RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਕਰਨਾਟਕ ‘ਚ ਸਿੱਧਰਮਈਆ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਹੁਣ ਬਜਰੰਗ ਦਲ ਨੂੰ ਬੈਨ ਕਰਨ ਦਾ ਵਾਅਦਾ ਹੋਵੇਗਾ ਪੂਰਾ?

ਕਰਨਾਟਕ ‘ਚ ਸਿੱਧਰਮਈਆ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਹੁਣ ਬਜਰੰਗ ਦਲ ਨੂੰ ਬੈਨ ਕਰਨ ਦਾ ਵਾਅਦਾ ਹੋਵੇਗਾ ਪੂਰਾ?

Jass Grewal by Jass Grewal
May 20, 2023
in ਦੇਸ਼, ਰਾਜਨੀਤੀ
Reading Time: 1 min read
0 0
0

ਕਾਂਗਰਸ ਦੇ ਸੀਨੀਅਰ ਨੇਤਾ ਅਤੇ ਕਰਨਾਟਕ ਦੇ ਇਕ ਵਾਰ ਮੁੱਖ ਮੰਤਰੀ ਰਹੇ ਸਿੱਧਰਮਈਆ ਨੇ ਅੱਜ ਦੂਜੀ ਵਾਰ ਕਰਨਾਟਕ ਦੇ ਸੀ.ਐਮ. ਵਜੋਂ ਸਹੁੰ ਚੁੱਕ ਲਈ ਹੈ। ਇਸ ਦੌਰਾਨ ਉਹਨਾਂ ਦੇ ਨਾਲ ਡੀ.ਕੇ ਸ਼ਿਵਕੁਮਾਰ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਦਸ ਦਈਏ ਕਿ ਕਰਨਾਟਕ ਵਿਧਾਨ ਸਭਾ ਚੋਣਾਂ ‘ਚ ਜਿੱਤ ਹਾਸਲ ਕਰਨ ਤੋਂ ਬਾਅਦ ਕਾਂਗਰਸ ਨੇ ਇਕ ਵਾਰ ਫਿਰ ਇਸ ਸੂਬੇ ‘ਚ ਆਪਣਾ ਦਬਦਬਾ ਕਾਇਮ ਕਰ ਲਿਆ ਹੈ। ਪਰ ਇਕ ਸਵਾਲ ਅਜੇ ਵੀ ਬਰਕਰਾਰ ਹੈ ਕਿ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਮੈਨੀਫੇਸਟੋ ਵਿਚ ਕਾਂਗਰਸ ਵਲੋਂ ਬਜਰੰਗ ਦਲ ਨੂੰ ਬੈਨ ਕਰਨ ਦਾ ਜੋ ਵਾਅਦਾ ਕੀਤਾ ਗਿਆ ਸੀ ਕਿ ਇਹ ਵਾਅਦਾ ਹੁਣ ਕਾਂਗਰਸ ਕਰਨਾਟਕ ਵਿਚ ਪੂਰੀ ਹੈ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਦੱਸੇਗਾ।

ਜੇਕਰ ਗੱਲ ਕਰੀਏ ਅੱਜ ਦੇ ਸਹੁੰ ਚੁੱਕ ਸਮਾਗਮ ਦੀ ਤਾਂ ਸਥਾਨਕ ਸ੍ਰੀ ਕਾਂਤੀਰਵਾ ਸਟੇਡੀਅਮ ‘ਚ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ ਸਹੁੰ ਚੁੱਕਣ ਦੇ ਨਾਲ-ਨਾਲ ਸਿੱਧਰਮਈਆ ਦੇ ਕੈਬਨਿਟ ਮੰਤਰੀਆਂ ਨੂੰ ਸਹੁੰ ਚੁਕਾਈ ਗਈ।  ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਬੈਂਗਲੁਰੂ ਪਹੁੰਚੇ। ਹਵਾਈ ਅੱਡੇ ‘ਤੇ ਡੀ. ਕੇ ਸ਼ਿਵਕੁਮਾਰ ਨੇ ਉਨ੍ਹਾਂ ਦਾ ਸਵਾਗਤ ਕੀਤਾ। ਓਧਰ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਕਾਂਗਰਸ ਵਿਧਾਇਕ ਪ੍ਰਿਯੰਕਾ ਖੜਗੇ, ਡਾਕਟਰ ਜੀ ਪਰਮੇਸ਼ਵਰ ਅਤੇ ਡੀਕੇ ਸ਼ਿਵਕੁਮਾਰ ਦੇ ਭਰਾ ਸੰਸਦ ਮੈਂਬਰ ਡੀਕੇ ਸੁਰੇਸ਼ ਬੈਂਗਲੁਰੂ ਦੇ ਸ੍ਰੀ ਕਾਂਤੀਰਵਾ ਸਟੇਡੀਅਮ ਵਿਚ ਸਮਾਗਮ ਵਾਲੀ ਥਾਂ ਪੁੱਜੇ। ਸਹੁੰ ਚੁੱਕਣ ਦੇ ਮੌਕੇ ‘ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੁੱਖ ਮੰਤਰੀ, ਉਪ ਮੁੱਖ ਮੰਤਰੀ ਸਮੇਤ ਅੱਠ ਵਿਧਾਇਕ ਮੰਤਰੀ ਦੇ ਅਹੁਦੇ ਲਈ ਸਹੁੰ ਚੁੱਕੀ। ਮੈਂ ਵੀ ਇਸ ਵਿਚ ਹਿੱਸਾ ਲੈਣ ਲਈ ਉੱਥੇ ਪਹੁੰਚਿਆ ਹਾਂ। ਇਹ ਖੁਸ਼ੀ ਦੀ ਗੱਲ ਹੈ ਕਿ ਕਰਨਾਟਕ ਵਿਚ ਨਵੀਂ ਸਰਕਾਰ ਹੈ, ਇਕ ਮਜ਼ਬੂਤ ​​ਸਰਕਾਰ ਹੈ। ਇਸ ਨਾਲ ਕਰਨਾਟਕ ਦਾ ਵਿਕਾਸ ਹੋਵੇਗਾ ਅਤੇ ਇਸ ਦੇ ਨਾਲ ਹੀ ਦੇਸ਼ ਵਿਚ ਚੰਗਾ ਮਾਹੌਲ ਬਣੇਗਾ।

ਦੱਸ ਦੇਈਏ ਕਿ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਨਤੀਜੇ 13 ਮਈ ਨੂੰ ਆਏ ਸਨ। ਕਾਂਗਰਸ ਨੇ 135, ਭਾਜਪਾ ਨੇ 66 ਅਤੇ ਜਨਤਾ ਦਲ ਸੈਕੂਲਰ (ਜੇ. ਡੀ. ਐਸ) ਨੇ 19 ਸੀਟਾਂ ਜਿੱਤੀਆਂ ਹਨ। ਕਾਂਗਰਸ ‘ਚ ਮੁੱਖ ਮੰਤਰੀ ਅਹੁਦੇ ਦੀ ਦਾਅਵੇਦਾਰੀ ਨੂੰ ਲੈ ਕੇ ਸਿੱਧਰਮਈਆ ਅਤੇ ਡੀਕੇ ਸ਼ਿਵਕੁਮਾਰ ਵਿਚਾਲੇ ਟਕਰਾਅ ਕਈ ਦਿਨਾਂ ਤੱਕ ਜਾਰੀ ਰਿਹਾ। ਹਾਲਾਂਕਿ ਹਾਈਕਮਾਂਡ ਵੱਲੋਂ ਕਈ ਦਿਨਾਂ ਦੀ ਮੀਟਿੰਗ ਅਤੇ ਮਨਾਉਣ ਤੋਂ ਬਾਅਦ ਦੋਵਾਂ ਆਗੂਆਂ ਵਿਚਾਲੇ ਸਹਿਮਤੀ ਬਣ ਸਕੀ।

Previous Post

ਜਥੇਦਾਰ ਦੇ ਅਹੁਦੇ ‘ਤੇ ਬਣੇ ਰਹਿਣਗੇ ਗਿਆਨੀ ਹਰਪ੍ਰੀਤ ਸਿੰਘ, SGPC ਦੀ ਮੀਟਿੰਗ ‘ਚ ਨਹੀਂ ਹੋਇਆ ਕੋਈ ਅਜਿਹਾ ਫੈਸਲਾ

Next Post

ਕਾਂਗਰਸ ਦੇ ਸੀਨੀਅਰ ਨੇਤਾ ਜਗਦੀਸ਼ ਟਾਈਟਲਰ ਦੀਆਂ ਵਧੀਆਂ ਮੁਸ਼ਕਿਲਾਂ, ਸੀਬੀਆਈ ਨੇ ਲਿਆ ਸਖ਼ਤ ਐਕਸ਼ਨ

Next Post
AICC ਦਾ ਬਣਿਆ ਮੈਂਬਰ 1984 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਈਟਲਰ, ਭਾਜਪਾ ਆਗੂ ਸਿਰਸਾ ਨੇ ਸਾਧਿਆ ਨਿਸ਼ਾਨਾ

ਕਾਂਗਰਸ ਦੇ ਸੀਨੀਅਰ ਨੇਤਾ ਜਗਦੀਸ਼ ਟਾਈਟਲਰ ਦੀਆਂ ਵਧੀਆਂ ਮੁਸ਼ਕਿਲਾਂ, ਸੀਬੀਆਈ ਨੇ ਲਿਆ ਸਖ਼ਤ ਐਕਸ਼ਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers