RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਔਰਤ ਨਾਲ ਬਲਾਤਕਾਰ ਕਰਨ ਦਾ ਦੋਸ਼ੀ ਆਸਾਰਾਮ, ਅੱਜ ਅਦਾਲਤ ਸੁਣਾਏਗੀ ਸਜ਼ਾ

ਔਰਤ ਨਾਲ ਬਲਾਤਕਾਰ ਕਰਨ ਦਾ ਦੋਸ਼ੀ ਆਸਾਰਾਮ, ਅੱਜ ਅਦਾਲਤ ਸੁਣਾਏਗੀ ਸਜ਼ਾ

Jass Grewal by Jass Grewal
January 31, 2023
in ਦੇਸ਼
0 0
0
ਔਰਤ ਨਾਲ ਬਲਾਤਕਾਰ ਕਰਨ ਦਾ ਦੋਸ਼ੀ ਆਸਾਰਾਮ, ਅੱਜ ਅਦਾਲਤ ਸੁਣਾਏਗੀ ਸਜ਼ਾ

ਗੁਜਰਾਤ ਦੀ ਗਾਂਧੀਨਗਰ ਸੈਸ਼ਨ ਕੋਰਟ ਨੇ ਸੋਮਵਾਰ ਨੂੰ ਆਸਾਰਾਮ ਨੂੰ ਸੂਰਤ ਦੀ ਰਹਿਣ ਵਾਲੀ ਔਰਤ ਨਾਲ ਬਲਾਤਕਾਰ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀ ਆਸਾਰਾਮ ਬਾਪੂ ਦੇ ਖ਼ਿਲਾਫ਼ ਇਹ ਮਾਮਲਾ 2013 ਦੇ ਵਿੱਚ ਦਰਜ ਕੀਤਾ ਗਿਆ ਸੀ। ਸੈਸ਼ਨ ਜੱਜ ਡੀ.ਕੇ. ਸੋਨੀ ਅੱਜ ਯਾਨੀ ਮੰਗਲਵਾਰ 31 ਜਨਵਰੀ ਨੂੰ ਸਜ਼ਾ ਦਾ ਐਲਾਨ ਕਰਨਗੇ। ਹਾਲਾਂਕਿ ਅਦਾਲਤ ਨੇ ਸਬੂਤਾਂ ਦੀ ਘਾਟ ਦੇ ਵਿੱਚ ਆਸਾਰਾਮ ਦੀ ਪਤਨੀ ਸਣੇ 6 ਹੋਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ।

ਤੁਹਾਨੂੰ ਦੱਸ ਦਈਏ ਕਿ ਗੁਜਰਾਤ ਦੇ ਅਹਿਮਦਾਬਾਦ ਦੇ ਚਾਂਦਖੇੜਾ ਪੁਲਿਸ ਸਟੇਸ਼ਨ ਦੇ ਵਿੱਚ ਦਰਜ ਐੱਫ. ਆਈ. ਆਰ. ਮੁਤਾਬਕ ਆਸਾਰਾਮ ਬਾਪੂ ਨੇ ਸਾਲ 2001 ਤੋਂ 2006 ਦੇ ਵਿਚਾਲੇ ਔਰਤ ਦੇ ਨਾਲ ਕਈ ਵਾਰ ਜਬਰ-ਜ਼ਨਾਹ ਕੀਤਾ। ਜਦੋਂ ਉਹ ਸ਼ਹਿਰ ਦੇ ਬਾਹਰੀ ਇਲਾਕੇ ਦੇ ਵਿੱਚ ਸਥਿਤ ਉਸ ਦੇ ਆਸ਼ਰਮ ਦੇ ਵਿੱਚ ਰਹਿੰਦੀ ਸੀ।ਸੋਮਵਾਰ ਨੂੰ ਸਰਕਾਰੀ ਵਕੀਲ ਆਰ.ਸੀ. ਕੋਡੇਕਰ ਨੇ ਕਿਹਾ ਕਿ “ਅਦਾਲਤ ਨੇ ਇਸਤਗਾਸਾ ਦੇ ਮਾਮਲੇ ਨੂੰ ਸਵੀਕਾਰ ਕਰ ਲਿਆ ਅਤੇ ਆਸਾਰਾਮ ਨੂੰ ਭਾਰਤੀ ਦੰਡਾਵਲੀ ਦੀ ਧਾਰਾ 376 (2) (ਸੀ), 377 (ਗ਼ੈਰ-ਕੁਦਰਤੀ ਸੈਕਸ) ਅਤੇ ਗ਼ੈਰ-ਕਾਨੂੰਨੀ ਤੌਰ ’ਤੇ ਬੰਧਕ ਬਣਾਉਣ ਨਾਲ ਜੁੜੀ ਧਾਰਾ ’ਚ ਦੋਸ਼ੀ ਠਹਿਰਾਇਆ।”

ਆਪਣੇ ਕਾਰਨਾਮਿਆਂ ਦੇ ਕਾਰਨ ਵਿਵਾਦਿਤ ਬਾਪੂ ਆਸਾਰਾਮ ਇਸ ਸਮੇਂ ਜਬਰ-ਜਨਾਹ ਦੇ ਇੱਕ ਹੋਰ ਮਾਮਲੇ ਦੇ ਵਿੱਚ ਰਾਜਸਥਾਨ ਦੀ ਜੋਧਪੁਰ ਜੇਲ੍ਹਦੀ ਜੇਲ੍ਹ ਦੇ ਵਿੱਚ ਬੰਦ ਹੈ। ਅਕਤੂਬਰ 2013 ਦੇ ਵਿੱਚ ਸੂਰਤ ਦੀ ਇੱਕ ਔਰਤ ਨੇ ਆਸਾਰਾਮ ਬਾਪੂ ਅਤੇ 7 ਹੋਰ ਲੋਕਾਂ ਦੇ ਖਿਲਾਫ ਜਬਰ-ਜਨਾਹ ਅਤੇ ਨਾਜਾਇਜ਼ ਤੌਰ ’ਤੇ ਨਜ਼ਰਬੰਦ ਰੱਖਣ ਦਾ ਇਲਜ਼ਾਮ ਲਾਉਂਦਿਆਂ ਮਾਮਲਾ ਦਰਜ ਕਰਵਾਇਆ ਸੀ। ਇਸ ਮੁਕੱਦਮੇ ਦੀ ਸੁਣਵਾਈ ਦੇ ਦੌਰਾਨ ਇੱਕ ਮੁਲਜ਼ਮ ਦੀ ਮੌਤ ਹੋ ਚੁੱਕੀ ਹੈ। ਇਸ ਮਾਮਲੇ ਦੇ ਵਿੱਚ ਜੁਲਾਈ 2014 ਦੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ।

Tags: CourtNational Newspunjabi news
Previous Post

‘ਭਾਰਤ ਜੋੜੋ ਯਾਤਰਾ’ ਦੀ ਹੋਈ ਸਮਾਪਤੀ, ਜੰਮੂ-ਕਸ਼ਮੀਰੀਆਂ ਲਈ ਆਖੀ ਵੱਡੀ ਗੱਲ

Next Post

ਪੰਜਾਬ ਸਰਕਾਰ ਨੂੰ ਝਟਕਾ, ਮਜੀਠੀਆ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ‘ਚ ਦਿੱਤੀ ਚੁਣੌਤੀ ’ਤੇ ਜੱਜ ਦਾ ਫ਼ੈਸਲਾ!

Next Post
ਪੰਜਾਬ ਸਰਕਾਰ ਨੂੰ ਝਟਕਾ, ਮਜੀਠੀਆ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ‘ਚ ਦਿੱਤੀ ਚੁਣੌਤੀ ’ਤੇ ਜੱਜ ਦਾ ਫ਼ੈਸਲਾ!

ਪੰਜਾਬ ਸਰਕਾਰ ਨੂੰ ਝਟਕਾ, ਮਜੀਠੀਆ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ ’ਤੇ ਜੱਜ ਦਾ ਫ਼ੈਸਲਾ!

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers