ਜਿਥੇ ਇਕ ਪਾਸੇ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਪੁਲਿਸ ਚੱਪਾ-ਚੱਪਾ ਛਾਣ ਰਹੀ ਹੈ। ਉਥੇ ਹੀ ਹੁਣ ਹਰਿਆਣਾ ਪੁਲਿਸ ਵਲੋਂ ਇਕ ਹੈਰਾਨੀਜਨਕ ਖੁਲਾਸਾ ਕੀਤਾ ਗਿਆ ਹੈ। ਹਰਿਆਣਾ ਪੁਲਿਸ ਮੁਤਾਬਕ ਅੰਮ੍ਰਿਤਪਾਲ ਸਿੰਘ ਪੰਜਾਬ ਤੋਂ ਫ਼ਰਾਰ ਹੋਣ ਤੋਂ ਬਾਅਦ ਹਰਿਆਣਾ ਦੇ ਸ਼ਾਹਬਾਦ ’ਚ 19-20 ਤਰੀਕ ਨੂੰ ਦੋ ਦਿਨ ਲਈ ਰੁਕਿਆ ਸੀ।
ਹਰਿਆਣਾ ਪੁਲਿਸ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਅੰਮ੍ਰਿਤਪਾਲ 19 ਅਤੇ 20 ਮਾਰਚ ਨੂੰ ਹਰਿਆਣਾ ਦੇ ਸ਼ਾਹਬਾਦ ’ਚ ਰੁਕਿਆ ਸੀ। ਇਨ੍ਹਾਂ ਹੀ ਨਹੀਂ ਸ਼ਾਹਬਾਦ ’ਚ ਜਿਸ ਮਹਿਲਾ ਦੇ ਘਰ ਅੰਮ੍ਰਿਤਪਾਲ ਸਿੰਘ ਨੇ ਸ਼ਰਨ ਲਈ ਸੀ ਉਸ ਮਹਿਲਾ ਨੂੰ ਵੀ ਹਿਰਾਸਤ ’ਚ ਲਿਆ ਗਿਆ ਹੈ। ਪੁਲਿਸ ਵਲੋਂ ਗ੍ਰਿਫਤਾਰ ਕੀਤੀ ਗਈ ਮਹਿਲਾ ਕੋਲੋਂ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਦੌਰਾਨ ਮਹਿਲਾ ਨੇ ਅੰਮ੍ਰਿਤਪਾਲ ਦੇ ਉੱਤਰਾਖੰਡ ਭੱਜਣ ਦਾ ਖੁਲਾਸਾ ਕੀਤਾ ਹੈ।
ਦੱਸ ਦਈਏ ਕਿ ਅੰਮ੍ਰਿਤਪਾਲ 18 ਮਾਰਚ ਨੂੰ ਜਲੰਧਰ ਦੇ ਸ਼ਾਹਕੋਟ ਤੋਂ ਫਰਾਰ ਹੋਇਆ ਸੀ। ਫਿਲਹਾਲ ਇੰਟੇਲਿਜੇਂਸ ਪੂਰੀ ਤਰ੍ਹਾਂ ਨਾਲ ਚੌਕਸ ਵਿਖਾਈ ਹੈ ਅਤੇ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਹਰਿਆਣਾ ਪੁਲਿਸ ਵੱਲੋਂ ਵੀ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।
