RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜਲਦ ਸ਼ੁਰੂ ਹੋਵੇਗੀ ‘ਸਰਕਾਰ ਤੁਹਾਡੇ ਦੁਆਰ’ ਯੋਜਨਾ, CM ਮਾਨ ਦਾ ਵੱਡਾ ਐਲਾਨ

ਜਲਦ ਸ਼ੁਰੂ ਹੋਵੇਗੀ 'ਸਰਕਾਰ ਤੁਹਾਡੇ ਦੁਆਰ' ਯੋਜਨਾ, CM ਮਾਨ ਦਾ ਵੱਡਾ ਐਲਾਨ

Jass Grewal by Jass Grewal
January 27, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸਿਹਤ ਸੁਵਿਧਾਵਾਂ ਦੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਦੇ ਚਲਦਿਆਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ 400 ਹੋਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਅਸੀਂ ਇੱਥੇ ਨਾ ਤਾਂ ਸ਼ਕਤੀ ਪ੍ਰਦਰਸ਼ਨ ਕਰਨ ਆਏ ਹਾਂ ਤੇ ਨਾ ਹੀ ਰਾਜਨੀਤਕ ਰੈਲੀ ਕਰਨ ਆਏ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ‘ਆਪ’ ਨੇ ਪ੍ਰਚਾਰ ਦੌਰਾਨ ਕਿਹਾ ਸੀ ਕਿ ਪੰਜਾਬ ਦੇ ਲੋਕਾਂ ਨੂੰ ਬਹੁਤ ਵਧੀਆ ਇਲਾਜ, ਇਲਾਜ ਕਰਵਾਉਣ ਲਈ ਸ਼ਾਨਦਾਰ ਹਸਪਤਾਲ ਤੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾਵੇਗੀ। ਅੱਜ ਉਸ ਦੇ ਇਕ ਹਿੱਸੇ ਦੀ ਸ਼ੁਰੂਆਤ ਹੋਈ ਹੈ, ਇਸ ਤੋਂ ਪਹਿਲਾਂ 100 ਮੁਹੱਲਾ ਕਲੀਨਿਕ 15 ਅਗਸਤ ਨੂੰ ਲੋਕਾਂ ਸਮਰਪਿਤ ਕੀਤੇ ਗਏ ਸਨ ਤੇ ਅੱਜ 400 ਕੀਤੇ ਗਏ ਹਨ। ਭਗਵੰਤ ਮਾਨ ਨੇ ਦੱਸਿਆ ਕਿ ਸਰਕਾਰ ਵੱਲੋਂ ਜਲਦ ਹੀ ‘ਸਰਕਾਰ ਤੁਹਾਡੇ ਦੁਆਰ’ ਦੇ ਨਾਂ ਨਾਲ ਇਕ ਯੋਜਨਾ ਸ਼ੁਰੂ ਕੀਤੀ ਜਾਵੇਗਾ, ਜਿਸ ‘ਚ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਿੰਡ ‘ਚ ਹੀ ਕੀਤਾ ਜਾਵੇਗਾ।  ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਸਿਹਤਮੰਦ ਬਣਾਵਾਂਗੇ।  ਨਾਲ ਹੀ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਮਾਨ ਨੇ ਦੱਸਿਆ ਕਿ ਹਫ਼ਤੇ ‘ਚ ਦੋ ਵਾਰ ਜ਼ਿਲ੍ਹੇ ਦਾ ਡੀ. ਸੀ. , ਐੱਸ. ਡੀ. ਐੱਮ., ਏ. ਡੀ. ਸੀ. ਆਲੇ-ਦੁਆਲੇ ਦੇ ਪਿੰਡਾਂ ‘ਚ ਜਾ ਕੇ ਪਿੰਡ ‘ਚ ਬੈਠਣਗੇ ਤੇ ਉੱਥੇ ਹੀ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨਗੇ ਤੇ ਨਾਲ ਆਪਣੇ ਕੰਪਿਊਟਰ ਲੈ ਕੇ ਜਾਣਗੇ। ਇਸ ਨੂੰ ਅਸੀਂ ‘ਸਰਕਾਰ ਤੁਹਾਡੇ ਦੁਆਰ’ ਦਾ ਨਾਮ ਦਿੱਤਾ ਹੈ। ਇਸ ਤਹਿਤ ਲੋਕਾਂ ਨੂੰ ਘਰਾਂ ‘ਚ ਹੀ ਸਹੂਲਤ ਮਿਲੇਗੀ ਤੇ ਉਨ੍ਹਾਂ ਨੂੰ ਕਿਤੇ ਨਹੀਂ ਜਾਣਾ ਪਵੇਗਾ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਜਲਦ ਹੀ ਇਹ ਯੋਜਨਾ ਪੰਜਾਬ ‘ਚ ਸ਼ੁਰੂ ਕਰ ਦਿੱਤੀ ਜਾਵੇਗੀ।

ਮੁਹੱਲਾ ਕਲੀਨਿਕ ਦਿੱਲੀ ਦਾ ਆਈਡੀਆ ਹੈ, ਜਿਸ ਨੂੰ ਦੇਖਣ ਲਈ ਲੋਕ ਦੂਰੋਂ-ਦੂਰੋਂ ਆਉਂਦੇ ਹਨ ਤੇ ਤੇਲੰਗਾਨਾ ਦੇ ਮੁੱਖ ਮੰਤਰੀ ਨੇ ਵੀ ਇਹੀ ਆਈਡੀਆ ਅਪਣਾ ਕੇ ‘ਬਸਤੀ ਦਵਾਖ਼ਾਨੇ’ ਬਣਾਏ ਹਨ। ਮਾਨ ਨੇ ਕਿਹਾ ਕਿ ਅਸੀਂ ਕਿਸੇ ਵੀ ਥਾਂ ਤੋਂ ਕੁਝ ਵੀ ਸਿੱਖ ਸਕਦੇ ਹਾਂ ਤੇ ਪੰਜਾਬ ‘ਚ ਵੀ ਬਹੁਤ ਸਾਰੀਆਂ ਚੀਜ਼ਾਂ ਅਜਿਹੀਆਂ ਹਨ, ਜੋ ਬਾਕੀ ਸੂਬੇ ਸਾਡੇ ਤੋਂ ਸਿੱਖ ਸਕਦੇ ਹਨ। ਅਸੀਂ ਪਾਰਟੀ ਪੱਧਰ ਤੋਂ ਉੱਠ ਕੇ ਵਿਕਾਸ ਦੀ ਗੱਲ ਕਰਦੇ ਹਾਂ, ਅਸੀਂ ਨਫ਼ਰਤ ਦੀਆਂ ਗੱਲਾਂ ਨਹੀਂ ਕਰਦੇ। ਰਾਜਨੀਤੀ ਨਫ਼ਰਤ ਦੀ ਰਾਜਨੀਤੀ ਨਹੀਂ ਹੈ। ਅਸੀਂ ਅੱਜ ਇਨ੍ਹਾਂ ਕਲੀਨਿਕਾਂ ਦੀ ਸ਼ੁਰੂਆਤ ਇਸ ਪਵਿੱਤਰ ਧਰਤੀ ਤੋਂ ਕੀਤੀ ਹੈ , ਜਿੱਥੇ ਲੱਖਾਂ ਲੋਕ ਨਤਮਸਤਕ ਹੋਣ ਆਉਂਦੇ ਹਨ। ਇਸ ਤੋਂ ਇਲਾਵਾ ਇਹ ਸ਼ਹੀਦਾਂ ਦੀ ਚਰਨਛੋਹ ਧਰਤੀ ਵੀ ਹੈ ਤੇ ਅਸੀਂ ਸ਼ਹੀਦਾਂ ਦੇ ਸੁਫ਼ਨਾ ਸਾਕਾਰ ਕਰ ਰਹੇ ਹਾਂ।

ਮਾਨ ਨੇ ਦੱਸਿਆ ਕਿ 15 ਅਗਸਤ ਨੂੰ ਖੋਲ੍ਹੇ ਗਏ ਮੁਹੱਲਾ ਕਲੀਨਿਕਾਂ ਦੇ ਓ. ਪੀ. ਡੀ. ਦਾ ਹੁਣ ਤੱਕ 10 ਲੱਖ 26 ਹਜ਼ਾਰ ਤੋਂ ਵੱਧ ਲੋਕ ਫਾਇਦਾ ਲੈ ਚੁੱਕੇ ਹਨ ਤੇ 1 ਲੱਖ 24 ਹਜ਼ਾਰ ਤੋਂ ਜ਼ਿਆਦਾ ਆਪਣੇ ਟੈਸਟ ਕਰਵਾ ਚੁੱਕੇ ਹਨ। ਆਮ ਆਦਮੀ ਕਲੀਨਿਕ ਸਫ਼ਾਈ ਪੱਖੋਂ ਵੀ ਵਧੀਆ ਹਨ ਤੇ ਇਸ ਦਾ ਸਾਰਾ ਕੰਮ ਪੇਪਰਲੈਸ ਹੈ। ਇਸ ਤੋਂ ਇਲਾਵਾ ਮਰੀਜ਼ ਦਾ ਸਾਰਾ ਰਿਕਾਰਡ ਆਨਲਾਈਨ ਚਾੜ੍ਹਿਆ ਜਾਂਦਾ ਹੈ। ਅੱਜ ਜੋ 400 ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ, ਉਸ ਨਾਲ ਪੰਜਾਬ ਸਰਕਾਰ ਨੂੰ ਇਕ ਨਵਾਂ ਰਿਕਾਰਡ ਮਿਲੇਗਾ ਕਿ ਕੌਣ ਕਿਸ ਬੀਮਾਰੀ ਨਾਲ ਪੀੜਤ ਹੈ। ਇਸ ਨਾਲ ਸਾਡੇ ਕੋਲ ਇਕ ਡਾਟਾ ਆਵੇਗਾ ਕਿ ਜਿਸ ‘ਚ ਜਾਣਕਾਰੀ ਹੋਵੇਗੀ ਕਿ ਪੰਜਾਬ ਕਿਸ ਬੀਮਾਰੀ ਨਾਲ ਜੂਝ ਰਿਹਾ ਹੈ ਤੇ ਫਿਰ ਅਸੀਂ ‘ਤੇ ਰੀਸਰਚ ਕਰਾਂਗੇ। ਉਸਦੀ ਪਛਾਣ ਹੋਣ ‘ਤੇ ਉਸਦੇ ਇਲਾਜ ਲਈ ਹਸਪਤਾਲ ਸਥਾਪਤ ਕੀਤੇ ਜਾਣਗੇ ਤੇ ਮਾਹਿਰ ਡਾਕਟਰਾਂ ਨੂੰ ਲਿਆਂਦਾ ਜਾਵੇਗਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਨੂੰ ਇੰਨਾ ਅੰਗਰੇਜ਼ਾਂ ਨੇ ਨਹੀਂ ਲੁੱਟਿਆ, ਜਿੰਨਾ ਆਪਣਿਆਂ ਨੇ ਲੁੱਟ ਲਿਆ ਪਰ ਇਹ ਲੁੱਟ ਹੁਣ ਆਮ ਆਦਮੀ ਪਾਰਟੀ ਬੰਦ ਕਰ ਰਹੀ ਹੈ ਤੇ ਜਿਸ ਨੇ ਪੰਜਾਬ ਦਾ ਇਕ ਰੁਪਇਆ ਲੁੱਟਿਆ ਹੈ, ਉਸ ਦਾ ਹਿਸਾਬ ਹੋਵੇਗਾ। ਪੰਜਾਬ ‘ਤੇ 3 ਲੱਖ ਕਰੋੜ ਦਾ ਕਰਜ਼ਾ ਚੜ੍ਹਿਆ ਹੋਇਆ ਪਰ ਕਿਉਂ ਚੜ੍ਹਿਆ ਇਸ ਦਾ ਕੁਝ ਪਤਾ ਹੀ ਨਹੀਂ। ਪੰਜਾਬ ‘ਚ ਨਾ ਤਾਂ ਕੋਈ ਸਕੂਲ ਬਣਿਆ, ਨਾ ਸਰਕਾਰੀ ਕਾਲਜ, ਹਸਪਤਾਲ ਤੇ ਸੜਕ ਬਣਾਈ। ਪਰ ਹੁਣ ਪਤਾ ਲੱਗ ਗਿਆ ਹੈ ਪੰਜਾਬ ਨੂੰ ਲੁੱਟਣ ਵਾਲਿਆਂ ਨੇ ਆਪਣਾ ਕਰਜ਼ਾ ਲਾ ਕੇ ਪੰਜਾਬ ਨੂੰ ਕਰਜ਼ਾਈ ਕਰ ਦਿੱਤਾ। ਉਨ੍ਹਾਂ ਕੋਲੋਂ ਪੈਸਾ ਲੈ ਕੇ ਹੁਣ ਸਕੂਲ , ਮੁਹੱਲਾ ਕਲੀਨਿਕ ਤੇ ਕਾਲਜ ਬਣਾਏ ਜਾਣਗੇ। ਜਿੰਨਾ ਕੁਝ ਅਸੀਂ ਪੰਜਾਬ ਨੂੰ ਦੇ ਸਕਦੇ ਹਾਂ , ਉਹ ਅਸੀਂ ਕਰ ਰਹੇ ਹਾਂ।

Tags: AmritsarArvind KejriwalCM Bhagwant MannPunjab Newspunjabi news
Previous Post

ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਤੋਹਫ਼ਾ, 400 ਹੋਰ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ

Next Post

ਭ੍ਰਿਸ਼ਟਾਚਾਰ ਨੂੰ ਲੈਕੇ ਦਿੱਲੀ CM ਕੇਜਰੀਵਾਲ ਦੀ ਚੇਤਾਵਨੀ, ਸਟੇਜ ਤੋਂ ਖੜ੍ਹ ਦਿੱਤਾ ਵੱਡਾ ਬਿਆਨ

Next Post
ਭ੍ਰਿਸ਼ਟਾਚਾਰ ਨੂੰ ਲੈਕੇ ਦਿੱਲੀ CM ਕੇਜਰੀਵਾਲ ਦੀ ਚੇਤਾਵਨੀ, ਸਟੇਜ ਤੋਂ ਖੜ੍ਹ ਦਿੱਤਾ ਵੱਡਾ ਬਿਆਨ

ਭ੍ਰਿਸ਼ਟਾਚਾਰ ਨੂੰ ਲੈਕੇ ਦਿੱਲੀ CM ਕੇਜਰੀਵਾਲ ਦੀ ਚੇਤਾਵਨੀ, ਸਟੇਜ ਤੋਂ ਖੜ੍ਹ ਦਿੱਤਾ ਵੱਡਾ ਬਿਆਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers