RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਉਲੰਪਿਕ ਤਗਮਾ ਜੇਤੂ ਹਾਕੀ ਖਿਡਾਰੀਆਂ ਨੂੰ 2.51-2.51 ਕਰੋੜ ਦਾ ਇਨਾਮ

Jass Grewal by Jass Grewal
August 13, 2021
in ਪੰਜਾਬ
Reading Time: 1 min read
0 0
0

ਪੰਜਾਬ ਭਵਨ ਵਿਖੇ ਟੋਕੀਓ ਉਲੰਪਿਕ-2020 ‘ਚ ਤਗਮਾ ਜਿੱਤਣ ਵਾਲੇ ਤੇ ਹਿੱਸਾ ਲੈਣ ਵਾਲੇ ਪੰਜਾਬ ਦੇ ਖਿਡਾਰੀਆਂ ਦੇ ਸਨਮਾਨ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 28.36 ਕਰੋੜ ਰੁਪਏ ਦੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇੇ ਆਪਣੇ ਸੰਬੋਧਨ ‘ਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੇ ਖੇਡ ਇਤਿਹਾਸ ‘ਚ ਮੁੜ ਇਤਿਹਾਸ ਸਿਰਜਿਆ ਹੈ | ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਤਗਮਾ ਜੇਤੂਆਂ ਨੂੰ ਨੌਕਰੀਆਂ ਦੇਣ ਲਈ ਜਲਦ ਹੀ ਰੂਪ ਰੇਖਾ ਤਿਆਰ ਕਰੇਗੀ | ਮੰਤਰੀ ਤੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਨਕਦ ਇਨਾਮੀ ਰਾਸ਼ੀ ਨੂੰ ਉਲੰਪਿਕ ਤਗ਼ਮਾ ਜੇਤੂਆਂ ਤੇ ਹਿੱਸਾ ਲੈਣ ਵਾਲਿਆਂ ਦੇ ਖਾਤਿਆਂ ‘ਚ ਆਨਲਾਈਨ ਟਰਾਂਸਫ਼ਰ ਕੀਤਾ | ਇਸ ਮੌਕੇ ਮਹਿਲਾ ਹਾਕੀ ਖਿਡਾਰੀਆਂ ਵਲੋਂ ਮੁੱਖ ਮੰਤਰੀ ਨੂੰ ਆਪਣੀ ਸਮੁੱਚੀ ਟੀਮ ਦੇ ਦਸਤਖਤਾਂ ਵਾਲੀ ਹਾਕੀ ਵੀ ਭੇਟ ਕੀਤੀ ਗਈ | ਟੋਕੀਓ ਉਲੰਪਿਕ-2020 ‘ਚ 41 ਸਾਲਾਂ ਦੇ ਅੰਤਰਾਲ ਤੋਂ ਬਾਅਦ ਕਾਂਸੀ ਦਾ ਤਗਮਾ ਜਿੱਤਣ ‘ਚ ਪੁਰਸ਼ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਨੂੰ ਹਾਕੀ ‘ਚ ਭਾਰਤ ਦੀ ਗੁਆਚੀ ਸ਼ਾਨ ਨੂੰ ਮੁੜ ਬਹਾਲ ਕਰਨ ਦੀ ਸ਼ੁਰੂਆਤ ਦੱਸਿਆ | ਟੋਕੀਓ ਉਲੰਪਿਕ-2020 ‘ਚ ਸੂਬਾਈ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਖਿਡਾਰੀਆਂ ਦੇ ਨਾਂਅ ‘ਤੇ ਸਕੂਲਾਂ ਤੇ ਉਨ੍ਹਾਂ ਦੇ ਜੱਦੀ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ ਦਾ ਨਾਂਅ ਰੱਖਣ ਦਾ ਐਲਾਨ ਕੀਤਾ | ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਤੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਅਜਿਹੇ ਸਕੂਲਾਂ ਤੇ ਸੜਕਾਂ ਦੀ ਪਛਾਣ ਕਰਨ ਲਈ ਵੀ ਕਿਹਾ ਤਾਂ ਜੋ ਇਨ੍ਹਾਂ ਖਿਡਾਰੀਆਂ ਨੂੰ ਬਣਦਾ ਸਨਮਾਨ ਦਿੱਤਾ ਜਾ ਸਕੇ, ਜਿਨ੍ਹਾਂ ਨੇ ਹਰ ਪੰਜਾਬੀ ਦਾ ਮਾਣ ਵਧਾਇਆ ਹੈ | ਇਸ ਮੌਕੇ ਮੁੱਖ ਮੰਤਰੀ ਨੇ ਪੁਰਸ਼ ਹਾਕੀ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ‘ਚ ਡੀ.ਐਸ.ਪੀ. ਤੋਂ ਐਸ.ਪੀ. ਵਜੋਂ ਤਰੱਕੀ ਦਿੱਤੀ | ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਤੇ ਉਘੇ ਅਥਲੀਟ ਮਿਲਖਾ ਸਿੰਘ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜੇ ਉਹ ਅੱਜ ਜ਼ਿੰਦਾ ਹੁੰਦੇ ਤਾਂ ਇਸ ਦੁਰਲੱਭ ਪ੍ਰਾਪਤੀ ‘ਤੇ ਸਭ ਤੋਂ ਜ਼ਿਆਦਾ ਖ਼ੁਸ਼ੀ ਇਨ੍ਹਾਂ ਦੋਹਾਂ ਮਹਾਨ ਖਿਡਾਰੀਆਂ ਨੂੰ ਹੋਣੀ ਸੀ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪੰਜਾਬ ਦਾ ਪਿਛੋਕੜ ਰੱਖਣ ਵਾਲੇ ਟੋਕੀਓ ਉਲੰਪਿਕ ‘ਚ ਨੇਜੇਬਾਜ਼ੀ ‘ਚ ਸੋਨ ਤਗਮਾ ਜਿੱਤਣ ਵਾਲੇ ਨੀਰਜ ਚੋਪੜਾ, ਜੋ ਇਸ ਵਿਲੱਖਣ ਪ੍ਰਾਪਤੀ ਨੂੰ ਹਾਸਲ ਕਰਨ ਵਾਲੇ ਪਹਿਲੇ ਭਾਰਤੀ ਅਥਲੀਟ ਹਨ, ਨੂੰ ਵੀ ਸਨਮਾਨਿਤ ਕਰੇਗੀ | ਦੱਸਣਯੋਗ ਹੈ ਕਿ ਨੀਰਜ ਚੋਪੜਾ ਅੱਜ ਦੇ ਸਮਾਗਮ ‘ਚ ਸ਼ਾਮਲ ਨਹੀਂ ਹੋ ਸਕੇ | ਮੁੱਖ ਮੰਤਰੀ ਨੇ ਕਿਹਾ ਕਿ ਪੁਰਸ਼ ਹਾਕੀ ਟੀਮ ਦੀ ਇਤਿਹਾਸਕ ਜਿੱਤ ‘ਚ ਪੰਜਾਬੀ ਖਿਡਾਰੀਆਂ ਵਲੋਂ ਨਿਭਾਈ ਭੂਮਿਕਾ, ਮਹਿਲਾ ਹਾਕੀ ਟੀਮ ਦੀ ਖਿਡਾਰਨ ਗੁਰਜੀਤ ਕੌਰ ਤੇ ਅਥਲੀਟ ਕਮਲਪ੍ਰੀਤ ਕੌਰ ਵਲੋਂ ਦਿਖਾਈ ਗਈ ਸ਼ਾਨਦਾਰ ਕਾਰਗੁਜ਼ਾਰੀ ਤੇ ਖੇਡ ਭਾਵਨਾ ਹਮੇਸ਼ਾ ਉਭਰਦੇ ਖਿਡਾਰੀਆਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਟੂਰਨਾਮੈਂਟਾਂ ‘ਚ ਮਾਣ-ਸਨਮਾਨ ਦੀਆਂ ਨਵੀਆਂ ਉਚਾਈਆਂ ਪ੍ਰਾਪਤ ਕਰਨ ਲਈ ਪ੍ਰੇਰਿਤ ਕਰੇਗੀ | ਉਨ੍ਹਾਂ ਨੇ ਮੁੱਕੇਬਾਜ਼ੀ, ਨਿਸ਼ਾਨੇਬਾਜ਼ੀ ਤੇ ਅਥਲੈਟਿਕਸ ‘ਚ ਪੰਜਾਬ ਦੇ ਖਿਡਾਰੀਆਂ ਦੀ ਸ਼ਮੂਲੀਅਤ ਦੀ ਵੀ ਸ਼ਲਾਘਾ ਕੀਤੀ | ਆਪਣੇ ਸੰਬੋਧਨ ‘ਚ ਪੰਜਾਬ ਦੇ ਰਾਜਪਾਲ ਨੇ ਇਨ੍ਹਾਂ ਖਿਡਾਰੀਆਂ ਦੀ ਪੁਲਿਸ ਫੋਰਸ ‘ਚ ਭਰਤੀ ਹੋਣ ਦੀ ਭਾਵਨਾ ਦੀ ਸ਼ਲਾਘਾ ਕੀਤੀ ਅਤੇ ਇੱਛੁਕ ਖਿਡਾਰੀਆਂ ਨੂੰ ਚੰਡੀਗੜ੍ਹ ਪੁਲਿਸ ‘ਚ ਭਰਤੀ ਹੋਣ ਦੀ ਪੇਸ਼ਕਸ਼ ਵੀ ਕੀਤੀ | ਇਸ ਮੌਕੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਸੁਰਜੀਤ ਹਾਕੀ ਅਕੈਡਮੀ ਦੀ ਤਰਜ ‘ਤੇ ਮਹਿਲਾ ਹਾਕੀ ਅਕੈਡਮੀ ਸਥਾਪਤ ਕਰੇਗੀ | ਪੰਜਾਬੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਇਸ ਵਾਰ ਨਕਦ ਪੁਰਸਕਾਰਾਂ ਦੀ ਰਾਸ਼ੀ ਵਧਾ ਕੇ ਦੇਣ ਦਾ ਫ਼ੈਸਲਾ ਕੀਤਾ | ਇਸ ਮੌਕੇ ਕਾਂਸੀ ਤਮਗ਼ਾ ਜੇਤੂ 10 ਪੁਰਸ਼ ਹਾਕੀ ਖਿਡਾਰੀਆਂ ਨੂੰ 2.51-2.51 ਕਰੋੜ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ | ਇਸੇ ਤਰ੍ਹਾਂ ਭਾਰਤੀ ਮਹਿਲਾ ਹਾਕੀ ਟੀਮ ਦੀਆਂ 2 ਖਿਡਾਰਨਾਂ, ਭਾਰਤੀ ਪੁਰਸ਼ ਹਾਕੀ ਖਿਡਾਰੀ (ਭਾਗੀਦਾਰ) ਅਤੇ ਇਕ ਫਾਈਨਲਿਸਟ ਅਥਲੀਟ ਨੂੰ 50-50 ਲੱਖ ਰੁਪਏ ਤੇ ਇਨ੍ਹਾਂ ਖੇਡਾਂ ‘ਚ ਹਿੱਸਾ ਲੈਣ ਵਾਲੇ ਛੇ ਖਿਡਾਰੀਆਂ ਨੂੰ 21-21 ਲੱਖ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਟੋਕੀਓ ਉਲੰਪਿਕਸ ‘ਚ ਪੰਜਾਬ ਦੇ 20 ਖਿਡਾਰੀਆਂ ਨੇ ਹਿੱਸਾ ਲਿਆ, ਜਿਨ੍ਹਾਂ ‘ਚ ਕਾਂਸੀ ਦਾ ਤਮਗਾ ਜੇਤੂ ਪੁਰਸ਼ ਹਾਕੀ ਟੀਮ ਦੇ 11 ਖਿਡਾਰੀ ਮਨਪ੍ਰੀਤ ਸਿੰਘ (ਕਪਤਾਨ), ਮਨਦੀਪ ਸਿੰਘ, ਹਾਰਦਿਕ ਸਿੰਘ, ਹਰਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਸ਼ਮਸ਼ੇਰ ਸਿੰਘ, ਦਿਲਪ੍ਰੀਤ ਸਿੰਘ, ਗੁਰਜੰਟ ਸਿੰਘ, ਕਿ੍ਸ਼ਨ ਪਾਠਕ, ਵਰੁਣ ਕੁਮਾਰ ਅਤੇ ਸਿਮਰਨਜੀਤ ਸਿੰਘ, 3 ਅਥਲੈਟਿਕਸ ਖਿਡਾਰੀ ਤੇਜਿੰਦਰਪਾਲ ਸਿੰਘ ਤੂਰ (ਸਾਟਪੁੱਟ), ਕਮਲਪ੍ਰੀਤ ਕੌਰ (ਡਿਸਕਸ ਥਰੋਅਰ) ਅਤੇ ਗੁਰਪ੍ਰੀਤ ਸਿੰਘ (50 ਕਿਲੋਮੀਟਰ ਵਾਕਰ), ਸੈਮੀਫਾਈਨਲ ‘ਚ ਪਹੁੰਚੀ ਅਤੇ ਚੌਥੇ ਸਥਾਨ ‘ਤੇ ਰਹੀ ਭਾਰਤੀ ਮਹਿਲਾ ਹਾਕੀ ਟੀਮ ਦੀਆਂ 2 ਖਿਡਾਰਨਾਂ ਗੁਰਜੀਤ ਕੌਰ, ਰੀਨਾ ਖੋਖਰ ਤੇ ਨਿਸ਼ਾਨੇਬਾਜ਼ ਅੰਜੁਮ ਮੌਦਗਿੱਲ ਤੇ ਅੰਗਦਵੀਰ ਸਿੰਘ, ਮੁੱਕੇਬਾਜ਼ ਸਿਮਰਨਜੀਤ ਕੌਰ ਅਤੇ ਪੈਰਾਲਿੰਪਿਕਸ ‘ਚ ਹਿੱਸਾ ਲੈਣ ਜਾ ਰਹੀ ਬੈਡਮਿੰਟਨ ਖਿਡਾਰੀ ਪਲਕ ਕੋਹਲੀ ਸ਼ਾਮਿਲ ਹਨ |

Previous Post

ਅਕਾਲੀ ਦਲ (ਸੰਯੁਕਤ) ਵੱਲੋਂ ਭੀਮ ਆਰਮੀ ਨਾਲ ਗੱਠਜੋੜ ਦਾ ਐਲਾਨ

Next Post

ਵਿਜੀਲੈਂਸ ਕੇਸ ‘ਚ ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਅੰਤਰਿਮ ਰਾਹਤ

Next Post
ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਸੁਮੇਧ ਸੈਣੀ ਦੇ ਘਰ ਮਾਰਿਆ ਛਾਪਾ

ਵਿਜੀਲੈਂਸ ਕੇਸ 'ਚ ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਅੰਤਰਿਮ ਰਾਹਤ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers