RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਇੰਦਰਾ ਗਾਂਧੀ ਦੇ ਕਾਤਲ ਦੇ ਘਰ ਸੁਖਬੀਰ ਬਾਦਲ ਦੀ ਫੇਰੀ, ਭਖੀ ਸਿਆਸਤ

ਇੰਦਰਾ ਗਾਂਧੀ ਦੇ ਕਾਤਲ ਦੇ ਘਰ ਸੁਖਬੀਰ ਬਾਦਲ ਦੀ ਫੇਰੀ, ਭਖੀ ਸਿਆਸਤ

Jass Grewal by Jass Grewal
January 3, 2023
in ਦੇਸ਼, ਪੰਜਾਬ, ਰਾਜਨੀਤੀ
Reading Time: 1 min read
0 0
0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਤਲ ਸਤਵੰਤ ਸਿੰਘ ਦੇ ਘਰ ਜਾਣ ਦਾ ਮੁੱਦਾ ਗਰਮਾ ਗਿਆ ਹੈ। ਇਸ ਮੁੱਦੇ ਨੂੰ ਲੈ ਕੇ ਉਹ ਸਿਆਸੀ ਪਾਰਟੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਕੁੱਝ ਆਗੂਆਂ ਦਾ ਕਹਿਣਾ ਹੈ ਕਿ ਜੂਨੀਅਰ ਬਾਦਲ ਅਜਿਹਾ ਕਰਕੇ ਕੱਟੜਪੰਥੀਆਂ ਨਾਲ ਹੱਥ ਮਿਲਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਪਾਰਟੀ ਨੂੰ ਕੁੱਝ ਮਜ਼ਬੂਤੀ ਮਿਲ ਸਕੇ ਅਤੇ ਆਮ ਆਦਮੀ ਪਾਰਟੀ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕੇ। ਸਿਆਸੀ ਆਗੂਆਂ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਪਹਿਲਾਂ ਹੀ ਆਪਣੀ ਪਾਰਟੀ ‘ਚ ਬਹੁਤ ਸਾਰੇ ਹਿੰਦੂ ਆਗੂਆਂ ਨੂੰ ਟਿਕਟ ਦੇ ਕੇ ਇਹ ਦਾਅਵਾ ਕਰ ਚੁੱਕੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਇਕ ਧਰਮ ਨਿਰਪੱਖ ਪਾਰਟੀ ਹੈ। ਹੁਣ ਉਹ ਆਪਣੀ ਪਾਰਟੀ ‘ਚ ਸੁਧਾਰ ਕਰਨ ‘ਚ ਲੱਗੇ ਹੋਏ ਹਨ ਤਾਂ ਜੋ ਅਗਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਨੂੰ ਮਜ਼ਬੂਤੀ ਮਿਲ ਸਕੇ।

ਇਸ ਸਮੇਂ ਪੰਜਾਬ ‘ਚ 117 ਵਿਧਾਨ ਸਭਾ ਸੀਟਾਂ ‘ਤੇ ਪਾਰਟੀ ਦੇ ਸਿਰਫ 3 ਮੌਜੂਦਾ ਵਿਧਾਇਕ ਹਨ। ਇਸ ਬਾਰੇ ਬੋਲਦਿਆਂ ਆਪ ਦੇ ਮੁੱਖ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਜਦੋਂ ਸੁਖਬੀਰ ਬਾਦਲ ਦੀ ਪਾਰਟੀ ਬਹੁਤ ਕਮਜ਼ੋਰ ਪੈ ਗਈ ਹੈ ਤਾਂ ਉਹ ਇਹ ਸਭ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਸੁਖਬੀਰ ਸੱਤਾ ਤੋਂ ਬਾਹਰ ਹੁੰਦੇ ਹਨ ਤਾਂ ਸਤਵੰਤ ਸਿੰਘ ਵਰਗੇ ਲੋਕਾਂ ਬਾਰੇ ਸੋਚਣਾ ਸ਼ੁਰੂ ਕਰ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਸਿਰਫ ਲੋਕਾਂ ਦੀ ਭਾਵਨਾਵਾਂ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਮਾਲਵਿੰਦਰ ਕੰਗ ਨੇ ਸਵਾਲ ਕੀਤਾ ਕਿ ਆਖ਼ਰ 25 ਸਾਲਾਂ ਬਾਅਦ ਸੁਖਬੀਰ ਬਾਦਲ ਸਤਵੰਤ ਸਿੰਘ ਦੇ ਘਰ ਕਿਉਂ ਗਏ ਅਤੇ ਜਦੋਂ ਉਹ ਉਪ ਮੁੱਖ ਮੰਤਰੀ ਸਨ, ਉਸ ਸਮੇਂ ਉਸ ਦੇ ਘਰ ਕਿਉਂ ਨਹੀਂ ਗਏ। ਇਸ ਬਾਰੇ ਗੱਲ ਕਰਦਿਆਂ ਅਕਾਲੀ ਦਲ ਦੇ ਇਕ ਆਗੂ ਨੇ ਕਿਹਾ ਕਿ ਸੁਖਬੀਰ ਬਾਦਲ ਦਾ ਸਤਵੰਤ ਸਿੰਘ ਦੇ ਘਰ ਜਾਣਾ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਸਤਵੰਤ ਸਿੰਘ ਦੇ ਪਰਿਵਾਰਿਕ ਮੈਂਬਰ ਅਕਾਲੀ ਦਲ ਨਾਲ ਜੁੜੇ ਹੋਏ ਹਨ ਤਾਂ ਪਾਰਟੀ ਪ੍ਰਧਾਨ ਉਨ੍ਹਾਂ ਕੋਲ ਕਿਉਂ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਬਿਨਾਂ ਕਾਰਨ ਸਿਆਸੀ ਆਗੂਆਂ ਵੱਲੋਂ ਮੁੱਦਾ ਬਣਾਇਆ ਜਾ ਰਿਹਾ ਹੈ।

Tags: aam aadmi partyAllegationPolitics NewsShiromani Akali DalSukhbir Singh BadalVisit
Previous Post

ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨਾ ਹੁਣ ਪਊ ਮਹਿੰਗਾ, ਸਕੂਲ ਖ਼ਿਲਾਫ਼ ਹੋਈ ਵੱਡੀ ਕਾਰਵਾਈ

Next Post

ਸਿਨੇਮਾਘਰਾਂ ਨੂੰ ਲੈਕੇ ਸੁਪਰੀਮ ਕੋਰਟ ਦਾ ਫੈਸਲਾ, ਮਾਲਕਾਂ ਦੇ ਹੱਕ ‘ਚ ਵੱਡਾ ਬਿਆਨ

Next Post
ਸਿਨੇਮਾਘਰਾਂ ਨੂੰ ਲੈਕੇ ਸੁਪਰੀਮ ਕੋਰਟ ਦਾ ਫੈਸਲਾ, ਮਾਲਕਾਂ ਦੇ ਹੱਕ ‘ਚ ਵੱਡਾ ਬਿਆਨ

ਸਿਨੇਮਾਘਰਾਂ ਨੂੰ ਲੈਕੇ ਸੁਪਰੀਮ ਕੋਰਟ ਦਾ ਫੈਸਲਾ, ਮਾਲਕਾਂ ਦੇ ਹੱਕ 'ਚ ਵੱਡਾ ਬਿਆਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers