RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਇਕ ਹੋਰ ਵੱਡਾ ਕਾਰਨਾਮਾ: ਪੰਜਾਬ ਦੇ ਮੰਤਰੀ ਦਾ ਫਰਜ਼ੀ ਪੀ.ਏ. ਬਣਕੇ ਸਖ਼ਤ ਨੇ ‘ਆਪ’ ਦੀ ਮਹਿਲਾ ਆਗੂ ਨੂੰ ਦਿੱਤਾ ਆਫ਼ਰ, ਬਦਲੇ ‘ਚ ਮੰਗੀ ਇਹ ਚੀਜ਼

ਇਕ ਹੋਰ ਵੱਡਾ ਕਾਰਨਾਮਾ: ਪੰਜਾਬ ਦੇ ਮੰਤਰੀ ਦਾ ਫਰਜ਼ੀ ਪੀ.ਏ. ਬਣਕੇ ਸਖ਼ਤ ਨੇ ‘ਆਪ’ ਦੀ ਮਹਿਲਾ ਆਗੂ ਨੂੰ ਦਿੱਤਾ ਆਫ਼ਰ, ਬਦਲੇ ‘ਚ ਮੰਗੀ ਇਹ ਚੀਜ਼

Jass Grewal by Jass Grewal
May 27, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ‘ਚ ਲਗਾਤਾਰ ਆਮ ਅਦਾਮੀ ਪਾਰਟੀ ਦੇ ਲੀਡਰਾਂ ਤੇ ਵਰਕਰਾਂ ਨਾਲ ਜੁੜੀਆਂ ਹੈਰਨੀਜਨਕ ਵੀਡੀਓ ਤੇ ਆਡੀਓ ਵੇਖਣ ਤੇ ਸੁਣਨ ਨੂੰ ਮਿਲ ਰਹੀਆਂ ਹਨ। ਹੁਣ ਇਕ ਤਾਜ਼ਾ ਮਾਮਲਾ ਸਾਹਮਣੇ ਆਇਆ ਜਿਸ ‘ਚ ਇਕ ਸ਼ਖ਼ਸ ਖ਼ੁਦ ਨੂੰ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦਾ ਪੀਏ ਦੱਸ ਕੇ ਜਲੰਧਰ ਵਿੱਚ ਆਮ ਆਦਮੀ ਪਾਰਟੀ ਦੀ ਇੱਕ ਮਹਿਲਾ ਆਗੂ ਨੂੰ ਚੇਅਰਮੈਨੀ ਅਤੇ ਟਿਕਟ ਦੇਣ ਦਾ ਆਫਰ ਦਿੱਤਾ ਹੈ ਅਤੇ ਕਹਿੰਦਾ ਹੈ ਕਿ ਉਹ ਬਸ ਉਸ ਨਾਲ ਗੱਲ ਕਰਦੀ ਰਿਹਾ ਕਰੇ। ਜਿਸ ਤੋਂ ਬਾਅਦ ‘ਆਪ’ ਦੀ ਮਹਿਲਾ ਆਗੂ ਨੇ ਇਸ ਸਬੰਧੀ ਥਾਣੇ ‘ਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ।

ਦਸ ਦਈਏ ਕਿ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਨੇ ਉਕਤ ਵਿਅਕਤੀ ਦਾ ਨਾਂ ਜਨਤਕ ਕਰਨ ਤੋਂ ਪਹਿਲਾਂ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਪੋਸਟ ਪਾ ਕੇ ਲੋਕਾਂ ਤੋਂ ਸਲਾਹ ਮੰਗੀ ਹੈ ਕਿ ਹੁਣ ਉਸਨੂੰ ਅੱਗੇ ਕੀ ਕਰਨਾ ਚਾਹੀਦਾ। ਉਨ੍ਹਾਂ ਲਿਖਿਆ ,ਜਦੋਂ ਕੋਈ ਮੰਤਰੀ ਦਾ PA ਬਣ ਕੇ ਇਕ ਮਹਿਲਾ ਨੂੰ ਫੋਨ ਕਰਕੇ Ticket ਤੇ ਚੇਅਰਮੈਨੀ ਦਾ ਲਾਲਚ ਦਵੇ ਤੇ ਮਹਿਲਾਂ ਨੇ ਬਿਨਾ ਕਿਸੇ ਲਾਲਚ ਵਿਚ ਆ ਕੇ Complaint ਕਰ ਦਿੱਤੀ ਤੇ Inquiry ‘ਚ ਪਤਾ ਵੀ ਲੱਗ ਗਿਆ,ਸਲਾਹ ਦਵੋ ਸਾਰੇ ਕਿ ਹੁਣ ਕਿ ਕਰਨਾ ਚਾਹੀਦਾ….? ਹਾਲਾਂਕਿ ਉਨ੍ਹਾਂ ਦੀ ਪੋਸਟ ‘ਤੇ ਜ਼ਿਆਦਾਤਰ ਕੁਮੈਂਟ ਇਹ ਆ ਰਹੇ ਹਨ ਕਿ ਅਜਿਹੇ ਵਿਅਕਤੀ ਨੂੰ ਬੇਨਕਾਬ ਕਰਨਾ ਚਾਹੀਦਾ ਹੈ। ਉਕਤ ਮਹਿਲਾ ਆਗੂ ਨੇ ਥਾਣਾ ਡਿਵੀਜ਼ਨ ਨੰਬਰ 2 ਦੇ ਐਸਐਚਓ ਨੂੰ ਸ਼ਿਕਾਇਤ ਦੇ ਕੇ ਧਮਕੀਆਂ ਦੇਣ ਅਤੇ ਮੰਤਰੀ ਦਾ ਪੀਏ ਬਣ ਕੇ ਝਾਂਸੇ ਵਿੱਚ ਫਸਾਉਣ ਵਾਲੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸ਼ਿਕਾਇਤ ਵਿੱਚ ਲਿਖਿਆ- ਮੇਰੇ ਘਰ ਵਿੱਚ ਮੇਰੇ ਦੋ ਬੱਚੇ ਅਤੇ ਇੱਕ ਬਜ਼ੁਰਗ ਮਾਂ ਰਹਿੰਦੀ ਹੈ। ਮੈਂ ਪਿਛਲੇ 18 ਮਹੀਨਿਆਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੀ ਹੋਈ ਹਾਂ। ਇਸ ਤੋਂ ਪਹਿਲਾਂ ਮੈਂ ਕਦੇ ਕਿਸੇ ਸਿਆਸੀ ਪਾਰਟੀ ਦਾ ਸਮਰਥਨ ਨਹੀਂ ਕੀਤਾ। ਹੁਣ ਮੈਨੂੰ ਧਮਕੀਆਂ ਮਿਲ ਰਹੀਆਂ ਹਨ।

ਉਹਨਾਂ ਕਿਹਾ ਕਿ ਮੇਰੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ, ਨਾ ਹੀ ਮੇਰਾ ਕਿਸੇ ਨਾਲ ਕੋਈ ਵੈਰ ਵਿਰੋਧ ਹੈ। ਇਸ ਕਰਕੇ ਮੇਰੀ ਬੇਨਤੀ ਹੈ ਕਿ ਇਹਨਾਂ ਨੰਬਰਾਂ ਦੀ ਡਿਟੇਲ ਅਤੇ ਅਡਰੈਸ ਕਢਵਾਏ ਜਾਣ। ਇਨ੍ਹਾਂ ਲੋਕਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਮੇਤ ਇਸ ਸਾਜ਼ਿਸ਼ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਮੈਨੂੰ ਪ੍ਰਸ਼ਾਸਨ ‘ਤੇ ਪੂਰਾ ਭਰੋਸਾ ਹੈ ਕਿ ਮੇਰੀ ਮਦਦ ਕਰੇਗਾ। ਹਾਲਾਂਕਿ ਜਦੋਂ ਇਸ ਸਬੰਧੀ ਮੰਤਰੀ ਲਾਲਜੀਤ ਭੁੱਲਰ ਦੇ ਪੀਏ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਆਪਣਾ ਕੋਈ ਪੱਖ ਨਹੀਂ ਰੱਖਿਆ ਅਤੇ ਗੱਲ ਕਰਨ ਤੋਂ ਇੰਨਕਾਰ ਕਰ ਦਿੱਤਾ।

Previous Post

“ਮੈਂ ਆਪਣੇ ਲਈ ਨਹੀਂ, ਸੰਵਿਧਾਨ ਤੇ ਦੇਸ਼ ਲਈ ਸਮਰਥਨ ਮੰਗ ਰਿਹਾ”, ਤੇਲੰਗਾਨਾ ਦੇ CM ਨਾਲ ਮੁਲਾਕਾਤ ਤੋਂ ਬਾਅਦ ਬੋਲੇ ਕੇਜਰੀਵਾਲ

Next Post

ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇਕ ਸਾਲ ਪੂਰਾ ਹੋਣ ‘ਤੇ ਪਿੰਡ ਮੂਸਾ ‘ਚ ਰੱਖੇ ਗਏ ਖਾਸ ਪ੍ਰੋਗਰਾਮ, ਲੋਕਾਂ ਨੂੰ ਪਹੁੰਚਣ ਦੀ ਅਪੀਲ

Next Post
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ SSP ਡਾ. ਨਾਨਕ ਸਿੰਘ ਦਾ ਬਿਆਨ, ਪੰਜਾਬ ਲਿਆਉਣ ਦੀ ਤਿਆਰੀ ‘ਚ ਵਿਦੇਸ਼ਾਂ ’ਚ ਬੈਠੇ ਲੋਕ

ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇਕ ਸਾਲ ਪੂਰਾ ਹੋਣ ‘ਤੇ ਪਿੰਡ ਮੂਸਾ ‘ਚ ਰੱਖੇ ਗਏ ਖਾਸ ਪ੍ਰੋਗਰਾਮ, ਲੋਕਾਂ ਨੂੰ ਪਹੁੰਚਣ ਦੀ ਅਪੀਲ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers