RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕਾਂਗਰਸ ਨੂੰ ਵੋਟਾਂ ਦੀ ਲੋੜ ਹੀ ਨਹੀਂ… ਕੇਜਰੀਵਾਲ ਨੇ ਘੇਰੇ ਵਿਰੋਧੀ, ਸੀ.ਐਮ. ਮਾਨ ਨੇ ਕੀਤਾ ਵੱਡਾ ਦਾਅਵਾ

ਕਾਂਗਰਸ ਨੂੰ ਵੋਟਾਂ ਦੀ ਲੋੜ ਹੀ ਨਹੀਂ… ਕੇਜਰੀਵਾਲ ਨੇ ਘੇਰੇ ਵਿਰੋਧੀ, ਸੀ.ਐਮ. ਮਾਨ ਨੇ ਕੀਤਾ ਵੱਡਾ ਦਾਅਵਾ

Jass Grewal by Jass Grewal
May 6, 2023
in ਪੰਜਾਬ, ਰਾਜਨੀਤੀ
Reading Time: 1 min read
0 0
0

10 ਮਈ ਨੂੰ ਹੋਣ ਜਾ ਰਹੀ ਜਲੰਧਰ ਜ਼ਿਮਨੀ ਚੋਣ ਦਾ ਚੋਣ ਪ੍ਰਚਾਰ 2 ਦਿਨਾਂ ਬਾਅਦ ਸ਼ਾਂਤ ਹੋ ਜਾਵੇਗਾ। ਯਾਨੀ 8 ਮਈ ਨੂੰ ਸ਼ਾਮ ਤੋਂ ਬਾਅਦ ਚੋਣ ਪ੍ਰਚਾਰ ਖਤਮ ਹੋ ਜਾਵੇਗਾ। ਅਜਿਹੀ ਸਥਿਤੀ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਚੋਣ ਪ੍ਰਚਾਰ ਵਿੱਚ ਲਗਾ ਦਿੱਤੀ ਹੈ। ਇਸ ਸਦਕਾ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਸੈਂਟਰਲ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਨੇ ਪਾਰਟੀ ਉਮੀਦਵਾਰ ਸੁਸ਼ੀਲ ਕੁਮਾਰ ਦੇ ਹੱਕ ‘ਚ ਵੋਟ ਪਾਉਣ ਦੀ ਅਪੀਲ ਕੀਤੀ। ਇਸਦੇ ਨਾਲ ਹੀ ਸੀ.ਐਮ. ਮਾਨ ਅਤੇ ਕੇਜਰੀਵਾਲ ਵਿਰੋਧੀਆਂ ‘ਤੇ ਸ਼ਬਦੀ ਵਾਰ ਕਰਦੇ ਵਿਖਾਈ ਦਿੱਤੇ।

ਇਸ ਮੌਕੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਲੋਕ ਸਭਾ ‘ਚ ਜਾਣ ਦਾ ਸਮਾਂ ਆ ਗਿਆ ਹੈ। ਜਦੋਂ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਦਾ ਇਤਿਹਾਸ ਲਿਖਿਆ ਜਾਵੇਗਾ, ਜਦੋਂ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ ਪੁੱਛਿਆ ਜਾਵੇਗਾ ਕਿ ਪਹਿਲਾ ਸੰਸਦ ਮੈਂਬਰ ਕੌਣ ਸੀ। ਇਸ ਲਈ ਭਗਵੰਤ ਮਾਨ ਦਾ ਨਾਂ ਲਿਆ ਜਾਵੇਗਾ।  ਕੇਜਰੀਵਾਲ ਨੇ ਕਿਹਾ ਕਿ ਇਸ ਵਾਰ ਸਿਰਫ਼ ਜਲੰਧਰ ਤੋਂ ਲੋਕ ਸਭਾ ‘ਚ ਆਮ ਆਦਮੀ ਪਾਰਟੀ ਦਾ ਸੰਸਦ ਮੈਂਬਰ ਜਾਵੇਗਾ ਪਰ ਅਗਲੇ ਸਾਲ ਜਦੋਂ ਕੰਮ ਵਧੀਆ ਵਿਖਾਇਆ ਜਾਵੇਗਾ ਤਾਂ ਪੰਜਾਬ ਤੋਂ 13 ਵਿੱਚੋਂ 13 ਸੰਸਦ ਮੈਂਬਰ ਲੋਕ ਸਭਾ ਦੇ ਅੰਦਰ ਜਾਣਗੇ। ਕਾਂਗਰਸ ‘ਤੇ ਤੰਜ ਕੱਸਦਿਆਂ ਕੇਜਰੀਵਾਲ ਨੇ ਕਿਹਾ ਕਿ ਤੁਸੀਂ ਕਾਂਗਰਸ ਨੂੰ 60 ਸਾਲ ਦਿੱਤੇ ਪਰ ਜਲੰਧਰ ਚੋਣਾਂ ‘ਚ ਕਾਂਗਰਸ ਦਾ ਕੋਈ ਵੀ ਵੱਡਾ ਨੇਤਾ ਵੋਟਾਂ ਮੰਗਣ ਨਹੀਂ ਆਇਆ ਅਤੇ ਆਮ ਆਦਮੀ ਪਾਰਟੀ ਦੇ ਦੋ ਮੁੱਖ ਮੰਤਰੀ ਹਨ, ਦੋਵੇਂ ਹੀ ਤੁਹਾਡੇ ਤੋਂ ਵੋਟਾਂ ਮੰਗਣ ਲਈ ਆਏ ਹੈ। ਉਹਨਾਂ ਕਿਹਾ ਕਿ ਕਾਂਗਰਸ ਨੂੰ ਵੋਟਾਂ ਦੀ ਲੋੜ ਹੀ ਨਹੀਂ ਹੈ।

जालंधर संसदीय सीट के लिए हो रहे उपचुनाव में जालंधर सेंट्रल में प्रचार यात्रा। https://t.co/fc7o3girC2

— Arvind Kejriwal (@ArvindKejriwal) May 6, 2023

ਉਥੇ ਹੀ ਦੂਜੇ ਪਾਸੇ ਜਨਤਾ ਨੂੰ ਸੰਬੋਧਨ ਕਰਦੇ ਹੋਏ ਸੀ.ਐਮ. ਮਾਨ ਨੇ ਕਿਹਾ ਕਿ ਜਲੰਧਰ ਨੂੰ ਅਸੀਂ ਮੁੰਦਰੀ ਦੇ ਨਗ ਵਾਂਗ ਚਮਕਾ ਦੇਵਾਂਗੇ।  ਉਨ੍ਹਾਂ ਕਿਹਾ ਕਿ ਜੇਕਰ ਨਿਕੰਮੇ ਨਿਕਲੇ ਤਾਂ ਅਗਲੀ ਵਾਰ ਮੱਖਣ ਵਿਚੋਂ ਵਾਲ ਵਾਂਗੂ ਕੱਢ ਕੇ ਬਾਹਰ ਕਰ ਦਿਓ। 10 ਮਈ ਨੂੰ ਝਾੜੂ ਵਾਲਾ ਬਟਨ ਦੱਬ ਕੇ ਆਪਣੀ ਜ਼ਿੰਮੇਵਾਰੀ ਨਿਭਾਓ। ਫਿਰ ਸਾਡੀ ਜ਼ਿੰਮੇਵਾਰੀ ਸ਼ੁਰੂ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਸਿਰਫ਼ 11 ਮਹੀਨੇ ਮੰਗ ਰਹੇ ਹਾਂ। ਤੁਸੀਂ ਕਾਂਗਰਸ ਨੂੰ 60 ਸਾਲ ਵੋਟਾਂ ਪਾਈਆਂ ਹਨ। ਹੁਣ 11 ਮਹੀਨੇ ਸਾਡੇ ਨਾਲ ਲਗਾ ਦਿਓ, ਅੱਗੇ ਅਸੀਂ ਤੁਹਾਨੂੰ ਯਕੀਨ ਦਿਵਾਉਂਦੇ ਹਾਂ ਕਿ ਇੰਨਾ ਵਧੀਆ ਕੰਮ ਕਰਾਂਗੇ ਕਿ ਅਗਲੀ ਵਾਰੀ ਤੁਹਾਨੂੰ ਕੁਝ ਕਹਿਣ ਦੀ ਲੋੜ ਹੀ ਨਹੀਂ ਪਵੇਗੀ।

Previous Post

ਬੈਂਕ ਧੋਖਾਧੜੀ ਮਾਮਲਾ: CBI ਨੇ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ‘ਤੇ ਕੀਤੀ ਵੱਡੀ ਕਾਰਵਾਈ

Next Post

BIG BREAKING: ਪਾਕਿਸਤਾਨ ‘ਚ ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪਰਮਜੀਤ ਪੰਜਵੜ ਦਾ ਗੋਲੀ ਮਾਰਕੇ ਕੀਤਾ ਕਤਲ

Next Post
BIG BREAKING: ਪਾਕਿਸਤਾਨ ‘ਚ ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪਰਮਜੀਤ ਪੰਜਵੜ ਦਾ ਗੋਲੀ ਮਾਰਕੇ ਕੀਤਾ ਕਤਲ

BIG BREAKING: ਪਾਕਿਸਤਾਨ ‘ਚ ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪਰਮਜੀਤ ਪੰਜਵੜ ਦਾ ਗੋਲੀ ਮਾਰਕੇ ਕੀਤਾ ਕਤਲ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers