ਜਲਾਲਾਬਾਦ ‘ਚ ਵੱਡਾ ਬੱਸ ਹਾਦਸਾ ਹੋਇਆ ਹੈ। ਇੱਥੇ ਦੇ ਰੌੜਾਵਾਲੀ ਮੰਡੀ ਤੋਂ ਜਲਾਲਾਬਾਦ ਵੱਲ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਜਦਕਿ 15-20 ਲੋਕਾਂ ਜ਼ਖਮੀਂ ਹੋਏ ਹਨ। ਜ਼ਖਮੀਆਂ ਨੂੰ ਗੰਭੀਰ ਹਾਲਾਤ ’ਚ ਸਿਵਿਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਜਿਨ੍ਹਾਂ ’ਚੋਂ 6 ਦੀ ਹਾਲਾਤ ਗੰਭੀਰ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ।
