RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

‘ਆਪ’ ਦੀ ਚਾਰ ਸਾਲਾਂ ਦੀ ਵਿਰਾਸਤ ਕਰਜ਼ਾ, ਨਸ਼ਾ, ਗੈਂਗਸਟਰਵਾਦ : ਜਾਖੜ

ਜਾਖੜ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਮੁਫਤ ਅਤੇ ਸਬਸਿਡੀ ਵਾਲੀ ਬਿਜਲੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੂੰ ਦਿਵਾਲੀਏਪਨ ਵੱਲ ਧੱਕ ਰਹੀ ਹੈ

Jass Grewal by Jass Grewal
March 16, 2026
in ਪੰਜਾਬ
Reading Time: 1 min read
0 0
0

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲਾਂ ਦੇ ਸ਼ਾਸਨ ਨੇ ਸੂਬੇ ਨੂੰ ਕਰਜ਼ੇ ਦੇ ਬੋਝ ਹੇਠ ਦਬਾ ਦਿੱਤਾ ਹੈ,ਗੈਂਗਸਟਰਵਾਦ ਵਧਿਆ ਹੈ ਅਤੇ ਨਸ਼ਿਆਂ ਦੀ ਅਲਾਮਤ ਬੇਰੋਕ ਜਾਰੀ ਹੈ,ਜਿਸ ਨਾਲ ਇਹ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਮਾੜੀ ਸਰਕਾਰ ਸਾਬਤ ਹੋਈ ਹੈ। 

‘ਆਪ’ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਪ੍ਰਤੀਕਰਮ ਦਿੰਦਿਆਂ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਗੈਂਗਸਟਰਵਾਦ ਨੂੰ ਅੰਤਰਰਾਸ਼ਟਰੀ ਸਮੱਸਿਆ ਦੱਸ ਕੇ ਜਵਾਬਦੇਹੀ ਤੋਂ ਬਚ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਹਰ ਪੰਜਾਬੀ ਜ਼ਮੀਨੀ ਹਕੀਕਤ ਜਾਣਦਾ ਹੈ; ਲੋਕ ਡਰ ਦੇ ਸਾਏ ਵਿੱਚ ਜਿਉਂ ਰਹੇ ਹਨ,ਫਿਰੌਤੀ ਦੀਆਂ ਕਾਲਾਂ ਆ ਰਹੀਆਂ ਹਨ,ਜਦਕਿ ਸਰਕਾਰ ਦਾਅਵਾ ਕਰ ਰਹੀ ਹੈ ਕਿ ਸਭ ਕੁਝ ਕੰਟਰੋਲ ਵਿੱਚ ਹੈ।

 ਉਨ੍ਹਾਂ ਅੱਗੇ ਕਿਹਾ ਕਿ ਪੁਲੀਸ ਵੱਲੋਂ ਪਿੰਡਾਂ ਵਿੱਚ ਨਿਗਰਾਨ ਕਮੇਟੀਆਂ ਬਣਾਉਣ ਦੀ ਰਿਪੋਰਟ ਨੇ ਹੀ ਸਰਕਾਰ ਦੇ ਨਸ਼ਾ ਵਿਰੋਧੀ ਦਾਅਵਿਆਂ ਦੀ ਫੋਕੀ ਤਸਵੀਰ ਨੂੰ ਬੇਨਕਾਬ ਕਰ ਦਿੱਤਾ ਹੈ। ਵਿੱਤੀ ਮੋਰਚੇ ‘ਤੇ ਜਾਖੜ ਨੇ ਦੋਸ਼ ਲਾਇਆ ਕਿ ਮਾਨ ਅਤੇ ਉਨ੍ਹਾਂ ਦੇ “ਸੁਪਰ ਮੁੱਖ ਮੰਤਰੀ” ਮਾਈਨਿੰਗ ਤੋਂ 20,000 ਕਰੋੜ ਰੁਪਏ ਪੈਦਾ ਕਰਨ ਦੇ ਆਪਣੇ ਚੋਣ ਵਾਅਦੇ ‘ਤੇ ਚੁੱਪ ਕਰ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਨਾਜਾਇਜ਼ ਮਾਈਨਿੰਗ ਜ਼ੋਰਾਂ ‘ਤੇ ਹੈ ਅਤੇ ਸਵਾਲ ਕੀਤਾ ਕਿ ਇਹ ਮਾਲੀਆ ਕਿੱਥੇ ਜਾ ਰਿਹਾ ਹੈ,ਨਾਲ ਹੀ ਇਹ ਵੀ ਪੁੱਛਿਆ ਕਿ ਕੀ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਦਾ ਦਾਅਵਾ ਕਰਨ ਵਾਲੀ ਪਾਰਟੀ ਹੁਣ ਅਜਿਹੇ ਪੈਸੇ ‘ਤੇ ਟਿਕੀ ਹੋਈ ਹੈ। 

ਅਤੇ ਅਖੀਰ ਵਿੱਚ ਨਿੱਜੀਕਰਨ ਖਪਤਕਾਰਾਂ ‘ਤੇ ਬੋਝ ਪਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੂੰ ਅਜੇ ਤੱਕ ਆਪਣਾ ਮਹਿੰਗਾਈ ਭੱਤਾ ਨਹੀਂ ਮਿਲਿਆ ਹੈ ਅਤੇ ਸੂਬੇ ਕੋਲ ਕੋਈ ਭਰੋਸੇਯੋਗ ਖੇਤੀਬਾੜੀ ਨੀਤੀ ਨਹੀਂ ਹੈ,ਜਦਕਿ ਮੁੱਖ ਮੰਤਰੀ ਖੇਤੀਬਾੜੀ ਸੂਬੇ ਦਾ ਵਿਸ਼ਾ ਹੋਣ ਦੇ ਬਾਵਜੂਦ ਇਸ ਮੁੱਦੇ ਨੂੰ ਕੇਂਦਰ ‘ਤੇ ਸੁੱਟ ਰਹੇ ਹਨ। ਜਾਖੜ ਨੇ ਕਿਹਾ,”ਇਹ ਸਰਕਾਰ ਇਸ਼ਤਿਹਾਰਾਂ ‘ਤੇ ਚੱਲ ਰਹੀ ਹੈ, ਜਦਕਿ ਹਕੀਕਤ ਬਿਲਕੁਲ ਵੱਖਰੀ ਹੈ।”

Previous Post

ਹਾਈ ਕੋਰਟ ਵੱਲੋਂ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਵਾਬ ਦਾਖ਼ਲ ਕਰਨ ਲਈ ਸਮਾਂ

Next Post

ਮਾਣਹਾਨੀ ਮਾਮਲੇ ’ਚ ਫਤਹਿਗੜ੍ਹ ਸਾਹਿਬ ਅਦਾਲਤ ਨੇ ਸੰਮਨ ਕੀਤਾ ਜਾਰੀ, 24 ਮਾਰਚ ਨੂੰ ਹੋਵੇਗੀ ਮਾਮਲੇ ’ਤੇ ਸੁਣਵਾਈ

Next Post

ਮਾਣਹਾਨੀ ਮਾਮਲੇ ’ਚ ਫਤਹਿਗੜ੍ਹ ਸਾਹਿਬ ਅਦਾਲਤ ਨੇ ਸੰਮਨ ਕੀਤਾ ਜਾਰੀ, 24 ਮਾਰਚ ਨੂੰ ਹੋਵੇਗੀ ਮਾਮਲੇ ’ਤੇ ਸੁਣਵਾਈ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers