RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਜਰਨੈਲ ਸਿੰਘ ਕਤਲਕਾਂਡ ਮਾਮਲਾ: ਪੰਜਾਬ ਪੁਲਿਸ ਨੇ 10 ਸ਼ੂਟਰਾਂ ਦੀਆਂ ਤਸਵੀਰਾਂ ਕੀਤੀਆਂ ਜਨਤਕ

ਜਰਨੈਲ ਸਿੰਘ ਕਤਲਕਾਂਡ ਮਾਮਲਾ: ਪੰਜਾਬ ਪੁਲਿਸ ਨੇ 10 ਸ਼ੂਟਰਾਂ ਦੀਆਂ ਤਸਵੀਰਾਂ ਕੀਤੀਆਂ ਜਨਤਕ

Jass Grewal by Jass Grewal
May 30, 2023
in ਪੰਜਾਬ
0 0
0
ਜਰਨੈਲ ਸਿੰਘ ਕਤਲਕਾਂਡ ਮਾਮਲਾ: ਪੰਜਾਬ ਪੁਲਿਸ ਨੇ 10 ਸ਼ੂਟਰਾਂ ਦੀਆਂ ਤਸਵੀਰਾਂ ਕੀਤੀਆਂ ਜਨਤਕ

ਬੀਤੇ ਕੁਝ ਦਿਨ ਪਹਿਲਾਂ ਬਾਬਾ ਬਕਾਲਾ ਸਾਹਿਬ ਦੇ ਕਸਬਾ ਸਠਿਆਲਾ ਵਿਖੇ ਜਰਨੈਲ ਸਿੰਘ ਨਾਮਕ ਵਿਅਕਤੀ ਦਾ ਕਤਲ ਕੀਤਾ ਗਿਆ ਸੀ ਜਿਸ ਦੀ ਜ਼ਿੰਮੇਵਾਰੀ ਖੁਦ ਬੰਬੀਹਾ ਗੈਂਗ ਵੱਲੋਂ ਲਈ ਗਈ ਸੀ। ਪਰ ਹੁਣ ਇਸ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਬੰਬੀਹਾ ਗੈਂਗ ਦੇ 10 ਸ਼ੂਟਰਾਂ ਦੀਆਂ ਤਸਵੀਰਾਂ ਜਨਤਕ ਕੀਤੀਆਂ ਹਨ। ਡੀ.ਪੀ.ਪੀ. ਗੌਰਵ ਯਾਦਵ ਨੇ ਟਵਿੱਟਰ ਜ਼ਰੀਏ ਪੋਸਟ ਸ਼ੇਅਰ ਕਰਦੇ ਹੋਏ ਕਿਹਾ ਹੈ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਇਸ ਪੂਰੀ ਸਾਜਿਸ਼ ਦਾ ਪਰਦਾਫਾਸ਼ ਕੀਤਾ ਹੈ। ਜਰਨੈਲ ਸਿੰਘ ਦੇ ਕਤਲ ਕੇਸ ਨੂੰ ਅੰਜਾਮ ਦੇਣ ਲਈ ਬੰਬੀਹਾ ਗੈਂਗ ਦੇ 10 ਮੁਲਜ਼ਮ/ਸ਼ੂਟਰਾਂ ਨੇ ਭੂਮਿਕਾ ਨਿਭਾਈ ਸੀ। ਉਥੇ ਹੀ ਪੁਲਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

In the recent shootout incident at Vill Sathiala, Amritsar Rural: Murder of Jarnail Singh

Anti Gangster Task Force (#AGTF) has unraveled the entire conspiracy and established the role of 10 accused/shooters of Bambiha Gang in the incident. Raids are on to arrest the accused. 1/2 pic.twitter.com/VaSHJ1I5kk

— DGP Punjab Police (@DGPPunjabPolice) May 30, 2023

ਜ਼ਿਕਰਯੋਗ ਹੈ ਕਿ ਬਾਬਾ ਬਕਾਲਾ ਸਾਹਿਬ ਦੇ ਕਸਬਾ ਸਠਿਆਲਾ ’ਚ 24 ਮਈ ਨੂੰ ਕਾਲਜ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਦਾ ਸ਼ੂਟਰਾਂ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਹਮਲਾਵਰਾਂ ਨੇ ਜਰਨੈਲ ਸਿੰਘ ਨੂੰ 20 ਤੋਂ 25 ਦੇ ਕਰੀਬ ਗੋਲ਼ੀਆਂ ਮਾਰੀਆਂ ਸਨ। ਗੋਲ਼ੀਆਂ ਲੱਗਣ ਕਾਰਨ ਜਰਨੈਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਸਵਿੱਫਟ ਕਾਰ ’ਤੇ ਸਵਾਰ ਹੋ ਕੇ ਆਏ ਸਨ। ਜਰਨੈਲ ਸਿੰਘ ਵੇਟ ਲਿਫਟਰ ਵਜੋਂ ਵੀ ਜਾਣਿਆ ਜਾਂਦਾ ਸੀ। ਮੌਕੇ ’ਤੇ ਲੋਕਾਂ ਨੇ ਦੱਸਿਆ ਹੈ ਕਿ ਜਰਨੈਲ ਸਿੰਘ ਘੁੜੱਕੇ ’ਤੇ ਆਪਣੀ ਬਹਿਕ ਤੋਂ ਤੇਲ ਕਢਵਾਉਣ ਲਈ ਸਰ੍ਹੋਂ ਲੈ ਕੇ ਆ ਰਿਹਾ ਸੀ, ਇਸ ਦੌਰਾਨ ਜਦੋਂ ਉਹ ਚੱਕੀ ਅੰਦਰੋਂ ਬਾਹਰ ਨਿਕਲਿਆ ਤਾਂ ਚਾਰ ਹਮਲਾਵਰ, ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ, ਉਨ੍ਹਾਂ ਨੇ ਉਸ ’ਤੇ ਲਗਾਤਾਰ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲੇ ਵਿਚ ਜਰਨੈਲ ਸਿੰਘ ਦੀ ਮੌਕੇ ’ਤੇ ਹੋ ਗਈ ਸੀ।

ਜਰਨੈਲ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਵੱਲੋਂ ਲਈ ਗਈ ਸੀ। ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕਰਦੇ ਹੋਏ ਕਿਹਾ ਸੀ ਕਿ ਸਠਿਆਲਾ ਵਿਚ ਜੋ ਕਤਲ ਹੋਇਆ ਹੈ, ਉਹ ਗੋਪੀ ਮਹਿਲ ਅਤੇ ਡੋਨੀ ਨੇ ਕੀਤਾ ਹੈ। ਕੁਝ ਨਿਊਜ਼ ਚੈਨਲ ਵਾਲੇ ਇਹ ਵਿਖਾ ਰਹੇ ਹਨ ਕਿ ਇਸ ਜਰਨੈਲ ਦਾ ਸੰਬੰਧ ਸਾਡੇ ਭਰਾ ਗੋਪੀ ਘਨਸ਼ਾਮਪੁਰੀਆ ਗੈਂਗ ਦੇ ਨਾਲ ਸੀ, ਜੋਕਿ ਗਲਤ ਹੈ। ਇਸ ਦਾ ਸਾਡੀ ਗੈਂਗ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਇਸ ਦਾ ਸੰਬੰਧ ਸਾਡੇ ਵਿਰੋਧੀਆਂ ਨਾਲ ਸੰਬੰਧਤ ਹੈ। ਇਹ ਬੰਦਾ ਸਾਡੇ ਐਂਟੀ ਗਰੁੱਪ ਜੱਗੂ ਖੋਟੀ ਅਤੇ ਹੈਰੀ ਚੱਠਾ ਨਾਲ ਲਿੰਕ ਰੱਖਦਾ ਸੀ ।

Previous Post

ਏ.ਆਈ.ਜੀ. ਆਸ਼ੀਸ਼ ਕਪੂਰ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ, ਭ੍ਰਿਸ਼ਟਾਚਾਰ ਦੇ ਦੋਸ਼ ‘ਚ ਕੀਤਾ ਗਿਆ ਸੀ ਗ੍ਰਿਫ਼ਤਾਰ

Next Post

ਦਿੱਲੀ ‘ਚ ਹੋਏ 16 ਸਾਲਾਂ ਲੜਕੀ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਕੇਜਰੀਵਾਲ ਦਾ ਵੱਡਾ ਐਲਾਨ

Next Post
ਦਿੱਲੀ ‘ਚ ਹੋਏ 16 ਸਾਲਾਂ ਲੜਕੀ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਕੇਜਰੀਵਾਲ ਦਾ ਵੱਡਾ ਐਲਾਨ

ਦਿੱਲੀ ‘ਚ ਹੋਏ 16 ਸਾਲਾਂ ਲੜਕੀ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਕੇਜਰੀਵਾਲ ਦਾ ਵੱਡਾ ਐਲਾਨ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers