RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਗੈਂਗਸਟਰ ਗੋਲਡੀ ਬਰਾੜ ਨੇ ਅੱਤਵਾਦ ਵਿਰੋਧੀ ਫਰੰਟ ਦੇ ਕੌਮੀ ਕਨਵੀਨਰ ਨੂੰ ਦਿੱਤੀ ਧਮਕੀ, 24 ਘੰਟਿਆਂ ਵਿੱਚ…

ਗੈਂਗਸਟਰ ਗੋਲਡੀ ਬਰਾੜ ਨੇ ਅੱਤਵਾਦ ਵਿਰੋਧੀ ਫਰੰਟ ਦੇ ਕੌਮੀ ਕਨਵੀਨਰ ਨੂੰ ਦਿੱਤੀ ਧਮਕੀ, 24 ਘੰਟਿਆਂ ਵਿੱਚ…

Jass Grewal by Jass Grewal
April 4, 2023
in ਦੇਸ਼, ਰਾਜਨੀਤੀ
0 0
0
ਗੈਂਗਸਟਰ ਗੋਲਡੀ ਬਰਾੜ ਨੇ ਅੱਤਵਾਦ ਵਿਰੋਧੀ ਫਰੰਟ ਦੇ ਕੌਮੀ ਕਨਵੀਨਰ ਨੂੰ ਦਿੱਤੀ ਧਮਕੀ, 24 ਘੰਟਿਆਂ ਵਿੱਚ…

ਗੈਂਗਸਟਰਾਂ ਵਲੋਂ ਆਏ ਦਿਨ ਕਿਸੇ ਸਿਆਸੀ ਨੇਤਾ ਜਾਂ ਕਾਰੋਬਾਰੀ ਨੂੰ ਧਮਕੀ ਦਿੱਤੀ ਜਾਂਦੀ ਹੈ। ਹਾਲ ਹੀ ਵਿਚ ਅਸਾਮ ਦੇ ਮੁੱਖ ਮੰਤਰੀ ਨੂੰ ਵੀ ਧਮਕੀ ਦਿੱਤੀ ਗਈ ਸੀ ਜਿਸ ਤੋਂ ਬਾਅਦ ਹੁਣ ਕੈਨੇਡਾ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਮਨਿੰਦਰਜੀਤ ਸਿੰਘ ਬਿੱਟਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਦਸ ਦਈਏ ਮਨਿੰਦਰਜੀਤ ਸਿੰਘ ਬਿੱਟਾ ਅੱਤਵਾਦ ਵਿਰੋਧੀ ਫਰੰਟ ਦੇ ਕੌਮੀ ਕਨਵੀਨਰ ਹਨ।

ਇਸ ਸਬੰਧੀ ਬਿੱਟਾ ਵੱਲੋਂ ਦਿੱਲੀ ਐੱਨ. ਸੀ. ਆਰ. ‘ਚ ਧਾਰਾ-506 ਤਹਿਤ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ। ਬਿੱਟਾ ਦੀ ਸੁਰੱਖਿਆ ’ਚ ਤਾਇਨਾਤ ਪੰਜਾਬ ਪੁਲਸ ਦੇ ਕਾਂਸਟੇਬਲ ਅਮੋਲ ਬੁੱਧੀਰਾਜਾ ਨੇ ਰਿਪੋਰਟ ਦਰਜ ਕਰਵਾਈ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਇਕ ਅਣਪਛਾਤੇ ਨੰਬਰ ਤੋਂ ਉਨ੍ਹਾਂ ਨੂੰ ਫੋਨ ਆਇਆ ਸੀ। ਬਿੱਟਾ ਦਾ ਮੋਬਾਇਲ ਉਨ੍ਹਾਂ ਦੇ ਕੋਲ ਸੀ ਅਤੇ ਉਨ੍ਹਾਂ ਫੋਨ ਰਿਸੀਵ ਕੀਤਾ ਸੀ।

ਰਿਪੋਰਟ ‘ਚ ਕਿਹਾ ਗਿਆ ਹੈ ਕਿ ਫੋਨ ਕਰਨ ਵਾਲਾ ਵਿਅਕਤੀ ਗਾਲ੍ਹਾਂ ਕੱਢ ਰਿਹਾ ਸੀ ਅਤੇ ਬਿੱਟਾ ਵੱਲੋਂ ਜਨਤਕ ਤੌਰ ’ਤੇ ਕੀਤੀ ਜਾਣ ਵਾਲੀ ਬਿਆਨਬਾਜ਼ੀ ਨੂੰ ਲੈ ਕੇ ਪੁੱਠਾ-ਸਿੱਧਾ ਬੋਲ ਰਿਹਾ ਸੀ। ਉਸ ਵਿਅਕਤੀ ਨੇ ਇਹ ਵੀ ਕਿਹਾ ਕਿ ਉਹ ਤੁਹਾਡੇ ਬੌਸ ਬਿੱਟਾ ਨੂੰ ਜਾਨੋਂ ਮਰਵਾ ਦੇਵੇਗਾ। ਇਸ ਫੋਨ ਤੋਂ ਬਾਅਦ ਇਕ ਹੋਰ ਅਣਪਛਾਤੇ ਨੰਬਰ ਤੋਂ ਕਾਲ ਆਈ ਤੇ ਕਿਹਾ ਗਿਆ ਕਿ 24 ਘੰਟਿਆਂ ਵਿੱਚ ਬਿੱਟਾ ਦਾ ਅੰਤ ਕਰ ਦਿੱਤਾ ਜਾਵੇਗਾ।

ਐੱਨ. ਸੀ. ਆਰ. ਵਿੱਚ ਦਰਜ ਰਿਪੋਰਟ ’ਚ ਕਿਹਾ ਗਿਆ ਹੈ ਕਿ ਇਕ ਹੋਰ ਅਣਪਛਾਤੇ ਨੰਬਰ ਤੋਂ ਕਾਲ ਆਈ, ਜੋ ਕਾਂਸਟੇਬਲ ਸ਼ਿਵ ਕੁਮਾਰ ਨੇ ਰਿਸੀਵ ਕੀਤੀ। ਦੂਜੇ ਪਾਸਿਓਂ ਬੋਲ ਰਿਹਾ ਵਿਅਕਤੀ ਕਹਿ ਰਿਹਾ ਸੀ ਕਿ ਅੰਮ੍ਰਿਤਪਾਲ ਨੂੰ ਛੱਡ ਦਿਓ। ਇਕ ਹੋਰ ਫੋਨ ਕਾਲ ਆਈ, ਜੋ ਬਿੱਟਾ ਵੱਲੋਂ ਰਿਕਾਰਡ ਵੀ ਕੀਤੀ ਗਈ, ਜਿਸ ਵਿੱਚ ਕਿਹਾ ਗਿਆ ਕਿ ਉਹ ਕੈਨੇਡਾ ਤੋਂ ਗੋਲਡੀ ਬਰਾੜ ਬੋਲ ਰਿਹਾ ਹੈ। ਬਿੱਟਾ ਨੇ ਕਿਹਾ ਕਿ ਉਹ ਇਨ੍ਹਾਂ ਧਮਕੀਆਂ ਤੋਂ ਘਬਰਾਉਣ ਵਾਲੇ ਨਹੀਂ ਤੇ ਨਾ ਹੀ ਰਾਸ਼ਟਰ ਅਤੇ ਪੰਜਾਬ ਦੀ ਏਕਤਾ ਤੇ ਅਖੰਡਤਾ ਨੂੰ ਲੈ ਕੇ ਚੁੱਪ ਬੈਠਣਗੇ।

Previous Post

ਟਵਿੱਟਰ ਨੂੰ ਮਿਲਿਆ ਨਵਾਂ ਲੋਗੋ, ਸੀਈਓ ਐਲੋਨ ਮਸਕ ਨੇ ਵੱਡਾ ਬਦਲਾਅ

Next Post

ਬਲੈਕਮੇਲਰ ਹਸੀਨਾ ਦਾ ਪਰਦਾਫਾਸ਼, ਗਲਤ ਫੋਟੋਆ ਦਿਖਾਕੇ ਲੋਕਾਂ ਨੂੰ ਬਲੈਕਮੇਲ ਕਰਨ ਵਾਲੀ Instagram Influencer ਗ੍ਰਿਫ਼ਤਾਰ

Next Post
ਬਲੈਕਮੇਲਰ ਹਸੀਨਾ ਦਾ ਪਰਦਾਫਾਸ਼, ਗਲਤ ਫੋਟੋਆ ਦਿਖਾਕੇ ਲੋਕਾਂ ਨੂੰ ਬਲੈਕਮੇਲ ਕਰਨ ਵਾਲੀ Instagram Influencer ਗ੍ਰਿਫ਼ਤਾਰ

ਬਲੈਕਮੇਲਰ ਹਸੀਨਾ ਦਾ ਪਰਦਾਫਾਸ਼, ਗਲਤ ਫੋਟੋਆ ਦਿਖਾਕੇ ਲੋਕਾਂ ਨੂੰ ਬਲੈਕਮੇਲ ਕਰਨ ਵਾਲੀ Instagram Influencer ਗ੍ਰਿਫ਼ਤਾਰ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers