RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਗੈਂਗਸਟਰ ਮੁਖਤਾਰ ਅੰਸਾਰੀ ਦੇ ਮਾਮਲੇ ‘ਤੇ ਸਾਬਕਾ CM ਕੈਪਟਨ ਦਾ ਮੌਜੂਦਾ CM ਮਾਨ ਨੂੰ ਜਵਾਬ, ਬਿਆਨ ਦੇਣ ਤੋਂ ਪਹਿਲਾਂ..

ਗੈਂਗਸਟਰ ਮੁਖਤਾਰ ਅੰਸਾਰੀ ਦੇ ਮਾਮਲੇ ‘ਤੇ ਸਾਬਕਾ CM ਕੈਪਟਨ ਦਾ ਮੌਜੂਦਾ CM ਮਾਨ ਨੂੰ ਜਵਾਬ, ਬਿਆਨ ਦੇਣ ਤੋਂ ਪਹਿਲਾਂ..

Jass Grewal by Jass Grewal
April 24, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਜਲੰਧਰ ਲੋਕ ਸਭਾ ਜ਼ਿਮਣੀ ਚੋਣ ਲਈ ਭਾਜਪਾ ਨੇ ਪਿਛਲੇ ਦਿਨੀ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਸੀ। ਜਿਸ ਵਿਚ ਭਾਜਪਾ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਸ਼ਾਮਲ ਕੀਤਾ ਗਿਆ ਸੀ। ਜੋ ਕਿ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ‘ਚ ਚੋਣ ਪ੍ਰਚਾਰ ਕਰਨਗੇ। ਇਸਦੇ ਦਰਮਿਆਨ ਅੱਜ ਜਲੰਧਰ ਵਿਚ ਭਾਜਪਾ ਵੱਲੋਂ ਵੀ ਆਪਣੇ ਉਮੀਦਵਾਰ ਇਕਬਾਲ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ। ਚੋਣ ਪ੍ਰਚਾਰ ਭਾਜਪਾ ਆਗੂਆਂ ਨੇ ਇਕ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਭਖਦੇ ਮਸਲਿਆਂ ਨੂੰ ਲੈ ਕੇ ਸੱਤਾਧਾਰੀ ਪਾਰਟੀ ‘ਤੇ ਨਿਸ਼ਾਨੇ ਸਾਧੇ ਹਨ।

ਗੈਂਗਸਟਰ ਮੁਖਤਾਰ ਅੰਸਾਰੀ ਦੇ ਮਾਮਲੇ ‘ਤੇ ਕੈਪਟਨ ਨੇ ਸੀ.ਐਮ. ਭਗਵੰਤ ਮਾਨ ਨੂੰ ਜਵਾਬ ਦਿੰਦਿਆਂ ਕਿਹਾ ਕਿ  ਇਹ ਕਾਰਵਾਈ ਸਿਸਟਮ ਦਾ ਹਿੱਸਾ ਹੈ। ਉਹਨਾਂ ਕਿਹਾ ਕਿ ਸੀ.ਐਮ. ਭਗਵੰਤ ਮਾਨ ਬਿਆਨ ਦੇਣ ਤੋਂ ਪਹਿਲਾਂ ਸਿਸਟਮ ਸਮਝਣ। ਉਹਨਾਂ ਕਿਹਾ ਕਿ ਕਾਨੂੰਨ ਮੁਤਾਬਕ ਹੀ ਅੰਸਾਰੀ ਨੂੰ ਪੰਜਾਬ ਲਿਆਂਦਾ ਗਿਆ ਸੀ। ਨਾਲ ਹੀ ਉਹਨਾਂ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਯੂਪੀ ਪੁਲਿਸ ਤੋਂ ਮਨਜ਼ੂਰੀ ਲੈਕੇ ਹੀ ਅੰਸਾਰੀ ਨੂੰ ਪੰਜਾਬ ਲਿਆਂਦਾ ਗਿਆ ਸੀ।

ਇਸ ਤੋਂ ਇਲਾਵਾ ਕਾਂਗਰਸ ਅਤੇ ਭਾਜਪਾ ਵਿਚਲੇ ਫਰਕ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਸਾਰੇ ਫ਼ੈਸਲੇ ਗਾਂਧੀ ਪਰਿਵਾਰ ਹੀ ਲੈਂਦਾ ਹੈ ਅਤੇ ਇਸ ਲਈ ਉਨ੍ਹਾਂ ਨੇ 3 ਤੋਂ 4 ਲੋਕਾਂ ਦੀ ਟੀਮ ਬਣਾਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਾਂਗਰਸੀ ਲੋਕ ਪੰਜਾਬ ਬਾਰੇ ਨਹੀਂ ਜਾਣਦੇ, ਉਹ ਪੰਜਾਬ ਵਿੱਚ ਟਿਕਟਾਂ ਦੀ ਵੰਡ ਕਰਦੇ ਹਨ ਜਦਕਿ ਭਾਜਪਾ ‘ਚ ਪਾਰਟੀ ਆਗੂਆਂ ਦਾ ਸਮੂਹਿਕ ਫ਼ੈਸਲਾ ਹੁੰਦਾ ਹੈ ਅਤੇ ਇਸ ਲਈ ਵਰਕਰਾਂ ਦੀ ਰਾਏ ਵੀ ਲਈ ਜਾਂਦੀ ਹੈ।

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਹੋਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਅੰਮ੍ਰਿਤਪਾਲ ਫੜਿਆ ਗਿਆ ਹੈ, ਚੰਗੀ ਗੱਲ ਹੈ ਪਰ ਇਸ ਨੂੰ 30 ਦਿਨ ਪਹਿਲਾਂ ਹੀ ਗ੍ਰਿਫ਼ਤਾਰ ਕਰ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਕਿਸੇ ਵੀ ਤਰ੍ਹਾਂ ਸਿੱਖ ਆਗੂ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਭ ਦਾ ਹੈ। ਹਿੰਦੂ, ਸਿੱਖ, ਮੁਸਲਮਾਨ, ਈਸਾਈ ਦੀ ਗੱਲ ਨਹੀਂ ਹੋਣੀ ਚਾਹੀਦੀ। ਦੇਸ਼ ਵਿਰੋਧੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਅੰਦਰ ਹੋਣਾ ਚਾਹੀਦਾ ਹੈ।

Previous Post

ਗੈਂਗਸਟਰ ਮੁਖਤਾਰ ਅੰਸਾਰੀ ‘ਤੇ ਸੀ.ਐਮ. ਮਾਨ ਦਾ ਬਿਆਨ, ਮੰਤਰੀਆਂ ਲਈ ਖੜੀ ਹੋ ਸਕਦੀ ਨਵੀਂ ਬਿਪਤਾ

Next Post

ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਟੀ ਬੇਅਦਬੀ ਦੀ ਘਟਨਾ ਤੋਂ ਬਾਅਦ ਸਿੱਖ ਸੰਗਤ ‘ਚ ਰੋਸ, SGPC ਦੀ ਲੋਕਾਂ ਨੂੰ ਖ਼ਾਸ ਅਪੀਲ

Next Post
ਮੰਦਭਾਗੀ ਘਟਨਾ: ਗੁਰਦੁਆਰਾ ਕੋਤਵਾਲੀ ਸਾਹਿਬ ‘ਚ ਹੋਈ ਬੇਅਦਬੀ, ਪਾਠ ਕਰ ਰਹੇ ਪਾਠੀ ਸਿੰਘ ਦੀ ਕੀਤੀ ਕੁੱਟਮਾਰ

ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਟੀ ਬੇਅਦਬੀ ਦੀ ਘਟਨਾ ਤੋਂ ਬਾਅਦ ਸਿੱਖ ਸੰਗਤ ‘ਚ ਰੋਸ, SGPC ਦੀ ਲੋਕਾਂ ਨੂੰ ਖ਼ਾਸ ਅਪੀਲ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers