RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਐਡਵੋਕੇਟ ਜਨਰਲ ਦਾ ਅਸਤੀਫ਼ਾ ਪ੍ਰਵਾਨ ਡੀ.ਜੀ.ਪੀ. ਵੀ ਬਦਲਿਆ ਜਾਵੇਗਾ |

Jass Grewal by Jass Grewal
November 10, 2021
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਐਡਵੋਕੇਟ ਜਨਰਲ ਏ.ਪੀ.ਐਸ. ਦਿਓਲ ਅਤੇ ਡੀ.ਜੀ.ਪੀ. ਸ. ਇਕਬਾਲਪ੍ਰੀਤ ਸਿੰਘ ਸਹੋਤਾ ਦੀਆਂ ਨਿਯੁਕਤੀਆਂ ਨੂੰ ਲੈ ਕੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸ.ਨਵਜੋਤ ਸਿੰਘ ਸਿੱਧੂ ਦਰਮਿਆਨ ਮਗਰਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਖ਼ਤਮ ਹੋ ਗਿਆ, ਜਦੋਂ ਮੁੱਖ ਮੰਤਰੀ ਸ. ਚੰਨੀ ਨੇ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਸ. ਦਿਓਲ ਦਾ ਅਸਤੀਫ਼ਾ ਪ੍ਰਵਾਨ ਕਰਨ ਦਾ ਐਲਾਨ ਕਰ ਦਿੱਤਾ। ਮੁੱਖ ਮੰਤਰੀ ਦੱਸਿਆ ਕਿ ਮੰਤਰੀ ਮੰਡਲ ਦੀ ਪ੍ਰਵਾਨਗੀ ਤੋਂ ਬਾਅਦ ਅਸਤੀਫ਼ਾ ਪ੍ਰਵਾਨਗੀ ਲਈ ਰਾਜਪਾਲ ਪੰਜਾਬ ਨੂੰ ਭੇਜ ਦਿੱਤਾ ਗਿਆ ਹੈ ਅਤੇ ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ਕੱਲ੍ਹ ਤੱਕ ਹੋ ਜਾਵੇਗੀ। ਮੁੱਖ ਮੰਤਰੀ ਇਹ ਵੀ ਕਿਹਾ ਕਿ ਡੀ.ਜੀ.ਪੀ. ਦੀ ਨਿਯੁਕਤੀ ਲਈ ਵੀ ਭਾਰਤ ਸਰਕਾਰ ਨੂੰ 30 ਸਾਲਾਂ ਤੋਂ ਵੱਧ ਸੇਵਾਕਾਲ ਵਾਲੇ ਸਾਰੇ ਪੁਲਿਸ ਅਧਿਕਾਰੀਆਂ ਦੇ ਨਾਂਅ ਭੇਜੇ ਹੋਏ ਹਨ ਅਤੇ ਇਨ੍ਹਾਂ ਦੇ ਆਧਾਰ ‘ਤੇ ਜੋ ਵੀ ਪੈਨਲ ਯੂ.ਪੀ.ਐਸ.ਸੀ. ਵਲੋਂ ਰਾਜ ਨੂੰ ਭੇਜਿਆ ਜਾਵੇਗਾ ਉਸ ਨੂੰ ਵਿਚਾਰਨ ਤੋਂ ਬਾਅਦ ਨਵੇਂ ਡੀ.ਜੀ.ਪੀ. ਦੀ ਨਿਯੁਕਤੀ ਕੀਤੀ ਜਾਵੇਗੀ। ਦਿਲਚਸਪ ਗੱਲ ਇਹ ਸੀ ਕਿ ਪੱਤਰਕਾਰ ਸੰਮੇਲਨ ਵਿਚ ਸ. ਸਿੱਧੂ ਵੀ ਮੁੱਖ ਮੰਤਰੀ ਨਾਲ ਬੈਠੇ ਸਨ ਪ੍ਰੰਤੂ ਉਨ੍ਹਾਂ ਇਸ ਮੁੱਦੇ ‘ਤੇ ਕੁਝ ਨਹੀਂ ਕਿਹਾ। ਮੁੱਖ ਮੰਤਰੀ ਦੇ ਐਲਾਨ ਤੋਂ ਸਪਸ਼ਟ ਸੀ ਕਿ ਸ. ਸਿੱਧੂ ਵਲੋਂ ਉਠਾਏ ਜਾ ਰਹੇ ਦੋਵਾਂ ਮੁੱਦਿਆਂ ਨੂੰ ਸਰਕਾਰ ਨੇ ਆਖ਼ਰਕਾਰ ਪ੍ਰਵਾਨ ਕਰ ਹੀ ਲਿਆ ਹੈ। ਸ. ਸਿੱਧੂ ਜਿਨ੍ਹਾਂ ਇਨ੍ਹਾਂ ਦੋ ਅਧਿਕਾਰੀਆਂ ਦੀ ਨਿਯੁਕਤੀ ਨੂੰ ਲੈ ਕੇ ਅਸਤੀਫ਼ਾ ਦਿੱਤਾ ਸੀ ਅਤੇ ਕਾਂਗਰਸ ਭਵਨ ਵਿਖੇ ਆਪਣੇ ਦਫ਼ਤਰ ਵੀ ਨਹੀਂ ਜਾ ਰਹੇ ਸਨ, ਸਬੰਧੀ ਸਮਝਿਆ ਜਾਂਦਾ ਹੈ ਕਿ ਉਹ ਕੱਲ੍ਹ ਤੋਂ ਪ੍ਰਦੇਸ਼ ਕਾਂਗਰਸ ਦੇ ਦਫ਼ਤਰ ਵਿਖੇ ਵੀ ਆਪਣੀਆਂ ਜ਼ਿੰਮੇਵਾਰੀਆਂ ਬਕਾਇਦਾ ਸੰਭਾਲ ਸਕਦੇ ਹਨ। ਅੱਜ ਮੰਤਰੀ ਮੰਡਲ ਦੀ ਮੀਟਿੰਗ ਤੋਂ ਪਹਿਲਾਂ ਸ. ਸਿੱਧੂ ਨਾਲ ਮੁੱਖ ਮੰਤਰੀ ਵਲੋਂ ਮੁਲਾਕਾਤ ਕੀਤੀ ਗਈ। ਸ. ਸਿੱਧੂ ਜੋ ਅੱਜ ਸਵੇਰੇ ਡੇਰਾ ਬਾਬਾ ਨਾਨਕ ਗਏ ਸਨ ਨੂੰ ਪਾਰਟੀ ਹਾਈਕਮਾਂਨ ਵਲੋਂ ਬਾਅਦ ਦੁਪਹਿਰ ਚੰਡੀਗੜ੍ਹ ਪੁੱਜਣ ਲਈ ਸੁਨੇਹਾ ਦਿੱਤਾ ਸੀ ਤਾਂ ਜੋ ਪੰਜਾਬ ਕਾਂਗਰਸ ਵਿਚਲਾ ਕਲੇਸ਼ ਖ਼ਤਮ ਹੋ ਸਕੇ।

Previous Post

ਬੁੜੈਲ ਜੇਲ੍ਹ ਬਰੇਕ ਕੇਸ ‘ਚ ਜਗਤਾਰ ਸਿੰਘ ਤਾਰਾ ਨੂੰ ਕੈਦ |

Next Post

ਮਲਾਲਾ ਨੇ ਬਚਪਨ ਦੇ ਦੋਸਤ ਨਾਲ ਕਰਵਾਇਆ ਨਿਕਾਹ |

Next Post
ਮਲਾਲਾ ਨੇ ਬਚਪਨ ਦੇ ਦੋਸਤ ਨਾਲ ਕਰਵਾਇਆ ਨਿਕਾਹ |

ਮਲਾਲਾ ਨੇ ਬਚਪਨ ਦੇ ਦੋਸਤ ਨਾਲ ਕਰਵਾਇਆ ਨਿਕਾਹ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers