ਅੰਮ੍ਰਿਤਪਾਲ ਦੀਆਂ ਵੱਖ-ਵੱਖ ਤਸਵੀਰਾਂ ਸਾਂਝੀਆਂ ਕਰਦੇ ਹੋਏ ਆਈਜੀਪੀ ਨੇ ਲੋਕਾਂ ਨੂੰ ਭਗੌੜੇ ਬਾਰੇ ਜਾਣਕਾਰੀ ਦੇਣ ਅਪੀਲ ਕੀਤੀ। ਆਈਜੀਪੀ ਨੇ ਦੱਸਿਆ ਕਿ ਜਲੰਧਰ ਦਿਹਾਤੀ ਪੁਲਿਸ ਨੇ ਇੱਕ ਬਰੇਜ਼ਾ ਕਾਰ (ਪੀ.ਬੀ.02-ਈ.ਈ.-3343) ਬਰਾਮਦ ਕੀਤੀ ਹੈ, ਜਿਸ ਦੀ ਵਰਤੋਂ ਅੰਮ੍ਰਿਤਪਾਲ ਵੱਲੋਂ 18 ਮਾਰਚ ਨੂੰ ਉਸ ਸਮੇਂ ਕੀਤੀ ਗਈ ਸੀ, ਜਦੋਂ ਪੁਲਿਸ ਦੀਆਂ ਟੀਮਾਂ ਨੇ ਉਸ ਦੇ ਕਾਫ਼ਲੇ ਦਾ ਪਿੱਛਾ ਕਰ ਰਹੀ ਸੀ ਤੇ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।

ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮੰਨਾ (28) ਪੁੱਤਰ ਹਰਵਿੰਦਰ ਸਿੰਘ ਵਾਸੀ ਨਵਾਂ ਕਿਲਾ ਸ਼ਾਹਕੋਟ, ਗੁਰਦੀਪ ਸਿੰਘ ਉਰਫ਼ ਦੀਪਾ (34) ਪੁੱਤਰ ਮੁਖਤਿਆਰ ਸਿੰਘ ਪਿੰਡ ਬੱਲ ਨੌ, ਨਕੋਦਰ, ਹਰਪ੍ਰੀਤ ਸਿੰਘ ਉਰਫ਼ ਹੈਪੀ (36) ਪੁੱਤਰ ਨਿਰਮਲ ਸਿੰਘ ਵਾਸੀ  ਪਿੰਡ ਕੋਟਲਾ ਨੋਧ ਸਿੰਘ, ਹੁਸ਼ਿਆਰਪੁਰ ਤੇ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਗੋਂਦਾਰਾ, ਫਰੀਦਕੋਟ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚਾਰ ਮੁਲਜ਼ਮਾਂ ਨੇ ਅੰਮ੍ਰਿਤਪਾਲ ਨੂੰ ਭੱਜਣ ਵਿੱਚ ਮਦਦ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੇ ਪਿੰਡ ਨੰਗਲ ਅੰਬੀਆਂ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਆਪਣੇ ਕੱਪੜੇ ਬਦਲੇ ਤੇ ਦੋ ਮੋਟਰਸਾਈਕਲਾਂ ’ਤੇ ਉੱਥੋਂ ਫਰਾਰ ਹੋ ਗਏ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਮੋਗਾ ਦੇ ਪਿੰਡ ਰਾਊਕੇ ਦੇ ਕੁਲਵੰਤ ਸਿੰਘ ਰਾਉਕੇ ਤੇ ਕਪੂਰਥਲਾ ਦੇ ਗੁਰਿੰਦਰਪਾਲ ਸਿੰਘ ਉਰਫ਼ ਗੁਰੀ ਔਜਲਾ ਨੂੰ ਵੀ ਕੌਮੀ ਸੁਰੱਖਿਆ ਐਕਟ ਤਹਿਤ ਗ੍ਰਿਫ਼ਤਾਰ ਕਰਕੇ ਹਿਰਾਸਤ ਵਿੱਚ ਲੈ ਲਿਆ ਹੈ।

ਆਈਜੀਪੀ ਨੇ ਦੱਸਿਆ ਕਿ ਜਲੰਧਰ ਦਿਹਾਤੀ ਪੁਲਿਸ ਨੇ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਵਾਸੀ ਕੱਲੂ ਖੇੜਾ, ਅੰਮ੍ਰਿਤਸਰ ਤੇ ਉਸ ਦੇ ਡਰਾਈਵਰ ਹਰਪ੍ਰੀਤ ਸਿੰਘ ਵਾਸੀ ਪਿੰਡ ਮੱਦੋਕੇ, ਮੋਗਾ ਦੇ ਖਿਲਾਫ ਟਰੈਸਪਾਸਿੰਗ ਤੇ ਦੋ ਦਿਨਾਂ ਤੋਂ ਵਧ ਦਿਨਾਂ ਤੱਕ ਮਹਿਤਪੁਰ, ਜਲੰਧਰ ਦੇ ਪਿੰਡ ਉਦੋਵਾਲ ਦੇ ਸਰਪੰਚ ਮਨਪ੍ਰੀਤ ਸਿੰਘ ਦੇ ਘਰ ਬੰਦੂਕ ਦੀ ਨੋਕ ’ਤੇ ਪਨਾਹ ਲੈਣ ਦੇ ਦੋਸ਼ ਵਿੱਚ ਨਵੀਂ ਐਫਆਈਆਰ ਦਰਜ ਕੀਤੀ ਹੈ। ਦੋਵੇਂ ਮੁਲਜ਼ਮ ਆਪਣੀ ਮਰਸਡੀਜ਼ ਕਾਰ (ਐਚ.ਆਰ.72ਈ.1818) ’ਚ ਆਏ ਸਨ। ਇਸ ਸਬੰਧੀ ਐਫਆਈਆਰ ਨੰ. 28 ਮਿਤੀ 20.3.2023 ਨੂੰ ਆਈ.ਪੀ.ਸੀ. ਦੀਆਂ ਧਾਰਾਵਾਂ 449, 342, 506 ਅਤੇ 34 ਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਥਾਣਾ ਮਹਿਤਪੁਰ ਵਿਖੇ ਦਰਜ ਕੀਤੀ ਗਈ ਹੈ। ਆਈਜੀਪੀ ਨੇ ਇਹ ਵੀ ਦੱਸਿਆ ਕਿ ਮੁਹਾਲੀ ਵਿਖੇ ਧਰਨਾ ਵੀ ਚੁੱਕ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 37 ਵਿਅਕਤੀਆਂ ਨੂੰ ਇਹਤਿਆਤਨ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਦੇ ਨਾਲ ਹੀ ਆਈ.ਜੀ. ਨੇ ਸੂਬੇ ਵਿੱਚ ਸਥਿਤੀ ਪੂਰੀ ਤਰ੍ਹਾਂ ਸਥਿਰ ਤੇ ਕਾਬੂ ਵਿੱਚ ਹੋਣ ਦਾ ਭਰੋਸਾ ਦਿੱਤਾ ਹੈ। ਉਹਨਾਂ ਨੇ ਦੱਸਿਆ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਹੇਠ ਕੁੱਲ 154 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Previous Post

ਓਪਰੇਸ਼ਨ ਅੰਮ੍ਰਿਤਪਾਲ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਲਈ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ

Next Post

ਮੁੜ ਸ਼ੁਰੂ ਹੋਈ ਪੰਜਾਬ ਵਿਧਾਨ ਸਭਾ ਦੀ ਕਾਰਵਾਈ, ਅੰਮ੍ਰਿਤਪਾਲ ਦੇ ਮੁੱਦੇ ‘ਤੇ ਕਾਂਗਰਸੀਆਂ ਨੇ ਚੁੱਕੇ ਸਵਾਲ

Next Post
ਮੁੜ ਸ਼ੁਰੂ ਹੋਈ ਪੰਜਾਬ ਵਿਧਾਨ ਸਭਾ ਦੀ ਕਾਰਵਾਈ, ਅੰਮ੍ਰਿਤਪਾਲ ਦੇ ਮੁੱਦੇ ‘ਤੇ ਕਾਂਗਰਸੀਆਂ ਨੇ ਚੁੱਕੇ ਸਵਾਲ

ਮੁੜ ਸ਼ੁਰੂ ਹੋਈ ਪੰਜਾਬ ਵਿਧਾਨ ਸਭਾ ਦੀ ਕਾਰਵਾਈ, ਅੰਮ੍ਰਿਤਪਾਲ ਦੇ ਮੁੱਦੇ ‘ਤੇ ਕਾਂਗਰਸੀਆਂ ਨੇ ਚੁੱਕੇ ਸਵਾਲ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers