RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜ਼ੀਰਾ ਸ਼ਰਾਬ ਫੈਕਟਰੀ ਬਾਹਰ ਲੱਗੇ ‘ਚ ਗਰਮਾਇਆ ਮਾਹੌਲ਼, ਪੁਲਿਸ ਦਾ ਪ੍ਰਦਰਸ਼ਨਕਾਰੀਆਂ ‘ਤੇ ਵੱਡਾ ਐਕਸ਼ਨ

ਜ਼ੀਰਾ ਸ਼ਰਾਬ ਫੈਕਟਰੀ ਬਾਹਰ ਲੱਗੇ ‘ਚ ਗਰਮਾਇਆ ਮਾਹੌਲ਼, ਪੁਲਿਸ ਦਾ ਪ੍ਰਦਰਸ਼ਨਕਾਰੀਆਂ ‘ਤੇ ਵੱਡਾ ਐਕਸ਼ਨ

Jass Grewal by Jass Grewal
December 18, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਫਿਰੋਜ਼ਪੁਰ ਦੇ ਜ਼ੀਰਾ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਧਰਨੇ ‘ਤੇ ਮਾਹੌਲ ਕਾਫੀ ਜ਼ਿਆਦਾ ਤਣਾਅਪੂਰਨ ਹੋ ਗਿਆ ਹੈ। ਇਕ ਪਾਸੇ ਜਿਥੇ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਥੇ ਹੀ ਹੁਣ ਉਹਨਾਂ ਨੂੰ ਐਤਵਾਰ ਸਵੇਰੇ ਹਿਰਾਸਤ ਵਿਚ ਲੈ ਲਿਆ ਗਿਆ ਹੈ ਜਿਸ ਤੋਂ ਬਾਅਦ ਉੱਥੇ ਇਕੱਠੀ ਹੋਈ ਭੀੜ ਭੜਕ ਗਈ। ਪੁਲਿਸ ਨੇ ਫੈਕਟਰੀ ਵੱਲ ਜਾ ਰਹੇ ਲੋਕਾਂ ਨੂੰ ਰੋਕ ਲਿਆ ਹੈ। ਹੁਣ ਪੁਲਿਸ ਫ਼ੈਕਟਰੀ ਦੇ ਸਾਹਮਣੇ ਲੱਗੇ ਧਰਨੇ ਨੂੰ ਹਟਾਉਣ ਜਾ ਰਹੀ ਹੈ। ਪੁਲਿਸ ਨੇ ਉਥੋਂ ਸਾਰਾ ਸਮਾਨ ਹਟਾ ਲਿਆ ਹੈ। ਉਨ੍ਹਾਂ ਦੇ ਟੈਂਟ ਵੀ ਉਖਾੜ ਦਿੱਤੇ ਗਏ ਹਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੁਲਿਸ ਨੇ 17 ਦਸੰਬਰ ਨੂੰ ਹੀ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਸਨ। ਜਿਸ ਕਾਰਨ ਇੱਥੇ ਪੂਰੀ ਰਾਤ ਲਾਈਟਾਂ ਬੰਦ ਰਹੀਆਂ ਤਾਂ ਜੋ ਪੁਲਿਸ ਮੌਕਾ ਮਿਲਣ ‘ਤੇ ਲੋਕਾਂ ਨੂੰ ਆਪਣੀ ਹਿਰਾਸਤ ਵਿਚ ਲੈ ਸਕੇ।

ਧਰਨਾਕਾਰੀ ਔਰਤਾਂ ਸਮੇਤ ਸਮੂਹ ਪਿੰਡ ਵਾਸੀ ਪੁਲਿਸ ਦੀ ਇਸ ਕਾਰਵਾਈ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦੇ ਰਹੇ। ਪ੍ਰਦਰਸ਼ਨਕਾਰੀਆਂ ਨੇ ਧਮਕੀ ਦਿੱਤੀ ਹੈ ਕਿ ਜੇਕਰ ਪੁਲਿਸ ਨੇ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਤਾਂ ਉਹ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ-54 ਜਾਮ ਕਰ ਦੇਣਗੇ। ਔਰਤਾਂ ਅਤੇ ਹੋਰ ਪ੍ਰਦਰਸ਼ਨਕਾਰੀ ਨੈਸ਼ਨਲ ਹਾਈਵੇ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਹਨ। ਨੈਸ਼ਨਲ ਹਾਈਵੇਅ ਜਾਮ ਕਰਨ ਲਈ ਅੱਗੇ ਵਧ ਰਹੀਆਂ ਔਰਤਾਂ ਅਤੇ ਹੋਰ ਪ੍ਰਦਰਸ਼ਨਕਾਰੀਆਂ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਵੱਲੋਂ ਲੋਕਾਂ ਨੂੰ ਮੌਕੇ ਤੋਂ ਭਜਾਇਆ ਜਾ ਰਿਹਾ ਹੈ।

ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕਿਹਾ ਹੈ ਕਿ ਉਹ ਸ਼ਰਾਬ ਦੀ ਫੈਕਟਰੀ ਨਹੀਂ ਚੱਲਣ ਦੇਣਗੇ। ਮਹਿਲਾ ਪੁਲਿਸ ਮੁਲਾਜ਼ਮ ਵੀ ਪ੍ਰਦਰਸ਼ਨ ਕਰ ਰਹੀਆਂ ਔਰਤਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਪ੍ਰਦਰਸ਼ਨ ਕਰ ਰਹੀਆਂ ਔਰਤਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਪਰ ਮਹਿਲਾ ਪੁਲਿਸ ਮੁਲਾਜ਼ਮਾਂ ਵੱਲੋਂ ਮਾਮੂਲੀ ਤਾਕਤ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਫੜ ਕੇ ਹਿਰਾਸਤ ਵਿੱਚ ਲੈ ਕੇ ਬੱਸ ਵਿੱਚ ਬਿਠਾਇਆ ਜਾ ਰਿਹਾ ਹੈ। ਪੁਲਿਸ ਨੇ 150 ਦੇ ਕਰੀਬ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੇ ਨਾਲ ਹੀ ਫੈਕਟਰੀ ਨੂੰ ਜਾਣ ਵਾਲੀ ਸੜਕ ਨੂੰ ਵੀ ਸਾਫ਼ ਕਰ ਦਿੱਤਾ ਗਿਆ ਹੈ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਵੱਲੋਂ ਲਾਏ ਟੈਂਟ ਅਤੇ ਨਾਕਾਬੰਦੀਆਂ ਨੂੰ ਹਟਾ ਦਿੱਤਾ ਹੈ। ਹੁਣ ਪੁਲਿਸ ਟੀਮ ਮਨਸੂਰਬਾਲਾ ਵਿਖੇ ਵੀ ਧਰਨਾ ਸਮਾਪਤ ਕਰਨ ਲਈ ਅੱਗੇ ਵਧੇਗੀ ਪਰ ਆਸ-ਪਾਸ ਦੇ ਪਿੰਡਾਂ ਦੇ ਲੋਕ ਵੀ ਘਰਾਂ ਤੋਂ ਬਾਹਰ ਨਿਕਲ ਕੇ ਮੌਕੇ ‘ਤੇ ਪਹੁੰਚ ਰਹੇ ਹਨ। ਲੋਕਾਂ ਅਤੇ ਪੁਲਿਸ ਵਿਚਾਲੇ ਗੱਲਬਾਤ ਵੀ ਚੱਲ ਰਹੀ ਹੈ।

ਪੁਲਿਸ ਵੱਲੋਂ ਮੌਕੇ ਦੀ ਵੀਡੀਓ/ਫੋਟੋਗ੍ਰਾਫੀ ਵੀ ਕੀਤੀ ਜਾ ਰਹੀ ਹੈ। ਕਿਉਂਕਿ ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਸੂਬਾ ਸਰਕਾਰ ਅਤੇ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਧਰਨਾਕਾਰੀਆਂ ਵੱਲੋਂ ਬਣਾਏ ਗਏ ਪੱਕੇ ਸ਼ੈੱਡਾਂ ਨੂੰ ਕਰੇਨ ਨਾਲ ਹਟਾ ਕੇ ਰਸਤਾ ਸਾਫ਼ ਕੀਤਾ ਜਾ ਰਿਹਾ ਹੈ। ਕੁਝ ਪ੍ਰਦਰਸ਼ਨਕਾਰੀਆਂ ਨੂੰ 17 ਦਸੰਬਰ ਦੀ ਰਾਤ ਨੂੰ ਹੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਸਥਾਨਕ ਲੋਕਾਂ ਵੱਲੋਂ ਜ਼ੀਰਾ ਵਿੱਚ ਕਰੀਬ 148 ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਕੱਲ੍ਹ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਲਈ ਪੁੱਜੇ ਸਨ ਪਰ ਕੋਈ ਸਹਿਮਤੀ ਨਹੀਂ ਬਣ ਸਕੀ। ਇਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਕਾਨੂੰਨੀ ਕਾਰਵਾਈ ਕੀਤੀ ਹੈ।

Tags: ActionFirozpur NewsPolice ActionPunjab GovernmentPunjab-Haryana Highcourt
Previous Post

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਫਰਜ਼ੀ ਕਾਲ ਸੈਂਟਰ ਦਾ ਕੀਤਾ ਪਰਦਾਫ਼ਾਸ਼

Next Post

SAD(A) ਪ੍ਰਧਾਨ ਸਿਮਰਨਜੀਤ ਮਾਨ ਦਾ ਵਿਵਾਦਤ ਬਿਆਨ, “ਕੇਜਰੀਵਾਲ ਨੂੰ ਲਾਵਾਂਗੇ ਫਾਹਾ”

Next Post
SAD(A) ਪ੍ਰਧਾਨ ਸਿਮਰਨਜੀਤ ਮਾਨ ਦਾ ਵਿਵਾਦਤ ਬਿਆਨ, “ਕੇਜਰੀਵਾਲ ਨੂੰ ਲਾਵਾਂਗੇ ਫਾਹਾ”

SAD(A) ਪ੍ਰਧਾਨ ਸਿਮਰਨਜੀਤ ਮਾਨ ਦਾ ਵਿਵਾਦਤ ਬਿਆਨ, “ਕੇਜਰੀਵਾਲ ਨੂੰ ਲਾਵਾਂਗੇ ਫਾਹਾ”

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers