ਦੇਸ਼ ਦੇ 15ਵੇਂ ਰਾਸ਼ਟਰਪਤੀ ਦੀ ਉਡੀਕ ਅੱਜ ਖ਼ਤਮ ਹੋ ਜਾਵੇਗੀ। ਵੋਟਾਂ ਦੀ ਗਿਣਤੀ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗੀ ਤੇ ਅੱਜ ਹੀ ਤੈਅ ਹੋ ਜਾਵੇਗਾ ਕਿ ਦੇਸ਼ ਦਾ 15ਵਾਂ ਰਾਸ਼ਟਰਪਤੀ ਕੌਣ ਹੋਵੇਗਾ। ਰਾਸ਼ਟਰਪਤੀ ਅਹੁਦੇ ਲਈ 18 ਜੁਲਾਈ ਵੋਟਿੰਗ ਹੋਈ ਸੀ। ਐੱਨ.ਡੀ.ਏ. ਉਮੀਦਵਾਰ ਦ੍ਰੋਪਦੀ ਮੁਰਮੂ ਅਤੇ ਵਿਰੋਧੀ ਉਮੀਦਵਾਰ ਯਸ਼ਵੰਤ ਸਿਨਹਾ ਵਿਚਾਲੇ ਸਿੱਧਾ ਮੁਕਾਬਲਾ ਹੈ।
