RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਅੰਮ੍ਰਿਤਪਾਲ ਮਾਮਲੇ ‘ਚ ਪੰਜਾਬ ਸਰਕਾਰ ਦੇ ਨਾਲ ਕੇਂਦਰਃ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਸਪਸ਼ਟ

ਅੰਮ੍ਰਿਤਪਾਲ ਮਾਮਲੇ ‘ਚ ਪੰਜਾਬ ਸਰਕਾਰ ਦੇ ਨਾਲ ਕੇਂਦਰਃ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਸਪਸ਼ਟ

Jass Grewal by Jass Grewal
March 30, 2023
in ਦੇਸ਼, ਪੰਜਾਬ, ਰਾਜਨੀਤੀ
Reading Time: 1 min read
0 0
0

ਅੰਮ੍ਰਿਤਪਾਲ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਤਾਂ ਪਹਿਲਾਂ ਤੋਂ ਹੀ ਛੱਤੀਸ ਦਾ ਆਕੰੜਾ ਚੱਲ ਰਿਹਾ ਸੀ। ਹੁਣ ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ਖਾਲਿਸਤਾਨ ਅਤੇ ਅੰਮ੍ਰਿਤਪਾਲ ਸਿੰਘ ਨੂੰ ਲੈਕੇ ਸਾਹਮਣੇ ਆਇਆ ਹੈ। ਇਸ ਦੌਰਾਨ ਕੇਂਦਰੀ ਮੰਤਰੀ ਨੇ ਅੰਮ੍ਰਿਤਪਾਲ ਮਾਮਲੇ ਨੂੰ ਲੈਕੇ ਪੰਜਾਬ ਸਰਕਾਰ ਦਾ ਸਮਰਥਨ ਕਰਨ ਦਾ ਐਲਾਨ ਕਰ ਦਿੱਤਾ ਹੈ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਇਸ ਬਾਰੇ ਜੋ ਵੀ ਕਦਮ ਚੁੱਕਣਾ ਚਾਹੁੰਦੀ ਹੈ, ਕੇਂਦਰ ਸਰਕਾਰ ਉਸ ਦੇ ਨਾਲ ਹੈ। ਅੰਮ੍ਰਿਤਪਾਲ ਸਿੰਘ ਦੇ ਹੱਥੋਂ ਨਿਕਲ ਜਾਣ ਬਾਰੇ ਪੁੱਛੇ ਜਾਣ ‘ਤੇ ਅਮਿਤ ਸ਼ਾਹ ਨੇ ਕਿਹਾ ਕਿ ਇਸ ‘ਤੇ ਕਿਸੇ ਨੂੰ ਕਸੂਰਵਾਰ ਠਹਿਰਾਉਣਾ ਬਹੁਤ ਜਲਦਬਾਜ਼ੀ ਹੋਵੇਗੀ। ਅਜਿਹੇ ਮਾਮਲੇ ‘ਤੇ ਉਹ ਜਨਤਕ ਤੌਰ ‘ਤੇ ਕੁੱਝ ਨਹੀਂ ਕਹਿਣਾ ਚਾਹੁੰਦੇ। ਇਸ ਮਾਮਲੇ ਵਿਚ ਵੱਡੀ ਗਿਣਤੀ ਵਿਚ ਗ੍ਰਿਫ਼ਤਾਰੀਆਂ ਹੋਈਆਂ ਹਨ, ਲੋਕਾਂ ‘ਤੇ NSA ਸਮੇਤ ਹੋਰ ਧਾਰਾਵਾਂ ਲਗਾਈਆਂ ਗਈਆਂ ਹਨ, ਵੱਡੀ ਗਿਣਤੀ ਵਿਚ ਹਥਿਆਰ ਵੀ ਜ਼ਬਤ ਕੀਤੇ ਗਏ ਹਨ, ਇਹ ਸਖ਼ਤ ਕਾਰਵਾਈ ਹੈ। ਏਜੰਸੀਆਂ ਤੇ ਪੁਲਸ ਦੋਵੇਂ ਸਰਗਰਮ ਹਨ, ਉਹ ਆਪਣਾ ਕੰਮ ਕਰਨਗੀਆਂ।

ਇਕ ਚੈਨਲ ਨਾਲ ਇੰਟਰਵਿਊ ਦੌਰਾਨ ਅੰਮ੍ਰਿਤਪਾਲ ਸਿੰਘ ਬਾਰੇ ਕਾਰਵਾਈ ਬਾਰੇ ਪੁੱਛੇ ਜਾਣ ‘ਤੇ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਕਿਸੇ ਵੀ ਸੂਬੇ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪਾਰਟੀਬਾਜ਼ੀ ਤੇ ਸਿਆਸਤ ਤੋਂ ਉੱਪਰ ਉੱਠ ਕੇ ਸੂਬਿਆਂ ਨਾਲ ਚੱਟਾਨ ਵਾਂਗ ਖੜ੍ਹੀ ਹੈ, ਕਿਉਂਕਿ ਇਹ ਮਾਮਲਾ ਦੇਸ਼ ਦਾ ਹੁੰਦਾ ਹੈ, ਸਿਆਸਤ ਦਾ ਨਹੀਂ। ਇਸ ਲਈ ਪੰਜਾਬ ਸਰਕਾਰ ਜੋ ਵੀ ਕਦਮ ਚੁੱਕਣਾ ਚਾਹੁੰਦੀ ਹੈ, ਕੇਂਦਰ ਸਰਕਾਰ ਉਸ ਦੇ ਨਾਲ ਹੈ।

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਬਾਰੇ ਗੱਲ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਉਹ ਹਰ ਤਿੰਨ ਮਹੀਨਿਆਂ ਬਾਅਦ ਪੰਜਾਬ ਸਮੇਤ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰਦੇ ਹਨ। ਇਸ ਨੂੰ ਕਿਸੇ ਘਟਨਾ ਨਾਲ ਜੋੜ ਕੇ ਨਹੀਂ ਵੇਖਿਆ ਜਾਣਾ ਚਾਹੀਦਾ। ਖ਼ਾਲਿਸਤਾਨ ਅੰਦੋਲਨ ਬਾਰੇ ਗੱਲ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਸਮੇਤ ਦੇਸ਼ ਦੇ ਹਰ ਹਿੱਸੇ ਵਿਚ ਰਹਿਣ ਵਾਲੇ ਸਿੱਖ ਭੈਣ-ਭਰਾ ਭਾਰਤ ਦੇ ਨਾਲ ਹੀ ਰਹਿਣਾ ਚਾਹੁੰਦੇ ਹਨ। ਸਿੱਖਾਂ ਨੇ ਹਰ ਖੇਤਰ ਵਿਚ ਆਪਣਾ ਯੋਗਦਾਨ ਦਿੱਤਾ ਹੈ। ਵਿਸ਼ੇਸ਼ ਤੌਰ ‘ਤੇ ਸੁਰੱਖਿਆ ਦੇ ਖੇਤਰ ਵਿਚ ਜਿੰਨਾ ਬਲਿਦਾਨ ਸਿੱਖ ਭਾਈਚਾਰੇ ਨੇ ਦਿੱਤਾ ਹੈ, ਸ਼ਾਇਦ ਦੇਸ਼ ਦੇ ਕਿਸੇ ਹਿੱਸੇ ਨੇ ਨਹੀਂ ਦਿੱਤਾ। ਹਰ ਭਾਰਤੀ ਨੂੰ ਇਸ ‘ਤੇ ਮਾਣ ਹੈ।

ਇਸ ਦੌਰਾਨ ਵਿਦੇਸ਼ਾਂ ਵਿਚ ਭਾਰਤੀ ਹਾਈ ਕਮਿਸ਼ਨ ‘ਤੇ ਹੋਏ ਪ੍ਰਦਰਸ਼ਨਾਂ ਬਾਰੇ ਗੱਲ ਕਰਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਭਾਰਤ ਦਾ ਦੂਤਾਵਾਸ ਭਾਵੇਂ ਦੁਨੀਆ ਦੇ ਕਿਸੇ ਵੀ ਹਿੱਸੇ ‘ਚ ਹੋਵੇ, ਉਹ ਭਾਰਤ ਦਾ ਹੀ ਹਿੱਸਾ ਹੈ। ਇਨ੍ਹਾਂ ਮਾਮਲਿਆਂ ਵਿਚ ਦਿੱਲੀ ਵਿਚ ਮਾਮਲਾ ਦਰਜ ਕੀਤਾ ਗਿਆ ਹੈ, ਤੇ ਕਾਰਵਾਈ ਦੀ ਸ਼ੁਰੂਆਤ ਵੀ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿਚ UAPA ਲਗਾਇਆ ਗਿਆ ਹੈ। ਘਟਨਾ ਵਾਲੀਆਂ ਥਾਵਾਂ ਤੋਂ ਰਿਕਾਰਡਿੰਗਾਂ ਮੰਗੀਆਂ ਗਈਆਂ ਹਨ, ਉਸ ਦੇ ਅਧਾਰ ‘ਤੇ ਪੁਲਸ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ।

Previous Post

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਧੀ ਨੂੰ ਮਿਲੀਆਂ ਧਮਕੀਆਂ

Next Post

ਜਥੇਦਾਰ ਦੇ ਅਲਟੀਮੇਟਮ ਤੋਂ ਬਾਅਦ ਨਰਮ ਪਈ ਸਰਕਾਰ, ਰਿਹਾਅ ਕੀਤੇ 348 ਨੌਜਵਾਨ

Next Post
ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ‘ਤੇ ਪੰਜਾਬ ਪੁਲਿਸ ਦਾ ਐਕਸ਼ਨ, ਅਸਾਮ ਲੈਕੇ ਪਹੁੰਚੀ ਪੁਲਿਸ

ਜਥੇਦਾਰ ਦੇ ਅਲਟੀਮੇਟਮ ਤੋਂ ਬਾਅਦ ਨਰਮ ਪਈ ਸਰਕਾਰ, ਰਿਹਾਅ ਕੀਤੇ 348 ਨੌਜਵਾਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers