RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਐਡਵੋਕੇਟ ਜਨਰਲ ਦੇ ਅਹੁਦੇ ਤੋਂ ਨਹੀਂ ਦਿੱਤਾ ਅਸਤੀਫ਼ਾ- APS ਦਿਓਲ |

Jass Grewal by Jass Grewal
November 2, 2021
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਐਡਵੋਕੇਟ ਜਨਰਲ ਅਮਰ ਪ੍ਰੀਤ ਸਿੰਘ ਦਿਓਲ ਨੂੰ ਅੱਜ ਕਈ ਅਖ਼ਬਾਰਾਂ ਦੀਆਂ ਤੇ ਹੋਰ ਵੈੱਬਸਾਈਟਾਂ ‘ਤੇ ਉਨ੍ਹਾਂ ਵਲੋਂ ਅਸਤੀਫ਼ੇ ਦੇਣ ਦੀ ਖ਼ਬਰ ਚੱਲਣ ਤੇ ਸਰਕਾਰੀ ਮਹਿਕਮਿਆਂ ‘ਚ ਚੱਲ ਰਹੀਆਂ ਚਰਚਾਵਾਂ ਨੂੰ ਲੈ ਕੇ ਆਪਣੀ ਸਥਿਤੀ ਸਪੱਸ਼ਟ ਕਰਨੀ ਪਈ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਕੈਬਨਿਟ ਮੀਟਿੰਗ ਤੋਂ ਪਹਿਲਾਂ ਕਿਸੇ ਮੁੱਦੇ ਨੂੰ ਲੈ ਕੇ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਣ ਗਏ ਸਨ, ਜਿਸ ਤੋਂ ਬਾਅਦ ਕਿਸੇ ਨੇ ਇਹ ਹਵਾ ਉਡਾ ਦਿੱਤੀ ਕਿ ਉਨ੍ਹਾਂ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਦਕਿ ਅਜਿਹਾ ਬਿਲਕੁਲ ਨਹੀਂ ਹੈ, ਇਹ ਸਿਰਫ਼ ਅਫ਼ਵਾਹ ਹੈ। ਉਨ੍ਹਾਂ ਕਿਹਾ ਕਿ ਅਸਤੀਫ਼ੇ ਨੂੰ ਲੈ ਕੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਕੋਈ ਗੱਲ ਨਹੀਂ ਹੋਈ। ਦੂਜੇ ਪਾਸੇ ਮੁੱਖ ਮੰਤਰੀ ਨੇ ਵੀ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਕੀਤੀ ਤੇ ਨਾ ਹੀ ਅਧਿਕਾਰਕ ਤੌਰ ‘ਤੇ ਅਸਤੀਫ਼ੇ ਸੰਬੰਧੀ ਕੋਈ ਜਾਣਕਾਰੀ ਸਾਂਝੀ ਕੀਤੀ, ਪਰ ਫੇਰ ਵੀ ਸਵੇਰ ਤੋਂ ਲੈ ਕੇ ਸ਼ਾਮ ਤੱਕ ਦਿਓਲ ਦੇ ਅਸਤੀਫ਼ੇ ਦੇਣ ਦੀ ਚਰਚਾ ਚਲਦੀ ਰਹੀ। ਦਿਓਲ ਨੇ ਇਹ ਵੀ ਕਿਹਾ ਕਿ ਕਈ ਵਾਰ ਦਬਾਅ ਪਾਉਣ ਲਈ ਅਜਿਹੀਆਂ ਅਫ਼ਵਾਹਾਂ ਉਡਾਈਆਂ ਜਾਂਦੀਆਂ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਏ.ਜੀ. ਬਣਾਉਣ ‘ਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਏ.ਪੀ.ਐਸ. ਦਿਓਲ ਗੋਲੀਕਾਂਡ ਮਾਮਲੇ ‘ਚ ਮੁਲਜ਼ਮ ਸੁਮੇਧ ਸੈਣੀ ਤੇ ਪਰਮਰਾਜ ਸਿੰਘ ਉਮਰਾਨੰਗਲ ਵਲੋਂ ਪੇਸ਼ ਹੋ ਚੁੱਕੇ ਹਨ, ਅਜਿਹੇ ‘ਚ ਹਿਤਾਂ ਦੇ ਟਕਰਾਅ ਦੀ ਸਥਿਤੀ ਪੈਦਾ ਹੁੰਦੀ ਹੈ। ਉਨ੍ਹਾਂ ਸਮੇਤ ਡੀ.ਜੀ.ਪੀ. ਅਹੁਦੇ ‘ਤੇ ਸਹੋਤਾ ਦੀ ਨਿਯੁਕਤੀ ਨੂੰ ਲੈ ਕੇ ਸਿੱਧੂ ਨੇ ਕਾਂਗਰਸ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਵੀ ਦੇ ਦਿੱਤਾ ਸੀ। ਹਾਲਾਂਕਿ ਬਾਅਦ ਵਿਚ ਪੰਜਾਬ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕਰ ਸੀਨੀਅਰ ਐਡਵੋਕੇਟ ਆਰ. ਐਸ. ਬੈਂਸ ਨੂੰ ਬੇਅਦਬੀ ਤੇ ਗੋਲੀਕਾਂਡ ਦੀਆਂ ਘਟਨਾਵਾਂ ‘ਚ ਦਰਜ ਮਾਮਲਿਆਂ ‘ਚ ਵਿਸ਼ੇਸ਼ ਪਬਲਿਕ ਪ੍ਰੋਸੀਕਿਊਟਰ ਨਿਯੁਕਤ ਕੀਤਾ ਸੀ। ਬੈਂਸ ਵਲੋਂ ਹੇਠਲੀ ਅਦਾਲਤ ‘ਚ ਸੰਬੰਧਿਤ ਮਾਮਲੇ ਦੀ ਪੈਰਵੀ ਨੂੰ ਬਾਜਾਖਾਨਾ ਥਾਣੇ ਦੇ ਸਾਬਕਾ ਮੁਖੀ ਅਮਰਜੀਤ ਸਿੰਘ ਕੁਲਾਰ ਨੇ ਹਾਲ ਹੀ ‘ਚ ਚੁਣੌਤੀ ਦਿੰਦੇ ਹੋਏ ਕਿਹਾ ਸੀ ਕਿ ਉਹ ਗੋਲੀਕਾਂਡ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰ ਵਲੋਂ ਪੈਰਵੀ ਕਰ ਚੁੱਕੇ ਹਨ। ਅਜਿਹੇ ‘ਚ ਹਿਤਾਂ ਦੇ ਟਕਰਾਅ ਦੀ ਸਥਿਤੀ ਪੈਦਾ ਹੁੰਦੀ ਹੈ, ਜਿਸ ਤੋਂ ਬਾਅਦ ਹਾਈਕੋਰਟ ‘ਚ ਸਰਕਾਰ ਨੇ ਕਿਹਾ ਕਿ ਬੈਂਸ ਹੇਠਲੀ ਅਦਾਲਤ ‘ਚ ਸੰਬੰਧਿਤ ਮਾਮਲਿਆਂ ‘ਚ ਵਿਸ਼ੇਸ਼ ਪਬਲਿਕ ਪ੍ਰੋਸੀਕਿਊਟਰ ਵਜੋਂ ਪੈਰਵੀ ਨਹੀਂ ਕਰਨਗੇ।

Previous Post

ਪੰਜਾਬ ਚ 34 ਡੀ ਐਸ ਪੀ ਦੇ ਤਬਾਦਲੇ

Next Post

ਕੈਪਟਨ ਵਲੋਂ ‘ਪੰਜਾਬ ਲੋਕ ਕਾਂਗਰਸ’ ਨਾਂਅ ਦੀ ਨਵੀਂ ਪਾਰਟੀ ਦਾ ਐਲਾਨ |

Next Post
ਕੈਪਟਨ ਅਮਰਿੰਦਰ ਸਿੰਘ ਫਿਰ ਗਏ ਦਿੱਲੀ, ਪੰਜਾਬ ਦੀ ਸਿਆਸਤ ‘ਚ ਵਧਿਆ ਸਸਪੈਂਸ |

ਕੈਪਟਨ ਵਲੋਂ 'ਪੰਜਾਬ ਲੋਕ ਕਾਂਗਰਸ' ਨਾਂਅ ਦੀ ਨਵੀਂ ਪਾਰਟੀ ਦਾ ਐਲਾਨ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers