RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਈ.ਡੀ. ਤੇ ਸੀ.ਬੀ.ਆਈ. ਮੁਖੀਆਂ ਦਾ ਕਾਰਜਕਾਲ ਹੁਣ ਹੋਵੇਗਾ 5 ਸਾਲ |

Jass Grewal by Jass Grewal
November 15, 2021
in ਦੇਸ਼
Reading Time: 1 min read
0 0
0

ਸੀ. ਬੀ. ਆਈ. ਅਤੇ ਈ. ਡੀ. ਦੇ ਡਾਇਰੈਕਟਰਾਂ ਦਾ ਕਾਰਜਕਾਲ ਹੁਣ 5 ਸਾਲ ਤੱਕ ਲਈ ਵਧਾਇਆ ਜਾ ਸਕੇਗਾ | ਕੇਂਦਰ ਸਰਕਾਰ ਨੇ ਇਸ ਲਈ ਦੋ ਆਰਡੀਨੈਂਸ ਜਾਰੀ ਕੀਤੇ | ਜਿਸ ਵਿਚ ਈ. ਡੀ. ਅਤੇ ਕੇਂਦਰੀ ਜਾਂਚ ਬਿਊਰੋ ਦੇ ਨਿਰਦੇਸ਼ਕਾਂ ਦੇ ਕਾਰਜਕਾਲ ਨੂੰ 5 ਸਾਲ ਤੱਕ ਅੱਗੇ ਵਧਾਉਣ ਦੀ ਗੱਲ ਕਹੀ ਗਈ ਹੈ | ਮੌਜੂਦਾ ਸਮੇਂ ‘ਚ ਕੇਂਦਰੀ ਏਜੰਸੀਆਂ ਦੇ ਮੁਖੀਆਂ ਦਾ ਕਾਰਜਕਾਲ 2 ਸਾਲ ਦਾ ਹੁੰਦਾ ਹੈ | ਜਾਣਕਾਰੀ ਅਨੁਸਾਰ ਅੱਜ ਸਰਕਾਰ ਨੇ ਕੇਂਦਰੀ ਵਿਜੀਲੈਂਸ ਬਿਊਰੋ (ਸੋਧ) 2021 ਨਾਂਅ ਦਾ ਆਰਡੀਨੈਂਸ ਜਾਰੀ ਕੀਤਾ ਹੈ | ਜਿਸ ਵਿਚ ਈ. ਡੀ. ਤੇ ਸੀ. ਬੀ. ਆਈ. ਦੇ ਮੁਖੀਆਂ ਦੇ ਕਾਰਜਕਾਲ ਨੂੰ ਵਧਾਉਣ ਦੀ ਗੱਲ ਕਹੀ ਗਈ ਹੈ | ਇਹ ਹੀ ਨਹੀਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇਸ ਆਰਡੀਨੈਂਸ ਨੂੰ ਮਨਜ਼ੂਰੀ ਵੀ ਦੇ ਦਿੱਤੀ ਹੈ | ਉਮੀਦ ਹੈ ਕਿ ਹੁਣ ਇਸ ਆਰਡੀਨੈਂਸ ਨੂੰ ਕਾਨੂੰਨ ਦਾ ਰੂਪ ਦੇਣ ਲਈ ਸਰਕਾਰ ਸੰਸਦ ‘ਚ ਪੇਸ਼ ਕਰੇਗੀ | ਪ੍ਰਸਿੱਧ ਵਿਨੀਤ ਨਾਰਾਇਣ ਕੇਸ ‘ਚ ਸੁਪਰੀਮ ਕੋਰਟ ਦੇ ਆਏ ਨਿਰਦੇਸ਼ਾਂ ਦੇ ਮੱਦੇਨਜ਼ਰ ਮੌਜੂਦਾ ਸਮੇਂ ਸੀ. ਬੀ. ਆਈ. ਅਤੇ ਈ. ਡੀ. ਦੇ ਡਾਇਰੈਕਟਰਾਂ ਦਾ ਕਾਰਜਕਾਲ ਉਨ੍ਹਾਂ ਦੀ ਨਿਯੁਕਤੀ ਦੀ ਤਰੀਕ ਤੋਂ ਨਿਰਧਾਰਤ ਦੋ ਸਾਲ ਦੇ ਕਾਰਜਕਾਲ ਲਈ ਸੇਵਾ ‘ਚ ਰਹਿੰਦੇ ਹਨ | ਕੇਂਦਰੀ ਵਿਜੀਲੈਂਸ ਕਮਿਸ਼ਨ (ਸੋਧ) ਆਰਡੀਨੈਂਸ ਮੌਜੂਦਾ ਈ. ਡੀ. ਦੇ ਮੁਖੀ ਐਸ. ਕੇ. ਮਿਸ਼ਰਾ ਦੀ ਸੇਵਾ ਮੁਕਤੀ ਤੋਂ ਸਿਰਫ 3 ਦਿਨ ਪਹਿਲਾਂ ਆਇਆ ਹੈ | ਸਰਕਾਰ ਨੇ 2020 ‘ਚ ਨਿਰਧਾਰਤ 2 ਸਾਲ ਦਾ ਕਾਰਜਕਾਲ ਪੂਰਾ ਕਰਨ ‘ਤੇ ਉਸ ਨੂੰ ਕਾਰਜਕਾਲ ‘ਚ ਇਕ ਸਾਲ ਦਾ ਹੋਰ ਵਾਧਾ ਦਿੱਤਾ ਸੀ | ਇਸ ਮਾਮਲੇ ‘ਤੇ ਇਸੇ ਸਾਲ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਸੀ ਜਿਸ ਨੇ ਵਾਧੇ ਨੂੰ ਰੱਦ ਤਾਂ ਨਹੀਂ ਕੀਤਾ ਸੀ ਪਰ ਸਰਕਾਰ ਨੂੰ ਕਿਹਾ ਸੀ ਕਿ 17 ਨਵੰਬਰ ਤੋਂ ਅੱਗੇ ਮਿਸ਼ਰਾ ਦੇ ਕਾਰਜਕਾਲ ‘ਚ ਕੋਈ ਹੋਰ ਵਾਧਾ ਨਾ ਕੀਤਾ ਜਾਵੇ |

Previous Post

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਭਾਜਪਾ ਆਗੂਆਂ ਕੀਤੀ ਮੁਲਾਕਾਤ |

Next Post

ਹਰਿਆਣਾ ਨੇ ਹਵਾ ਪ੍ਰਦੂਸ਼ਣ ਵਧਣ ਕਾਰਨ ਬੰਦ ਕੀਤੇ ਸਕੂਲ |

Next Post
ਹਰਿਆਣਾ ਨੇ ਹਵਾ ਪ੍ਰਦੂਸ਼ਣ ਵਧਣ ਕਾਰਨ ਬੰਦ ਕੀਤੇ ਸਕੂਲ |

ਹਰਿਆਣਾ ਨੇ ਹਵਾ ਪ੍ਰਦੂਸ਼ਣ ਵਧਣ ਕਾਰਨ ਬੰਦ ਕੀਤੇ ਸਕੂਲ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers