ਕੱਲ੍ਹ ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ ਵਿੱਚ ਇੱਕ 16 ਸਾਲਾਂ ਲੜਕੀ ਸਾਕਸ਼ੀ ਦਾ ਉਸ ਦੇ 20 ਸਾਲਾਂ ਕਥਿਤ ਪ੍ਰੇਮੀ ਸਾਹਿਲ ਵੱਲੋਂ ਸ਼ਰੇਆਮ ਬਾਜ਼ਾਰ ਵਿਚ ਕਤਲ ਕਰ ਦਿੱਤਾ ਗਿਆ ਸੀ। ਇਸ ਨੂੰ ਲੈਕੇ ਦਿੱਲੀ ਦੇ ਅਰਵਿੰਦ ਕੇਜਰੀਵਾਲ ਨੇ ਜਿਥੇ ਇਸ ਘਟਨਾ ਦੀ ਨਿਖੇਦੀ ਕੀਤੀ ਉਥੇ ਹੀ ਉਹਨਾਂ ਵੱਲੋਂ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਇਹ ਐਲਾਨ ਕਰਦੇ ਹੋਏ ਕਿਹਾ, ‘ਦਿੱਲੀ ਸਰਕਾਰ ਪੀੜਤ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਮਦਦ ਕਰੇਗੀ। ਨਾਲ ਹੀ ਉਹਨਾਂ ਕਿ ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਅਦਾਲਤ ਦੁਆਰਾ ਦੋਸ਼ੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ ਅਤੇ ਇਸ ਕੇਸ ਨੂੰ ਲੜਣ ਲਈ ਵੱਡੇ ਤੋਂ ਵੱਡਾ ਵਕੀਲ ਖੜ੍ਹਾ ਕਰੇਗੀ।
ਦੂਜੇ ਪਾਸੇ ਕੱਲ੍ਹ ਸੀਐਮ ਨੇ ਟਵੀਟ ਕਰਕੇ ਦਿੱਲੀ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਉਪ ਰਾਜਪਾਲ ‘ਤੇ ਹਮਲਾ ਬੋਲਿਆ ਸੀ। ਸੀਐਮ ਕੇਜਰੀਵਾਲ ਨੇ ਟਵੀਟ ਕੀਤਾ ਸੀ, ‘ਦਿੱਲੀ ਵਿੱਚ ਇੱਕ ਨਾਬਾਲਗ ਲੜਕੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਇਹ ਬਹੁਤ ਹੀ ਦੁਖਦਾਈ ਅਤੇ ਮੰਦਭਾਗਾ ਹੈ। ਅਪਰਾਧੀ ਨਿਡਰ ਹੋ ਗਏ ਹਨ, ਪੁਲਿਸ ਦਾ ਕੋਈ ਡਰ ਨਹੀਂ ਹੈ। LG ਸਾਹਿਬ, ਕਾਨੂੰਨ ਵਿਵਸਥਾ ਤੁਹਾਡੀ ਜ਼ਿੰਮੇਵਾਰੀ ਹੈ, ਕੁਝ ਕਰੋ। ਦਿੱਲੀ ਦੇ ਲੋਕਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ।
ਦੱਸ ਦੇਈਏ ਕਿ ਦਿੱਲੀ ਦੇ ਸ਼ਾਹਬਾਦ ਡੇਅਰੀ ਵਿੱਚ 29 ਮਈ ਨੂੰ ਵਾਪਰੀ ਘਟਨਾ ਤੋਂ ਬਾਅਦ ਦਿੱਲੀ ਪੁਲਿਸ ਨੇ ਇੱਕ ਨਾਬਾਲਗ ਲੜਕੀ ਦੇ ਕਾਤਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਸਾਹਿਲ ਨੇ ਪੁਲੀਸ ਦੀ ਪੁੱਛਗਿੱਛ ’ਚ ਆਪਣਾ ਗੁਨਾਹ ਵੀ ਕਰ ਲਿਆ ਹੈ ਪਰ ਉਸ ਨੂੰ ਆਪਣੇ ਕੀਤੇ ’ਤੇ ਕੋਈ ਪਛਤਾਵਾ ਨਹੀਂ ਹੈ। ਉਸ ਨੇ ਪੁਲੀਸ ਨੂੰ ਦੱਸਿਆ ਕਿ ਮ੍ਰਿਤਕ ਪਿਛਲੇ ਕਈ ਦਿਨਾਂ ਤੋਂ ਉਸ ਨੂੰ ਨਜ਼ਰਅੰਦਾਜ਼ ਕਰ ਰਹੀ ਸੀ। ਇਸ ਗੱਲ ਨੂੰ ਲੈ ਕੇ ਉਸ ਨੂੰ ਗੁੱਸਾ ਆ ਰਿਹਾ ਸੀ। ਦੱਸ ਦੇਈਏ ਕਿ ਦਿੱਲੀ ਪੁਲਿਸ ਨੇ ਕਾਤਲ ਸਾਹਿਲ ਨੂੰ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫਤਾਰ ਕੀਤਾ ਸੀ। ਉਹ ਏਸੀ ਅਤੇ ਫਰਿੱਜ ਦੀ ਮੁਰੰਮਤ ਦਾ ਕੰਮ ਕਰਦਾ ਹੈ।

