ਜਲੰਧਰ ਜ਼ਿਮਨੀ ਚੋਣ ‘ਚ ਵੱਡੀ ਲੀਡ ਨਾਲ ਜਿੱਤ ਹਾਸਲ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਾਸੀਆਂ ਨੂੰ ਇਕ ਵੱਡਾ ਤੋਹਫ਼ਾ ਦਿੱਤਾ ਹੈ। ਦਰਅਸਲ, ਜਲੰਧਰ ‘ਚ ਕੈਬਨਿਟ ਮੀਟਿੰਗ ਹੋਣ ਤੋਂ ਪਹਿਲਾਂ ਹੀ ਸੀ.ਐਮ. ਮਾਨ ਨੇ ਆਦਮਪੁਰ ਵਾਲੀ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਨ ਦੀ ਗੱਲ ਕਹੀ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਜਲੰਧਰ ਚੋਣ ਪ੍ਰਚਾਰ ਦੌਰਾਨ ਅਸੀਂ ਵਾਅਦਾ ਕੀਤਾ ਸੀ ਕਿ ਨਤੀਜਾ ਭਾਵੇਂ ਜੋ ਵੀ ਹੋਵੇ, ਆਦਮਪੁਰ ਵਾਲੀ ਸੜਕ ਦਾ ਕੰਮ ਚੋਣ ਜ਼ਾਬਤਾ ਹਟਦੇ ਹੀ ਸ਼ੁਰੂ ਕਰ ਦੇਵਾਂਗੇ। ਉਨ੍ਹਾਂ ਕਿਹਾ ਕਿ ਮੈਨੂੰ ਇਹ ਦੱਸਦਿਆਂ ਖ਼ੁਸ਼ੀ ਹੋ ਰਹੀ ਹੈ ਕਿ ਅੱਜ ਆਪਣੀ ਜਲੰਧਰ ਫੇਰੀ ਦੌਰਾਨ ਆਦਮਪੁਰ ਵਾਲੀ ਸੜਕ ਬਣਾਉਣ ਦਾ ਕੰਮ ਸ਼ੁਰੂ ਕਰ ਦੇਵਾਂਗੇ। ਉਨ੍ਹਾਂ ਕਿਹਾ ਕਿ ਜੋ ਅਸੀਂ ਕਹਿੰਦੇ ਹਾਂ, ਉਸ ਨੂੰ ਕਰਦੇ ਵੀ ਹਾਂ।
ਜਲੰਧਰ ਚੋਣ ਦੇ ਪ੍ਰਚਾਰ ਦੌਰਾਨ ਅਸੀਂ ਵਾਅਦਾ ਕੀਤਾ ਸੀ ਕਿ ਨਤੀਜਾ ਭਾਵੇਂ ਜੋ ਵੀ ਆਏ…ਆਦਮਪੁਰ ਵਾਲੀ ਸੜਕ ਦਾ ਕੰਮ ਚੋਣ ਜ਼ਾਬਤਾ ਹਟਦੇ ਹੀ ਸ਼ੁਰੂ ਕਰਾ ਦਿਆਂਗੇ…
ਮੈਂਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅੱਜ ਆਪਣੀ ਜਲੰਧਰ ਫੇਰੀ ਦੌਰਾਨ ਆਦਮਪੁਰ ਵਾਲੀ ਸੜਕ ਬਣਾਉਣ ਦਾ ਕੰਮ ਸ਼ੁਰੂ ਕਰ ਦੇਵਾਂਗੇ
ਜੋ ਕਹਿੰਦੇ ਹਾਂ, ਉਹ ਕਰਦੇ ਹਾਂ… pic.twitter.com/Lob7hvnSMZ— Bhagwant Mann (@BhagwantMann) May 17, 2023
ਜ਼ਿਕਰਯੋਗ ਹੈ ਕਿ ਅੱਜ ਜਲੰਧਰ ਵਿਖੇ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ, ਜਿਸ ਦੌਰਾਨ ਮੁੱਖ ਮੰਤਰੀ ਮਾਨ ਅੱਜ ਜਲੰਧਰ ‘ਚ ਹੋਣਗੇ। ਇਹ ਵੀ ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਨੇ ਜਲੰਧਰ ਜ਼ਿਮਨੀ ਚੋਣ ਦੇ ਪ੍ਰਚਾਰ ਦੌਰਾਨ ਜਨਤਾ ਨਾਲ ਇਹ ਸੜਕ ਬਣਾਉਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਅੱਜ ਉਹ ਪੂਰਾ ਕਰਨ ਜਾ ਰਹੇ ਹਨ।

