ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਹੁਣ ਅਦਾਲਤ 26 ਮਈ ਨੂੰ ਸਜ਼ਾ ਸੁਣਾਏਗੀ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਦੋ ਦਿਨ ਪਹਿਲਾਂ ਇਸ ਮਾਮਲੇ ਵਿੱਚ ਦੋਵਾਂ ਧਿਰਾਂ ਦੀਆਂ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਮਾਮਲੇ ਦੀ ਅੱਜ ਅਦਾਲਤ ਵਿੱਚ ਸੁਣਵਾਈ ਹੋਣੀ ਹੈ। ਆਮ ਜਨਤਾ ਤੋਂ ਲੈ ਕੇ ਸਿਆਸੀ ਵੱਡੇ ਵੱਡੇ ਲੋਕਾਂ ਦੀਆਂ ਨਜ਼ਰਾਂ ਵੀ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਅਦਾਲਤ ਕੀ ਫੈਸਲਾ ਸੁਣਾਏਗੀ।
ਦੱਸ ਦਈਏ ਕਿ ਸੀਬੀਆਈ ਨੇ 26 ਮਾਰਚ 2010 ਨੂੰ ਸਾਬਕਾ ਸੀਐਮ ਓਮਪ੍ਰਕਾਸ਼ ਚੌਟਾਲਾ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ। ਦੱਸਿਆ ਗਿਆ ਕਿ 1993 ਤੋਂ 2006 ਦਰਮਿਆਨ ਚੌਟਾਲਾ ਨੇ ਕਥਿਤ ਤੌਰ ‘ਤੇ 6.09 ਕਰੋੜ ਰੁਪਏ ਦੀ ਜਾਇਦਾਦ ਇਕੱਠੀ ਕੀਤੀ ਸੀ, ਜੋ ਉਸ ਦੀ ਜਾਇਜ਼ ਆਮਦਨ ਤੋਂ ਬਹੁਤ ਜ਼ਿਆਦਾ ਸੀ। ਇਹ ਉਨ੍ਹਾਂ ਦੀ ਆਮਦਨ ਤੋਂ ਵੱਧ ਹੈ। ਹਾਲਾਂਕਿ ਚੌਟਾਲਾ ਪਰਿਵਾਰ ਹਮੇਸ਼ਾ ਹੀ ਇਨ੍ਹਾਂ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਾ ਰਿਹਾ ਹੈ।
