ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਅੱਜ ਦਿੱਲੀ ਫੇਰੀ ਨੇ ਰਾਜਨੀਤਕ ਕਿਆਸ ਤੇਜ਼ ਕਰ ਦਿੱਤੇ ਹਨ। ਉਨ੍ਹਾਂ ਦੀ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਦੀ ਖ਼ਬਰ ਸਾਹਮਣੇ ਆਈ ਹੈ। ਗ੍ਰਹਿ ਮੰਤਰਾਲਾ ਨੇ ਇਸ ਗੱਲ ਦੀ ਹਾਲਾਂਕਿ ਪੁਸ਼ਟੀ ਨਹੀਂ ਕੀਤੀ ਹੈ ਕਿ ਉਨ੍ਹਾਂ ਨਾਲ ਮੁਲਾਕਾਤ ਲਈ ਟਾਈਮ ਦਿੱਤਾ ਗਿਆ ਹੈ ਪਰ ਸੂਤਰਾਂ ਮੁਤਾਬਿਕ ਇਸ ਮੀਟਿੰਗ ਲਈ ਸਮਾਂ ਜ਼ਰੂਰ ਮੰਗਿਆ ਗਿਆ ਹੈ।
ਸੂਤਰਾਂ ਮੁਤਾਬਕ ਅਮਿਤ ਸ਼ਾਹ ਦੇ ਨਾਲ ਹੀ ਕੈਪਟਨ ਬੀਜੇਪੀ ਪ੍ਰਧਾਨ ਜੇਪੀ ਨੱਡਾ ਨੂੰ ਵੀ ਮਿਲ ਸਕਦੇ ਹਨ। ਪੰਜਾਬ ਵਿੱਚ ਨਵਜੋਤ ਸਿੱਧੂ ਨਾਲ ਹੋਏ ਵਿਵਾਦ ਤੋਂ ਬਾਅਦ ਕੈਪਟਨ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ‘ਤੇ ਅਪਮਾਨਤ ਕਰਨ ਦਾ ਦੋਸ਼ ਲਗਾਉਂਦੇ ਹੋਏ ਨਾਰਾਜ਼ਗੀ ਜ਼ਾਹਰ ਕੀਤੀ ਸੀ।
