ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿਜੀਲੈਂਸ ਦੇ ਮੋਹਾਲੀ ਦਫ਼ਤਰ ਵਿਖੇ ਪੇਸ਼ ਹੋਣਾ ਸੀ ਪਰ ਉਹ ਅੱਜ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋ ਪਾਏ। ਦਸ ਦਈਏ ਕਿ ਸਾਬਕਾ ਸੀ.ਐਮ. ਨੇ ਵਿਜੀਲੈਂਸ ਤੋਂ ਦਸਤਾਵੇਜ਼ ਤੇ ਡਿਟੇਲ ਜੁਟਾਉਣ ਲਈ ਇਕ ਹਫ਼ਤੇ ਦਾ ਸਮਾਂ ਮੰਗਿਆ ਗਿਆ ਹੈ। ਇਸ ਤੋਂ ਪਹਿਲਾਂ ਸਾਬਕਾ CM ਚੰਨੀ ਤੋਂ ਵਿਜੀਲੈਂਸ ਨੇ 14 ਅਪ੍ਰੈਲ ਨੂੰ 7 ਘੰਟੇ ਤੋਂ ਵੀ ਜ਼ਿਆਦਾ ਪੁੱਛ ਗਿੱਛ ਕੀਤੀ ਸੀ ਤੇ ਉਨ੍ਹਾਂ ਤੋਂ ਸਵਾਲ ਜਵਾਬ ਕੀਤੇ ਗਏ ਸਨ ਤੇ ਉਨ੍ਹਾਂ ਨੂੰ ਅੱਜ 21 ਅਪ੍ਰੈਲ ਨੂੰ ਪ੍ਰੋਫਾਰਮਾ ਸਬਮਿਟ ਕਰਨ ਲਈ ਕਿਹਾ ਗਿਆ ਸੀ। ਪਰ ਹੁਣ ਉਹਨਾਂ ਨੇ ਦਸਤਾਵੇਜ਼ ਤੇ ਡਿਟੇਲ ਜੁਟਾਉਣ ਲਈ ਵਿਜੀਲੈਂਸ ਤੋਂ ਇਕ ਹਫ਼ਤੇ ਦਾ ਸਮਾਂ ਮੰਗਿਆ ਹੈ।
ਉਥੇ ਹੀ ਦੂਜੇ ਪਾਸੇ ਅੱਜ ਦੇ ਦਿਨ ਹੀ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਵੀ ਵਿਜੀਲੈਂਸ ਨੇ ਆਮਦਨ ਤੋਂ ਵੱ ਜਾਇਦਾਦ ਬਣਾਉਣ ਦੇ ਮਾਮਲੇ ‘ਚ ਸੱਦਿਆ ਗਿਆ ਸੀ ਜਿਸ ਤਹਿਤ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਿਜੀਲੈਂਸ ਦੇ ਮੋਹਾਲੀ ਦਫ਼ਤਰ ਵਿਖੇ ਪੇਸ਼ੀ ਭੁਗਤਾਉਣ ਲਈ ਪਹੁੰਚੇ। ਇਸ ਦੌਰਾਨ ਉਹਨਾਂ ਤੋਂ ਵਿਜੀਲੈਂਸ ਅਧਿਕਾਰੀ ਪੁੱਛਗਿੱਛ ਕਰ ਰਹੇ ਹਨ। ਪੇਸ਼ੀ ਤੋਂ ਪਹਿਲਾਂ ਉਨ੍ਹਾਂ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦੀ ਸਾਰੀ ਜਾਇਦਾਦ ਰਿਕਾਰਡ ‘ਤੇ ਹੈ ਪਰ ਵਿਜੀਲੈਂਸ ਟੀਮ ਨੂੰ ਉਨ੍ਹਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਹੋਣ ਦਾ ਸ਼ੱਕ ਹੈ। ਬਲਬੀਰ ਸਿੰਘ ਸਿੱਧੂ ਨੇ ਕਿਹਾ ਸੀ ਕਿ ਉਹ ਵਿਜੀਲੈਂਸ ਦੇ ਸਾਰੇ ਸਵਾਲਾਂ ਦਾ ਜਵਾਬ ਦੇਣਗੇ।
