RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜੇਲ੍ਹ ’ਚੋਂ ਰਿਹਾਅ ਹੋਏ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ, ਲੋਕਾਂ ਦਾ ਉਮੜਿਆ ਸੈਲਾਬ

ਜੇਲ੍ਹ ’ਚੋਂ ਰਿਹਾਅ ਹੋਏ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ, ਲੋਕਾਂ ਦਾ ਉਮੜਿਆ ਸੈਲਾਬ

Jass Grewal by Jass Grewal
February 10, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਜ਼ਬਰ-ਜ਼ਿਨਾਹ ਮਾਮਲੇ ’ਚ ਜੇਲ੍ਹ ’ਚ ਸਜ਼ਾ ਕੱਟਕੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅੱਜ ਯਾਨੀ ਕਿ 10 ਫਰਵਰੀ ਨੂੰ ਬਰਨਾਲਾ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਇਸ ਦਰਮਿਆਨ ਜੇਲ੍ਹ ਤੋਂ ਬਾਹਰ ਆਉਣ ‘ਤੇ ਬੈਂਸ ਦਾ ਫੁੱਲਾਂ ਦੀ ਬਰਸਾਤ ਕਰਕੇ ਸੁਆਗਤ ਕੀਤਾ ਗਿਆ ਹੈ। ਨਾਲ ਹੀ ਫੁੱਲਾਂ ਦੇ ਹਾਰ ਵੀ ਪਾਏ ਗਏ ਹਨ।

ਬੈਂਸ ਨੇ ਮੀਡੀਆ ਦੇ ਰੁਬਰੂ ਹੁੰਦੇ ਹੋਏ ਉਹਨਾਂ ਪੰਜਾਬੀਆਂ ਦਾ ਧੰਨਵਾਦ ਕੀਤਾ ਜਿਹੜੇ ਹਮੇਸ਼ਾ ਉਹਨਾਂ ਨਾਲ ਖੜੇ ਰਹੇ। ਨਾਲ ਹੀ ਬੈਂਸ ਨੇ ਹਾਈਕੋਰਟ ਦਾ ਵੀ ਧੰਨਵਾਦ ਕੀਤਾ ਹੈ ਜਿਸਨੇ ਸੱਚ ਵੇਖਕੇ ਆਪਣਾ ਫੈਸਲਾ ਸੁਣਾਇਆ ਹੈ। ਇਸ ਤੋਂ ਇਲਾਵਾ ਬੈਂਸ ਨੇ ਕਿਹਾ ਕਿ ਜਿਹੜੇ ਲੋਕ ਮੈਨੂੰ ਧਮਕੀ ਦਿੰਦੇ ਹਨ ਮੈਂ ਉਹਨਾਂ ਤੋਂ ਡਰਨ ਵਾਲਾ ਨਹੀਂ ਹਾਂ, ਮੈਂ ਹਮੇਸ਼ਾਂ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਾਂਗਾ। ਦਸ ਦਈਏ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਕੁਝ ਚੰਦ ਪਹਿਲਾਂ ਹੀ ਸਿਮਰਜੀਤ ਸਿੰਘ ਬੈਂਸ ਨੂੰ ਧਮਕੀ ਮਿਲੀ ਸੀ ਜਿਸਦਾ ਜਵਾਬ ਬੈਂਸ ਨੇ ਜੇਲ੍ਹ ਤੋਂ ਬਾਹਰ ਆ ਦੇ ਦਿੱਤਾ ਹੈ।

ਦਸਣਯੋਗ ਹੈ ਕਿ ਸਿਮਰਜੀਤ ਸਿੰਘ ਬੈਂਸ ਨੂੰ ਜਬਰ-ਜ਼ਿਨਾਹ ਦੇ ਕੇਸ ਸਮੇਤ 16 ਹੋਰ ਮਾਮਲਿਆਂ ‘ਚ ਜ਼ਮਾਨਤ ਮਿਲ ਚੁੱਕੀ ਹੈ। ਇਸ ਤੋਂ ਪਹਿਲਾਂ ਬੈਂਸ ਨੇ ਸੈਸ਼ਨ ਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਅਤੇ ਉਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹਨਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਥੋਂ ਦੀ ਸਿਮਰਜੀਤ ਬੈਂਸ ਨੂੰ ਰਾਹਤ ਮਿਲੀ ਹੈ। ਨਾਲ ਹੀ ਤੁਹਾਨੂੰ ਦਸ ਦਈਏ ਕਿ ਲੁਧਿਆਣਾ ਜੇਲ੍ਹ ‘ਚ ਬੈਂਸ ਨੂੰ ਖ਼ਤਰਾ ਹੋਣ ਕਾਰਨ ਉਨ੍ਹਾਂ ਨੂੰ ਬਰਨਾਲਾ ਜੇਲ੍ਹ ਭੇਜਿਆ ਗਿਆ ਸੀ।

ਜ਼ਿਕਰਯੋਗ ਹੈ ਕਿ 10 ਜੁਲਾਈ 2021 ਨੂੰ ਥਾਣਾ ਡਵੀਜ਼ਨ ਨੰਬਰ 6 ‘ਚ ਮਹਿਲਾ ਨੇ ਸਾਬਕਾ ਵਿਧਾਇਕ ਬੈਂਸ ਅਤੇ ਉਸ ਦੇ ਸਾਥੀਆਂ ‘ਤੇ ਬਲਾਤਕਾਰ ਦਾ ਦੋਸ਼ ਲਗਾਉਂਦੇ ਹੋਏ ਮਾਮਲਾ ਦਰਜ ਕਰਵਾਇਆ ਸੀ। ਜਿਸ ਤੋਂ ਬਾਅਦ ਬੈਂਸ ਖਿਲਾਫ ਧਾਰਾ 376, 354, 354-ਏ, 506 ਅਤੇ 120 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

Tags: JailPresidentPunjab Newspunjabi newsRelease
Previous Post

ਬਹਿਬਲ ਇਨਸਾਫ਼ ਮੋਰਚੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ, ਕੀਤਾ ਟਵੀਟ

Next Post

ਪੰਜਾਬ ਦੇ ਭੱਖਦੇ ਮੁੱਦਿਆਂ ਨੂੰ ਲੈਕੇ ਵਿਰੋਧੀਆਂ ਨੇ ਘੇਰੀ ਕੇਂਦਰ ਦੀ ਮੋਦੀ ਸਰਕਾਰ

Next Post
ਪੰਜਾਬ ਦੇ ਭੱਖਦੇ ਮੁੱਦਿਆਂ ਨੂੰ ਲੈਕੇ ਵਿਰੋਧੀਆਂ ਨੇ ਘੇਰੀ ਕੇਂਦਰ ਦੀ ਮੋਦੀ ਸਰਕਾਰ

ਪੰਜਾਬ ਦੇ ਭੱਖਦੇ ਮੁੱਦਿਆਂ ਨੂੰ ਲੈਕੇ ਵਿਰੋਧੀਆਂ ਨੇ ਘੇਰੀ ਕੇਂਦਰ ਦੀ ਮੋਦੀ ਸਰਕਾਰ

Recent News

  • ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ
  • ਬੰਗਲੁਰੂ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੂੰ ਨੋਟਿਸ ਜਾਰੀ, 6 ਗੀਤਾਂ ‘ਤੇ ਲਗਾਈ ਪਾਬੰਦੀ
  • ‘ਆਪ ਸਰਕਾਰ ਨੇ ਫੈਲਾਇਆ ਭਰਮ, ਪੈਟਰੋਲ-ਗੈਸ ਮੁੱਦੇ ‘ਤੇ ਝੂਠੇ ਪ੍ਰਸਤਾਵ ਲਈ ਮੰਗਣ ਮਾਫੀ’, ਸੁਨੀਲ ਜਾਖੜ ਦਾ ਤਿੱਖਾ ਹਮਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers