ਭਗੌੜਾ ਐਲਾਨ ਕੀਤੇ ਗਏ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਉਸਦੇ ਸਾਥੀਆਂ ਦੀ ਗ੍ਰਿਫ਼ਤਾਰੀ ਕਰ ਰਹੀ ਹੈ। ਹੁਣ ਇਹ ਖ਼ਬਰ ਸਾਹਮਣੇ ਆਈ ਹੈ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਵਰਿੰਦਰ ਸਿੰਘ ਜੌਹਲ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਰ ਵਰਿੰਦਰ ਜੌਹਲ ’ਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ ਅਤੇ ਉਸ ‘ਤੇ ਐੱਨ. ਐੱਸ. ਏ. (ਨੈਸ਼ਨਲ ਸਕਿਓਰਿਟੀ ਐਕਟ) ਵੀ ਲਗਾਇਆ ਗਿਆ ਹੈ। ਦਸ ਦਈਏ ਕਿ ਜੌਹਲ ਸਮੇਤ ਹੁਣ ਤੱਕ 8 ਮੁਲਜ਼ਮਾਂ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ ਜਾ ਚੁੱਕਾ ਹੈ ਅਤੇ ਐੱਨ. ਐੱਸ. ਏ. ਧਾਰਾ ਲਗਾਈ ਗਈ ਹੈ।

ਦਸ ਦਈਏ ਕਿ ਵਰਿੰਦਰ ਜੌਹਲ, ਥਲ ਸੈਨਾ ’ਚੋਂ ਸੇਵਾ ਮੁਕਤ ਹੈ ਅਤੇ ਅੰਮ੍ਰਿਤਪਾਲ ਦਾ ਅੰਗ ਰੱਖਿਅਕ ਸੀ। ਉਸ ਕੋਲ ਜੰਮੂ-ਕਸ਼ਮੀਰ ਤੋਂ ਜਾਰੀ ਹਥਿਆਰਾਂ ਦਾ ਲਾਇਸੈਂਸ ਸੀ, ਜੋ 23 ਫਰਵਰੀ ਨੂੰ ਅਜਨਾਲਾ ਝੜਪ ਤੋਂ ਬਾਅਦ ਰੱਦ ਕਰ ਦਿੱਤਾ ਗਿਆ ਸੀ। ਉਹ ਉਨ੍ਹਾਂ 10 ਬੰਦੂਕਧਾਰੀਆਂ ਵਿੱਚ ਸ਼ਾਮਲ ਸੀ, ਜੋ ਹਰ ਸਮੇਂ ਅੰਮ੍ਰਿਤਪਾਲ ਦੇ ਨਾਲ ਰਹਿੰਦੇ ਸਨ। ਇਸਦੇ ਨਾਲ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਵਰਿੰਦਰ ਜੌਹਲ ਨੌਜਵਾਨਾਂ ਨੂੰ ਏ.ਕੇ.ਐਫ਼. ਦੀ ਟ੍ਰੇਨਿੰਗ ਵੀ ਦੇ ਰਿਹਾ ਸੀ।
