RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

ਕਿਸਾਨਾਂ ਨੂੰ ਪ੍ਰਦਰਸ਼ਨ ਦਾ ਅਧਿਕਾਰ ਪਰ ਸੜਕਾਂ ਨੂੰ ਬੰਦ ਨਹੀਂ ਕੀਤਾ ਜਾ ਸਕਦਾ-ਸੁਪਰੀਮ ਕੋਰਟ |

Jass Grewal by Jass Grewal
October 22, 2021
in ਕਿਸਾਨੀ ਸੰਘਰਸ਼, ਦੇਸ਼
Reading Time: 1 min read
0 0
0

ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਟਾਉਣ ਲਈ ਦਾਖ਼ਲ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਸਾਨ ਸੰਗਠਨਾਂ ਨੂੰ 3 ਹਫ਼ਤਿਆਂ ਅੰਦਰ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਬਉੱਚ ਅਦਾਲਤ ਨੇ ਇਹ ਵੀ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ ਪ੍ਰੰਤੂ ਅਣਮਿੱਥੇ ਸਮੇਂ ਲਈ ਸੜਕਾਂ ‘ਤੇ ਆਵਾਜਾਈ ਨੂੰ ਠੱਪ ਨਹੀਂ ਕੀਤਾ ਜਾ ਸਕਦਾ। ਮਾਮਲੇ ਦੀ ਅਗਲੀ ਸੁਣਵਾਈ 7 ਦਸੰਬਰ ਨੂੰ ਹੋਵੇਗੀ। ਨੋਇਡਾ ਨਿਵਾਸੀ ਮੋਨਿਕਾ ਅਗਰਵਾਲ ਵਲੋਂ ਦਾਖ਼ਲ ਜਨਹਿਤ ਪਟੀਸ਼ਨ ‘ਤੇ ਸੁਣਵਾਈ ਦੌਰਾਨ ਅਦਾਲਤ ਨੇ ਕਿਸਾਨਾਂ ਨੂੰ ਕਿਹਾ ਕਿ ਤੁਹਾਨੂੰ ਵਿਰੋਧ ਕਰਨ ਦਾ ਅਧਿਕਾਰ ਹੈ ਪ੍ਰੰਤੂ ਅਣਮਿੱਥੇ ਸਮੇਂ ਲਈ ਸੜਕਾਂ ‘ਤੇ ਆਵਾਜਾਈ ਨੂੰ ਰੋਕਿਆ ਨਹੀਂ ਜਾ ਸਕਦਾ। ਅਦਾਲਤ ਨੇ ਕਿਹਾ ਕਿ ਸੜਕਾਂ ਸਾਫ਼ ਹੋਣੀਆਂ ਚਾਹੀਦੀਆਂ ਹਨ। ਅਸੀਂ ਵਾਰ-ਵਾਰ ਕਾਨੂੰਨ ਤੈਅ ਕਰਦੇ ਨਹੀਂ ਰਹਿ ਸਕਦੇ। ਇਸ ਮਾਮਲੇ ਦੀ ਸੁਣਵਾਈ ਕਰ ਰਹੀ ਜਸਟਿਸ ਐਸ.ਕੇ. ਕੌਲ ਅਤੇ ਜਸਟਿਸ ਐਮ.ਐਮ. ਸੁਦਰੇਸ਼ ਦੇ ਬੈਂਚ ਨੇ ਕਿਸਾਨ ਸੰਗਠਨਾਂ ਨੂੰ ਕਿਹਾ ਕਿ ਅਦਾਲਤ ਵਿਰੋਧ ਦੇ ਅਧਿਕਾਰ ਦੇ ਖ਼ਿਲਾਫ਼ ਨਹੀਂ ਹੈ ਪ੍ਰੰਤੂ ਸਮੱਸਿਆ ਦਾ ਕੋਈ ਨਾ ਕੋਈ ਹੱਲ ਨਿਕਲਣਾ ਚਾਹੀਦਾ ਹੈ। ਬੈਂਚ ਨੇ ਕਿਹਾ ਕਿ ਤੁਸੀਂ ਜਿਸ ਤਰੀਕੇ ਨਾਲ ਚਾਹੇ ਵਿਰੋਧ ਕਰ ਸਕਦੇ ਹੋ ਪਰ ਸੜਕਾਂ ਨੂੰ ਇਸ ਤਰ੍ਹਾਂ ਬੰਦ ਨਹੀਂ ਕਰ ਸਕਦੇ। ਲੋਕਾਂ ਨੂੰ ਸੜਕਾਂ ‘ਤੇ ਜਾਣ ਦਾ ਅਧਿਕਾਰ ਹੈ ਪਰ ਉਹ ਇਨ੍ਹਾਂ ਨੂੰ ਬੰਦ ਨਹੀਂ ਕਰ ਸਕਦੇ। ਸੁਣਵਾਈ ਦੌਰਾਨ ਕਿਸਾਨ ਸੰਗਠਨਾਂ ਦੇ ਵਕੀਲ ਦੁਸ਼ਿਅੰਤ ਦਵੇ ਨੇ ਕਿਹਾ ਕਿ ਸੜਕਾਂ ਨੂੰ ਪੁਲਿਸ ਨੇ ਬੰਦ ਕੀਤਾ ਹੈ, ਕਿਸਾਨਾਂ ਨੇ ਨਹੀਂ। ਅਦਾਲਤ ਨੇ ਕਿਹਾ ਕਿ ਅਸੀਂ ਕਿਸੇ ਵੱਡੇ ਮੁੱਦੇ ‘ਚ ਨਹੀਂ ਜਾਵਾਂਗੇ। ਇਹ ਮਾਮਲਾ ਸੜਕਾਂ ਖੁਲ੍ਹਵਾਉਣ ਨਾਲ ਜੁੜਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ 43 ਸੰਗਠਨਾਂ ਨੂੰ ਨੋਟਿਸ ਭੇਜਿਆ ਸੀ ਹਾਲਾਂਕਿ ਇਸ ਦੇ ਜਵਾਬ ‘ਚ ਭਾਰਤੀ ਕਿਸਾਨ ਯੂਨੀਅਨ ਸਮੇਤ ਸਿਰਫ਼ 4 ਯੂਨੀਅਨਾਂ ਨੇ ਹੀ ਮੌਜੂਦਗੀ ਦਰਜ ਕਰਵਾਈ ਹੈ। ਸਰਕਾਰ ਵਲੋਂ ਪੇਸ਼ ਤੁਸ਼ਾਰ ਮਹਿਤਾ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦਾ ਮੁੱਦਾ ਚੁੱਕਿਆ ਅਤੇ ਨਾਲ ਹੀ ਕਿਹਾ ਕਿ ਖੇਤੀ ਕਾਨੂੰਨਾਂ ‘ਤੇ ਅਦਾਲਤ ਪਹਿਲਾਂ ਹੀ ਰੋਕ ਲਗਾ ਚੁੱਕੀ ਹੈ, ਇਸ ਦੇ ਬਾਵਜੂਦ ਅੰਦੋਲਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਦੇ-ਕਦੇ ਅੰਦੋਲਨ ਵਾਸਤਵਿਕ ਕਾਰਨਾਂ ਦੇ ਲਈ ਨਹੀਂ ਬਲਕਿ ਹੋਰਨਾਂ ਕਾਰਨਾਂ ਲਈ ਹੁੰਦੇ ਹਨ। ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਪਿਛਲੇ ਤਕਰੀਬਨ 1 ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਹਨ। ਇਸੇ ਨੂੰ ਲੈ ਕੇ ਨੋਇਡਾ ਦੀ ਮੋਨਿਕਾ ਅਗਰਵਾਲ ਨੇ ਜਨਹਿਤ ਪਟੀਸ਼ਨ ਦਾਇਰ ਕਰਕੇ ਰੋਜ਼ਾਨਾ ਆਵਾਜਾਈ ‘ਚ ਹੋ ਰਹੀ ਦੇਰੀ ਦੀ ਸ਼ਿਕਾਇਤ ਕਰਦਿਆਂ ਸੜਕਾਂ ਖੁਲ੍ਹਵਾਉਣ ਦੀ ਮੰਗ ਕੀਤੀ ਸੀ।

Previous Post

ਸ਼ਾਹਰੁਖ਼ ਖਾਨ ਆਪਣੇ ਪੁੱਤ ਆਰਯਨ ਖਾਨ ਨੂੰ ਮਿਲਣ ਲਈ ਪਹੁੰਚੇ ਜੇਲ੍ਹ |

Next Post

ਉਪ ਚੋਣ ਕਮਿਸ਼ਨਰ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਸੰਬੰਧੀ ਤਿਆਰੀਆਂ ਦੀ ਸਮੀਖਿਆ |

Next Post
ਉਪ ਚੋਣ ਕਮਿਸ਼ਨਰ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਸੰਬੰਧੀ ਤਿਆਰੀਆਂ ਦੀ ਸਮੀਖਿਆ |

ਉਪ ਚੋਣ ਕਮਿਸ਼ਨਰ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਸੰਬੰਧੀ ਤਿਆਰੀਆਂ ਦੀ ਸਮੀਖਿਆ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers