ਆਖਿਰਕਾਰ ਹੁਣ ਉਹ ਘੜੀਆਂ ਖ਼ਤਮ ਹੋਣ ਹੀ ਵਾਲੀਆਂ ਹਨ ਜਿਸਦਾ ਸਭ ਨੂੰ ਇੰਤਜ਼ਾਰ ਸੀ ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਹੋਣ ਜਾ ਰਹੀਆਂ ਹਨ। ਦਸ ਦਈਏ ਕਿ ਗੁਰਦੁਆਰਾ ਚੋਣ ਕਮਿਸ਼ਨ ਨੇ ਮੁੱਖ ਸਕੱਤਰ ਪੰਜਾਬ ਸਰਕਾਰ, ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆ ਵਿਭਾਗ, ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਜ਼ ਨੂੰ ਪੱਤਰ ਭੇਜ ਦਿੱਤੇ ਹਨ ਜਿਸ ਵਿਚ ਉਹਨਾਂ ਨੇ ਮੁੱਖ ਸਕੱਤਰ ਨੂੰ ਪ੍ਰਕਿਰਿਆ ਛੇਤੀ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਹਾਊਸ ਮੈਂਬਰਾਂ ਦੀਆਂ ਚੋਣਾਂ ਲਈ ਗੁਰਦੁਆਰਾ ਚੀਫ ਕਮਿਸ਼ਨਰ ਗੁਰਦੁਆਰਾ ਕਮਿਸ਼ਨ ਚੋਣਾਂ ਜਸਟਿਸ ਐਸਐਸ ਸਾਰੋਂ ਨੇ ਵੋਟਰ ਸੂਚੀਆਂ ਤਿਆਰ ਕਰਨ ਲਈ ਪੱਤਰ ਲਿਖਿਆ ਹੈ। ਜਾਰੀ ਪੱਤਰ ਵਿੱਚ ਲਿਖਿਆ ਹੈ ਕਿ ਵੋਟ ਪਾਉਣ ਲਈ ਘੱਟੋ-ਘੱਟ ਉਮਰ 21 ਸਾਲ ਹੋਵੇ ਅਤੇ ਪੂਰਨ ਸਿੱਖ ਹੋਵੇ। ਭਾਵ ਜਿਹੜਾ ਵਿਅਕਤੀ ਦਾੜੀ ਅਤੇ ਕੇਸ਼ ਨਾ ਕੱਟਦਾ ਹੋਵੇ।
