“ਉਹ ਉਸ ਅਪਰਾਧ ਲਈ ਜੇਲ੍ਹ ਵਿਚ ਸਜ਼ਾ ਕੱਟ ਰਹੇ ਹਨ ਜਿਹੜਾ ਉਨ੍ਹਾਂ ਨੇ ਕੀਤਾ ਹੀ ਨਹੀਂ ਹੈ, ਇਸ ਵਿਚ ਸ਼ਾਮਲ ਸਾਰੇ ਲੋਕਾਂ ਨੂੰ ਮੁਆਫ਼ ਕਰ ਦਿਓ। ਹਰ ਦਿਨ ਬਾਹਰ ਤੁਹਾਡਾ ਇੰਤਜ਼ਾਰ ਕਰਨਾ ਸ਼ਾਇਦ ਤੁਹਾਡੇ ਤੋਂ ਵੱਧ ਮੈਂ ਦੁਖੀ ਹਾਂ। ਹਮੇਸ਼ਾ ਵਾਂਗ ਤੁਹਾਡੇ ਦਰਦ ਨੂੰ ਦੂਰ ਕਰਨ ਦੀ ਕੋਸ਼ਿਸ਼ ਵਿਚ ਹਾਂ।” ਇਹ ਸ਼ਬਦ ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਵਲੋਂ ਟਵੀਟ ਜ਼ਰੀਏ ਲਿਖੇ ਗਏ ਹਨ।
ਦਰਅਸਲ, ਨਵਜੋਤ ਕੌਰ ਸਿੱਧੂ ਕੈਂਸਰ ਦੇ ਮਰੀਜ਼ ਹਨ ਅਤੇ ਉਹ ਕੈਂਸਰ ਦੀ 2 ਸਟੇਜ ‘ਤੇ ਹਨ। ਜਿਸ ਦੀ ਸਰਜਰੀ ਕਰਵਾਉਣ ਲਈ ਨਵਜੋਤ ਕੌਰ ਡੇਰਾ ਬੱਸੀ ਦੇ ਇੰਡਸ ਹਸਪਤਾਲ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਵਲੋਂ ਭਾਵੁਕ ਟਵੀਟ ਕਰਦਿਆਂ ਕਿਹਾ ਗਿਆ, “ਉਹ ਉਸ ਅਪਰਾਧ ਲਈ ਜੇਲ੍ਹ ਵਿਚ ਸਜ਼ਾ ਕੱਟ ਰਹੇ ਹਨ ਜਿਹੜਾ ਉਨ੍ਹਾਂ ਨੇ ਕੀਤਾ ਹੀ ਨਹੀਂ ਹੈ, ਇਸ ਵਿਚ ਸ਼ਾਮਲ ਸਾਰੇ ਲੋਕਾਂ ਨੂੰ ਮੁਆਫ਼ ਕਰ ਦਿਓ। ਹਰ ਦਿਨ ਬਾਹਰ ਤੁਹਾਡਾ ਇੰਤਜ਼ਾਰ ਕਰਨਾ ਸ਼ਾਇਦ ਤੁਹਾਡੇ ਤੋਂ ਵੱਧ ਮੈਂ ਦੁਖੀ ਹਾਂ। ਹਮੇਸ਼ਾ ਵਾਂਗ ਤੁਹਾਡੇ ਦਰਦ ਨੂੰ ਦੂਰ ਕਰਨ ਦੀ ਕੋਸ਼ਿਸ਼ ਵਿਚ ਹਾਂ।
https://twitter.com/DrDrnavjotsidhu/status/1638420638372356102?s=20
ਵਾਰ-ਵਾਰ ਤੁਹਾਨੂੰ ਇਨਸਾਫ਼ ਲਈ ਵਾਂਝਾ ਦੇਖ ਕੇ ਤੁਹਾਡਾ ਇੰਤਜ਼ਾਰ ਕੀਤਾ। ਸੱਚ ਬਹੁਤ ਤਾਕਤਵਰ ਹੁੰਦਾ ਹੈ ਪਰ ਇਸ ਦੀ ਪ੍ਰੀਖਿਆ ਵਾਰ-ਵਾਰ ਹੁੰਦੀ ਹੈ। ਕਲਯੁੱਗ। ਮੁਆਫ਼ ਕਰਨਾ ਤੁਹਾਡਾ ਇੰਤਜ਼ਾਰ ਨਹੀਂ ਕਰ ਸਕਦੀ ਕਿਉਂਕਿ ਇਹ ਖ਼ਤਰਨਾਕ ਕੈਂਸਰ ਦੂਜੀ ਸਟੇਜ ਵਿਚ ਹੈ।
https://twitter.com/DrDrnavjotsidhu/status/1638420970884194304?s=20
ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਦੀ ਰਿਹਾਈ 26 ਜਨਵਰੀ ਨੂੰ ਹੀ ਹੋ ਜਾਣੀ ਸੀ ਪਰ ਉਹ ਰਿਹਾਈ ਨਹੀਂ ਹੋਈ। ਹੁਣ ਚਰਚਾ ਹੈ ਕਿ ਨਵਜੋਤ ਸਿੱਧੂ ਪਹਿਲੀ ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਜੇਲ੍ਹ ਦੇ ਨਿਯਮਾਂ ਮੁਤਾਬਕ ਕੈਦੀਆਂ ਨੂੰ ਇਕ ਮਹੀਨੇ ਚਾਰ ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ ਪਰ ਨਵਜੋਤ ਸਿੱਧੂ ਨੇ ਇਸ ਦੌਰਾਨ ਇਕ ਦਿਨ ਦੀ ਵੀ ਛੁੱਟੀ ਨਹੀਂ ਲਈ। ਇਸ ਦੇ ਲਿਹਾਜ਼ ਨਾਲ ਉਨ੍ਹਾਂ ਦੀ ਸਜ਼ਾ 48 ਦਿਨ ਪਹਿਲਾਂ ਮਾਰਚ ਦੇ ਅਖ਼ੀਰ ਤੱਕ ਪੂਰੀ ਹੋ ਜਾਵੇਗੀ ਅਤੇ ਉਹ ਪਹਿਲੀ ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ।
