RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਮਿਲੇ ਸੀ.ਐਮ. ਮਾਨ, ਇਕ ਕਰੋੜ ਦਾ ਦਿੱਤਾ ਚੈੱਕ

ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਮਿਲੇ ਸੀ.ਐਮ. ਮਾਨ, ਇਕ ਕਰੋੜ ਦਾ ਦਿੱਤਾ ਚੈੱਕ

Jass Grewal by Jass Grewal
April 26, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਜੰਮੂ-ਕਸ਼ਮੀਰ ਦੇ ਪੁੰਛ ‘ਚ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਬਟਾਲਾ ਦੇ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਘਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ। ਇਸ ਮੌਕੇ ਉਹਨਾਂ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾਂ ਕੀਤਾ। ਇਸ ਦੌਰਾਨ ਸੀ.ਐਮ. ਪੰਜਾਬ ਨੇ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਨਾਲ-ਨਾਲ ਬਾਕੀ ਸ਼ਹੀਦ ਪਰਿਵਾਰਾਂ ਦੇ ਘਰ ਜਾ ਕੇ ਉਹਨਾਂ ਨੂੰ ਇਕ ਕਰੋੜ ਰੁਪਏ ਦੇ ਚੈੱਕ ਭੇਂਟ ਕੀਤੇ ਹਨ। ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਕਿਹਾ ਕਿ ਸਮੁੱਚਾ ਦੇਸ਼ ਸਿਪਾਹੀ ਹਰਕ੍ਰਿਸ਼ਨ ਸਿੰਘ ਦਾ ਕਰਜ਼ਦਾਰ ਹੈ, ਜਿਸ ਨੇ ਦੇਸ਼ ਤੇ ਲੋਕਾਂ ਦੀ ਸੁਰੱਖਿਆ ਕਰਦਿਆਂ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਧਰਤੀ ਮਾਂ ਦੇ ਇਸ ਸਪੂਤ ਦੇ ਮਹਾਨ ਯੋਗਦਾਨ ਦੇ ਸਤਿਕਾਰ ਵਜੋਂ ਇਹ ਸੂਬਾ ਸਰਕਾਰ ਦੀ ਇਕ ਨਿਮਾਣੀ ਜਿਹੀ ਸ਼ਰਧਾਂਜਲੀ ਹੈ।

ਸ਼ਹੀਦ ਹਰਕ੍ਰਿਸ਼ਨ ਜੀ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦੇ ਤੌਰ ‘ਤੇ ₹1 Cr. ਦਾ ਚੈੱਕ ਦਿੱਤਾ

ਸਾਡੇ ਫੌਜੀ ਜਵਾਨ ਹਰ ਤਰ੍ਹਾਂ ਦੇ ਮੌਸਮ ‘ਚ ਸਰਹੱਦਾਂ ‘ਤੇ ਸਾਡੀ ਸੁਰੱਖਿਆ ‘ਚ ਤਾਇਨਾਤ ਰਹਿੰਦੇ ਨੇ

ਸ਼ਹੀਦ ਹਰਕ੍ਰਿਸ਼ਨ ਜੀ ਦੇ ਨਾਮ ‘ਤੇ ₹73 ਲੱਖ ਦੀ ਲਾਗਤ ਨਾਲ ਸਟੇਡੀਅਮ ਤੇ ਧਰਮਸ਼ਾਲਾ ਦਾ ਨਿਰਮਾਣ ਕੀਤਾ ਜਾਵੇਗਾ

—CM @BhagwantMann pic.twitter.com/9x3ZkAvQsZ

— AAP Punjab (@AAPPunjab) April 26, 2023

ਮੁਲਕ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਫ਼ੌਜੀਆਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਏ। ਮਾਨ ਨੇ ਕਿਹਾ ਕਿ ਫ਼ੌਜੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਇਸੇ ਵਚਨਬੱਧਤਾ ਤਹਿਤ ਸ਼ਹੀਦ ਸਿਪਾਹੀ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਨੂੰ ਮਾਲੀ ਮਦਦ ਦਿੱਤੀ ਗਈ ਹੈ। ਉਨ੍ਹਾਂ ਆਖਿਆ ਕਿ ਆਸ਼ਰਿਤ ਨੂੰ ਨੌਕਰੀ ਦੇਣ ਦੀ ਨੀਤੀ ਦੇ ਆਧਾਰ ‘ਤੇ ਹਥਿਆਰਬੰਦ ਦਸਤਿਆਂ ਨਾਲ ਵਿਚਾਰ-ਵਟਾਂਦਰੇ ਮਗਰੋਂ ਸ਼ਹੀਦ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ।

ਜੰਮੂ ਹਮਲੇ ‘ਚ ਤਲਵੰਡੀ ਸਾਬੋ ਦੇ ਸ਼ਹੀਦ ਜਵਾਨ ਸ. ਸੇਵਕ ਸਿੰਘ ਜੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ…ਮੁਸ਼ਕਲ ਘੜੀ ‘ਚ ਪਰਿਵਾਰ ਦੇ ਨਾਲ ਖੜ੍ਹੇ ਹਾਂ…ਵਿੱਤੀ ਸਹਾਇਤਾ ਵਜੋਂ ₹1Cr. ਦਾ ਚੈੱਕ ਭੇਟ ਕੀਤਾ…ਜਵਾਨ ਨੂੰ ਸ਼ਰਧਾਂਜਲੀ ਭੇਟ ਕੀਤੀ

ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਸਾਂਭ-ਸੰਭਾਲ ਤੇ ਹਰ ਸੰਭਵ ਮਦਦ ਲਈ ਸਾਡੀ ਸਰਕਾਰ ਹਮੇਸ਼ਾ ਵਚਨਬੱਧ ਹੈ… pic.twitter.com/71dFUW4cS8

— Bhagwant Mann (@BhagwantMann) April 26, 2023

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਕੀਤੀ ਇਸ ਨਿਮਾਣੀ ਜਿਹੀ ਕੋਸ਼ਿਸ਼ ਨਾਲ ਜਿੱਥੇ ਇੱਕ ਪਾਸੇ ਪਰਿਵਾਰ ਦਾ ਦੁੱਖ ਵੰਡਿਆ ਜਾਵੇਗਾ, ਉੱਥੇ ਦੂਜੇ ਪਾਸੇ ਪਰਿਵਾਰ ਦਾ ਭਵਿੱਖ ਸੁਰੱਖਿਅਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਆਖਿਆ ਕਿ ਇਸ ਨਾਲ ਨੌਜਵਾਨ ਹਥਿਆਰਬੰਦ ਦਸਤਿਆਂ ਵਿੱਚ ਸ਼ਾਮਲ ਹੋ ਕੇ ਭਾਰਤ ਮਾਤਾ ਦੀ ਸੇਵਾ ਕਰਨ ਲਈ ਉਤਸ਼ਾਹਿਤ ਹੋਣਗੇ। ਸਾਡੇ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਇਕ ਸਪੂਤ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਲਾਮਿਸਾਲ ਬਹਾਦਰੀ ਦਾ ਸਬੂਤ ਦਿੰਦਿਆਂ ਆਪਣੀ ਡਿਊਟੀ ਪੂਰੇ ਸਮਰਪਣ ਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਈ।

#Poonch हमले में शहीद हुए मोगा जिले के कुलवंत सिंह के घर पहुंचे CM @BhagwantMann, परिवार वालों से मुलाकात कर श्रद्धांजलि अर्पित की और ₹1 करोड़ की सहायता राशि दी

शहीद कुलवंत के पिता भी कारगिल युद्ध में देश की रक्षा करते हुए शहीद हो गए थे। ऐसे वीर सपूतों को कोटि कोटि नमन 🇮🇳🙏 pic.twitter.com/FYCcS78cPg

— AAP Punjab (@AAPPunjab) April 26, 2023

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਬਰਤਾਨਵੀ ਸਾਮਰਾਜ ਦੀ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਮੁਲਕ ਨੂੰ ਆਜ਼ਾਦ ਕਰਵਾਉਣ ਲਈ ਮੋਹਰੀ ਭੂਮਿਕਾ ਨਿਭਾਈ। ਇਸੇ ਤਰ੍ਹਾਂ ਹੁਣ ਪੰਜਾਬੀ ਦੇਸ਼ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਸਰਹੱਦਾਂ ‘ਤੇ ਵੱਡੀ ਭੂਮਿਕਾ ਨਿਭਾ ਰਹੇ ਹਨ। ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਸ਼ਹੀਦ ਦੇ ਨਾਂ ‘ਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਪਿੰਡ ਦੀ ਧਰਮਸ਼ਾਲਾ ਨੂੰ ਨਵਾਂ ਰੂਪ ਦੇਣ ਅਤੇ ਸਟੇਡੀਅਮ ਦੇ ਨਿਰਮਾਣ ਉਤੇ 73.50 ਲੱਖ ਰੁਪਏ ਖ਼ਰਚੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਤਖ਼ਮੀਨੇ ਤਿਆਰ ਹਨ ਅਤੇ ਛੇਤੀ ਹੀ ਕੰਮ ਸ਼ੁਰੂ ਹੋ ਜਾਵੇਗਾ।

Previous Post

ਸਾਬਕਾ ਮੁੱਖ ਮੰਤਰੀ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

Next Post

ਸਾਬਕਾ ਸੀ.ਐਮ. ਬਾਦਲ ਦੇ ਦੇਹਾਂਤ ‘ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਆਈ ਚਿੱਠੀ, ਪ੍ਰਕਾਸ਼ ਸਿੰਘ ਬਾਦਲ ਨੇ…

Next Post
ਸਾਬਕਾ ਸੀ.ਐਮ. ਬਾਦਲ ਦੇ ਦੇਹਾਂਤ ‘ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਆਈ ਚਿੱਠੀ, ਪ੍ਰਕਾਸ਼ ਸਿੰਘ ਬਾਦਲ ਨੇ…

ਸਾਬਕਾ ਸੀ.ਐਮ. ਬਾਦਲ ਦੇ ਦੇਹਾਂਤ ‘ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਆਈ ਚਿੱਠੀ, ਪ੍ਰਕਾਸ਼ ਸਿੰਘ ਬਾਦਲ ਨੇ…

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers