RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਗੈਂਗਸਟਰਾਵਾਦ ਤੇ ਬੇਅਦਬੀ ਮਾਮਲਿਆਂ ਨੂੰ ਲੈਕੇ CM ਮਾਨ ਨੇ ਆਖੀ ਵੱਡੀ ਗੱਲ

ਗੈਂਗਸਟਰਾਵਾਦ ਤੇ ਬੇਅਦਬੀ ਮਾਮਲਿਆਂ ਨੂੰ ਲੈਕੇ CM ਮਾਨ ਨੇ ਆਖੀ ਵੱਡੀ ਗੱਲ

Jass Grewal by Jass Grewal
December 18, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੀ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਉਠਾਏ ਜਾ ਰਹੇ ਸਵਾਲਾਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰ ਵੱਲੋਂ ਚੁੱਪੀ ਤੋੜਦਿਆਂ ਤਿੱਖਾ ਹਮਲਾ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਸੂਬੇ ਵਿਚੋਂ ਗੈਂਗਸਟਰਾਂ ਦਾ ਸਫ਼ਾਇਆ ਕਰ ਦਿੱਤਾ ਜਾਵੇਗਾ। ਕੁਝ ਚੈਨਲਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਗੈਂਗਸਟਰ ਤਾਂ ਅਕਾਲੀਆਂ ਅਤੇ ਕਾਂਗਰਸ ਦੇ ਰਾਜ ਦੌਰਾਨ ਪੈਦਾ ਹੋਏ ਸਨ। ਪੰਜਾਬ ਪੁਲਸ ਗੈਂਗਸਟਰਾਂ ਦਾ ਮੁਕਾਬਲਾ ਕਰਨ ’ਚ ਪੂਰੀ ਤਰ੍ਹਾਂ ਸਮਰੱਥ ਹੈ। ਪੰਜਾਬ ਪੁਲਸ ਨੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਅਪਰਾਧਕ ਘਟਨਾਵਾਂ ਵਿਚ ਸ਼ਾਮਲ ਗੈਂਗਸਟਰਾਂ ਤੇ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 90 ਫ਼ੀਸਦੀ ਤੋਂ ਵੱਧ ਕੇਸ ਹੱਲ ਕਰ ਲਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਸਰਹੱਦ ਪਾਰੋਂ ਵੀ ਡਰੋਨ ਰਾਹੀਂ ਹਥਿਆਰ ਤੇ ਨਸ਼ੇ ਵਾਲੇ ਪਦਾਰਥ ਪੰਜਾਬ ਵਿਚ ਭੇਜੇ ਜਾ ਰਹੇ ਹਨ। ਪੰਜਾਬ ਪੁਲਸ ਨੇ ਬੀ. ਐੱਸ. ਐੱਫ਼. ਨਾਲ ਮਿਲ ਕੇ ਕਈ ਡਰੋਨਾਂ ਨੂੰ ਡੇਗਿਆ ਹੈ। ਗੋਲਡੀ ਬਰਾੜ ਦੇ ਵਿਸ਼ੇ ’ਤੇ ਉਨ੍ਹਾਂ ਕਿਹਾ ਕਿ ਇਹ ਮਾਮਲਾ ਬਹੁਤ ਸੰਵੇਦਨਸ਼ੀਲ ਅਤੇ ਗੁਪਤ ਹੈ, ਇਸ ਲਈ ਉਹ ਇਸ ਬਾਰੇ ਜ਼ਿਆਦਾ ਕੁਝ ਨਹੀਂ ਕਹਿਣਗੇ। ਇਸ ਸਬੰਧੀ ਜਲਦੀ ਹੀ ਨਤੀਜਾ ਸਾਹਮਣੇ ਆ ਜਾਵੇਗਾ ਅਤੇ ਉਸ ਸਮੇਂ ਉਹ ਇਸ ਬਾਰੇ ਮੀਡੀਆ ਨੂੰ ਜਾਣਕਾਰੀ ਦੇਣਗੇ।

ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਇਕ ਐੱਸ. ਆਈ. ਟੀ. ਪੁਲਸ ਅਧਿਕਾਰੀ ਐੱਲ. ਕੇ. ਯਾਦਵ ਤਾਂ ਦੂਜੇ ਪਾਸੇ ਕੋਟਕਪੂਰਾ ਕਾਂਡ ’ਚ ਐੱਸ. ਆਈ. ਟੀ. ਪੁਲਸ ਅਧਿਕਾਰੀ ਨੌਨਿਹਾਲ ਸਿੰਘ ਦੀ ਅਗਵਾਈ ਹੇਠ ਪੁਲਸ ਕੰਮ ਕਰ ਰਹੀ ਹੈ। ਉਨ੍ਹਾਂ ਦੋਵਾਂ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਕਿਹਾ ਕਿ 2015 ਤੋਂ 2022 ਦਰਮਿਆਨ ਬੇਅਦਬੀ ਦੀਆਂ ਘਟਨਾਵਾਂ ਨਾਲ ਸਬੰਧਤ ਮਾਮਲਿਆਂ ਨੂੰ ਪਿਛਲੀਆਂ ਸਰਕਾਰਾਂ ਨੇ ਉਲਝਾ ਕੇ ਰੱਖ ਦਿੱਤਾ ਸੀ। ਬੇਅਦਬੀ ਦੇ ਮਾਮਲਿਆਂ ’ਚ ਸੱਚਾਈ ਕੁਝ ਦਿਨਾਂ ’ਚ ਸਾਹਮਣੇ ਆਏਗੀ।

Tags: Bhagwant MannChief MinisterGangsterPunjab GovernmentPunjab NewsStatement
Previous Post

SAD(A) ਪ੍ਰਧਾਨ ਸਿਮਰਨਜੀਤ ਮਾਨ ਦਾ ਵਿਵਾਦਤ ਬਿਆਨ, “ਕੇਜਰੀਵਾਲ ਨੂੰ ਲਾਵਾਂਗੇ ਫਾਹਾ”

Next Post

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੂੰ ਹੋਇਆ ਕੋਰੋਨਾ

Next Post
ਹਿਮਾਚਲ ਪ੍ਰਦੇਸ਼ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਕਾਂਗਰਸ ਨੇ ਐਲਾਨਿਆ ਮੁੱਖ ਮੰਤਰੀ ਚਿਹਰਾ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੂੰ ਹੋਇਆ ਕੋਰੋਨਾ

Recent News

  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ
  • Royal Enfield Guerrilla 450 ਦਾ ਅਪਡੇਟ ਵਰਜਨ ਕੱਲ੍ਹ ਹੋਵੇਗਾ ਲਾਂਚ, ਪਹਿਲੀ ਝਲਕ ਆਈ ਸਾਹਮਣੇ
  • ਭਾਜਪਾ ਵੱਲੋਂ ‘ਕਾਂਗਰਸ ਅੰਦਰ ਮਤਭੇਦ’ ਦੇ ਦੋਸ਼ਾਂ ਤੋਂ ਬਾਅਦ ਸੀਬੀਆਈ ਜਾਂਚ ਦੇ ਪੱਖ ‘ਚ ਰਾਜਾ ਵੜਿੰਗ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers