RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕੋਟਕੂਪਰਾ ਗੋਲੀਕਾਂਡ ਮਾਮਲਾ: SIT ਵਲੋਂ ਦਾਖ਼ਲ ਕੀਤੀ ਚਾਰਜਸ਼ੀਟ ਵਿਚ ਬਾਦਲਾਂ ਦਾ ਨਾਂ ਆਉਣ ‘ਤੇ ਬੋਲੇ ਸੁਖਬੀਰ ਬਾਦਲ

ਕੋਟਕੂਪਰਾ ਗੋਲੀਕਾਂਡ ਮਾਮਲਾ: SIT ਵਲੋਂ ਦਾਖ਼ਲ ਕੀਤੀ ਚਾਰਜਸ਼ੀਟ ਵਿਚ ਬਾਦਲਾਂ ਦਾ ਨਾਂ ਆਉਣ ‘ਤੇ ਬੋਲੇ ਸੁਖਬੀਰ ਬਾਦਲ

Jass Grewal by Jass Grewal
February 25, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਕੋਟਕੂਪਰਾ ਗੋਲੀਕਾਂਡ ਮਾਮਲੇ ’ਚ ਬੀਤੇ ਕੱਲ੍ਹ ADGP LK ਯਾਦਵ ਦੀ ਅਗਵਾਈ ਵਾਲੀ SIT ਨੇ ਫਰੀਦਕੋਟ ਦੀ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ ਹੈ। ਜਿਸ ਵਿਚ ਮੁਲਜ਼ਮ ਦੇ ਤੌਰ ‘ਤੇ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਵੀ ਸਾਹਮਣੇ ਆਇਆ ਹੈ।  ਇਸ ਮਾਮਲੇ ’ਤੇ ਹੁਣ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਬਿਆਨ ਜਾਰੀ ਹੋ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਭ ਕੁਝ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੋ ਕੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਕ ਮੰਤਰੀ ਕੁਲਦੀਪ ਧਾਲੀਵਾਲ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੁਝ ਹੀ ਦਿਨ ਪਹਿਲਾਂ ਬਰਗਾੜੀ ਮੋਰਚੇ ’ਚ ਜਾ ਕੇ ਪਹਿਲਾਂ ਹੀ ਇਹ ਵਾਅਦਾ ਕਰਦੇ ਆਏ ਸਨ ਕਿ ਇਸ ਮਾਮਲੇ ’ਚ ਬਾਦਲ ਪਰਿਵਾਰ ਨੂੰ ਨਾਮਜ਼ਦ ਕੀਤਾ ਜਾਵੇਗਾ।

ਇਸ ਲਈ ਚਾਰਜਸ਼ੀਟ ’ਚ ਅਜਿਹਾ ਹੋਣਾ ਹੀ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਅਜਿਹੇ ਝੂਠੇ ਫੈਬਰੀਕੇਟਿਡ ਕੇਸ ਦਾ ਉਹੀ ਹਾਲ ਹੋਣਾ ਹੈ, ਜੋ ਪਹਿਲਾਂ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਦਾ ਪੰਜਾਬ ਹਰਿਆਣਾ ਹਾਈਕੋਰਟ ’ਚ ਹੋਇਆ ਸੀ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ’ਚ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ’ਚ ਬਣਾਈ ਗਈ ਸਿੱਟ ਵੱਲੋਂ ਫਰੀਦਕੋਟ ਦੀ ਅਦਾਲਤ ਵਿਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਇਸ ਚਾਰਜਸ਼ੀਟ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਂ ਹੈ।

ਇਸ ਦੇ ਨਾਲ ਹੀ ਚਲਾਨ ’ਚ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਅਤੇ ਤੱਤਕਾਲੀ ਐੱਸ. ਐੱਸ.ਪੀ. ਚਰਨਜੀਤ ਸ਼ਰਮਾ, ਮੁਅੱਤਲ ਆਈ. ਜੀ. ਪਰਮਰਾਜ ਉਮਰਾਨੰਗਲ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ। ਉਨ੍ਹਾਂ ਖ਼ਿਲਾਫ਼ 307, 120 ਸਮੇਤ ਵੱਖ-ਵੱਖ ਧਾਰਾਵਾਂ ਲਗਾਈਆਂ ਗਈਆਂ ਹਨ।

 

Tags: politicsSukhbir badal
Previous Post

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਵੱਡੀ ਖ਼ਬਰ, SIT ਵਲੋਂ ਦਾਖ਼ਲ ਚਾਰਜਸ਼ੀਟ ’ਚ ਸੁਖਬੀਰ ਬਾਦਲ ਤੇ ਪ੍ਰਕਾਸ਼ ਬਾਦਲ ਦਾ ਨਾਂ ਆਇਆ ਸਾਹਮਣੇ

Next Post

ਚਾਰਜਸ਼ੀਟ ਵਿਚ ਬਾਦਲ ਪਿਓ-ਪੁੱਤ ਦਾ ਨਾਮ ਆਉਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧਮਾਕੇਦਾਰ ਟਵੀਟ

Next Post
ਚਾਰਜਸ਼ੀਟ ਵਿਚ ਬਾਦਲ ਪਿਓ-ਪੁੱਤ ਦਾ ਨਾਮ ਆਉਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧਮਾਕੇਦਾਰ ਟਵੀਟ

ਚਾਰਜਸ਼ੀਟ ਵਿਚ ਬਾਦਲ ਪਿਓ-ਪੁੱਤ ਦਾ ਨਾਮ ਆਉਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧਮਾਕੇਦਾਰ ਟਵੀਟ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers