ਕੇਂਦਰ ਸਰਕਾਰ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਮੁਲਾਜ਼ਮਾਂ ਨੂੰ ਕੇਂਦਰ ਦੇ ਸਰਵਿਸ ਰੂਲ ‘ਚ ਲੈਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਕੱਲ੍ਹ ਚੰਡੀਗੜ੍ਹ ਵਿੱਚ ਪਹਿਲਾਂ ਤੋਂ ਚੱਲੇ ਆ ਰਹੇ ਪੰਜਾਬ ਸਰਵਿਸ ਰੂਲਜ਼ ਦੀ ਬਜਾਏ ਕੇਂਦਰੀ ਸਰਵਿਸ ਰੂਲਜ਼ ਲਾਗੂ ਕਰਨ ਦਾ ਐਲਾਨ ਕੀਤਾ ਇਸ ਸਬੰਧੀ ਅੱਜ ਨੋਟੀਫਿਕੇਸ਼ਨ ਵੀ ਜਾਰੀ ਹੋ ਗਿਆ ਹੈ। ਇਹ ਨਿਯਮ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਮੁਲਾਜ਼ਮਾਂ ‘ਤੇ ਲਾਗੂ ਹੋਣਗੇ।
