RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਖੇਡ

ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਖਿਡਾਰੀਆਂ ਕੋਲ ਪਹੁੰਚੇ CM ਕੇਜਰੀਵਾਲ, ਪਹਿਲਵਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ

ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਖਿਡਾਰੀਆਂ ਕੋਲ ਪਹੁੰਚੇ CM ਕੇਜਰੀਵਾਲ, ਪਹਿਲਵਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ

Jass Grewal by Jass Grewal
April 29, 2023
in ਖੇਡ, ਦੇਸ਼
Reading Time: 1 min read
0 0
0

WFI ਦੇ ਮੁਖੀ ‘ਤੇ ਜਿਨਸੀ ਸ਼ੋਸ਼ਣ ਅਤੇ ਡਰਾਉਣ-ਧਮਕਾਉਣ ਦਾ ਦੋਸ਼ ਲਗਾਉਣ ਵਾਲੇ ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਨੇ 23 ਅਪ੍ਰੈਲ ਨੂੰ ਆਪਣਾ ਅੰਦੋਲਨ ਮੁੜ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਉਹ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਜਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪਹਿਲਵਾਨ ਧਰਨੇ ‘ਤੇ ਬੈਠੇ ਹਨ।

ਇਸ ਦੌਰਾਨ ਕਈ ਸਿਆਸੀ ਆਗੂ ਉਹਨਾਂ ਦੇ ਪ੍ਰਦਰਸ਼ਨ ਵਿਚ ਪਹੁੰਚਕੇ ਖਿਡਾਰੀਆਂ ਨੂੰ ਸਮਰਥਨ ਦੇ ਰਹੇ ਹਨ। ਇਸ ਦਰਮਿਆਨ ਪਹਿਲਵਾਨਾਂ ਨੂੰ ਸਮਰਥਨ ਦੇਣ ਲਈ ਜੰਤਰ-ਮੰਤਰ ‘ਤੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਪਹੁੰਚੇ ਹਨ। ਇਸ ਤੋਂ ਪਹਿਲਾਂ ਦਿੱਲੀ ਸਰਕਾਰ ਦੇ ਦੋ ਮੰਤਰੀ ਆਤਿਸ਼ੀ ਅਤੇ ਸੌਰਭ ਭਾਰਦਵਾਜ ਪਹਿਲਾਂ ਹੀ ਪਹਿਲਵਾਨਾਂ ਨਾਲ ਮੁਲਾਕਾਤ ਕਰ ਚੁੱਕੇ ਹਨ।

ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਇਕ FIR ਲਈ ਪਹਿਲਵਾਨਾਂ ਨੂੰ ਸੁਪਰੀਮ ਕੋਰਟ ਜਾਣਾ ਪੈ ਗਿਆ। ਜੋ-ਜੋ ਲੋਕ ਭਾਰਤ ਨੂੰ ਪਿਆਰ ਕਰਦੇ ਹਨ, ਮੈਂ ਅਪੀਲ ਕਰਦਾ ਹਾਂ ਕਿ ਛੁੱਟੀ ਲੈ ਕੇ ਇੱਥੇ ਆਓ, ਇਨ੍ਹਾਂ ਨਾਲ ਖੜ੍ਹੇ ਹੋਵੋ। ਇਨ੍ਹਾਂ ਬੱਚਿਆਂ ਨੇ ਦੇਸ਼ ਦਾ ਨਾਂ ਇਸ ਲਈ ਥੋੜ੍ਹੇ ਹੀ ਰੌਸ਼ਨ ਕੀਤਾ ਸੀ ਕਿ ਉਨ੍ਹਾਂ ਨੂੰ ਇਸ ਤਰ੍ਹਾਂ ਦੀ ਪਰੇਸ਼ਾਨੀ ਝੱਲਣੀ ਪੈ ਜਾਵੇ। ਉਨ੍ਹਾਂ ਨੇ ਕਿਹਾ ਕਿ ਗਲਤ ਕੰਮ ਕਰਨ ਵਾਲਿਆਂ ਨੂੰ ਫਾਂਸੀ ਹੋਣੀ ਚਾਹੀਦੀ ਹੈ। ਕੇਜਰੀਵਾਲ ਨੇ ਅੱਗੇ ਕਿਹਾ ਕਿ ਮੈਂ ਇਨ੍ਹਾਂ ਪਹਿਲਵਾਨਾਂ ਨੂੰ ਸਲਾਮ ਕਰਦਾ ਹਾਂ। ਮੈਂ ਇਹ ਕਹਿਣਾ ਚਾਹੁੰਦਾ ਹੈ ਕਿ ਇਕ ਭਾਰਤੀ ਜੋ ਦੇਸ਼ ਨਾਲ ਪਿਆਰ ਕਰਦਾ ਹੈ, ਉਹ ਤੁਹਾਡੇ ਨਾਲ ਖੜ੍ਹਾ ਹੈ। ਜੋ ਵੀ ਚਾਹੁੰਦਾ ਹੈ ਕਿ ਸਾਡਾ ਦੇਸ਼ ਓਲੰਪਿਕ ਵਿਚ ਅੱਗੇ ਵਧੇ, ਉਹ ਤੁਹਾਡੇ ਨਾਲ ਖੜ੍ਹੇ ਹਨ, ਤੁਸੀਂ ਇਕੱਲੇ ਨਹੀਂ ਹੋ।

ਜ਼ਿਕਰਯੋਗ ਹੈ ਕਿ ਮਹਿਲਾ ਪਹਿਲਵਾਨਾਂ ਵਲੋਂ ਬ੍ਰਜਭੂਸ਼ਣ ਖ਼ਿਲਾਫ਼  ਯੌਨ ਸ਼ੋਸ਼ਣ ਦੇ ਦੋਸ਼ਾਂ ਦੇ ਸਬੰਧ ਵਿਚ ਦਿੱਲੀ ਪੁਲਸ ਨੇ ਸ਼ੁੱਕਰਵਾਰ ਨੂੰ 2 FIR ਦਰਜ ਕੀਤੀਆਂ ਹਨ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਸੀ ਕਿ ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ‘ਤੇ ਕਨਾਟ ਪਲੇਸ ਥਾਣੇ ਵਿਚ 2 FIR ਦਰਜ ਕੀਤੀਆਂ ਗਈਆਂ ਹਨ। ਅਧਿਕਾਰੀ ਮੁਤਾਬਕ ਪਹਿਲੀ FIR ਇਕ ਨਾਬਾਲਗ ਵਲੋਂ ਲਾਏ ਗਏ ਦੋਸ਼ਾਂ ਨਾਲ ਸਬੰਧਤ ਹੈ, ਜਿਸ ਤਹਿਤ ਯੌਨ ਸ਼ੋਸ਼ਣ ਤੋਂ ਬਾਲ ਸੁਰੱਖਿਆ (ਪੋਕਸੋ) ਐਕਟ ਅਤੇ ਆਈ. ਪੀ. ਸੀ. ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਬ੍ਰਜਭੂਸ਼ਣ ਸਿੰਘ ‘ਤੇ ਯੌਨ ਸ਼ੋਸ਼ਣ ਅਤੇ ਡਰਾਉਣ-ਧਮਕਾਉਣ ਦਾ ਦੋਸ਼ ਲਾਉਣ ਵਾਲੇ ਪਹਿਲਵਾਨਾਂ ਨੇ 23 ਅਪ੍ਰੈਲ ਤੋਂ ਇਕ ਵਾਰ ਫਿਰ ਆਪਣਾ ਅੰਦੋਲਨ ਸ਼ੁਰੂ ਕੀਤਾ। ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ FIR ਦਰਜ ਕਰਨ ਦੀ ਮੰਗ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜਨਵਰੀ ‘ਚ ਵੀ ਧਰਨਾ ਦਿੱਤਾ ਸੀ।

Previous Post

ਕਸੂਤਾ ਫਸਿਆ ਮੁਖਤਾਰ ਅੰਸਾਰੀ, ਕੋਰਟ ਨੇ ਸੁਣਾਈ 10 ਸਾਲ ਸੀ ਸਜ਼ਾ

Next Post

ਜਲੰਧਰ ਜ਼ਿਮਨੀ ਚੋਣ ‘ਚ ਭਾਜਪਾ ਨੂੰ ਸਮਰਥਨ ਦੇਣਗੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ, ਕੀਤਾ ਐਲਾਨ

Next Post
ਜਲੰਧਰ ਜ਼ਿਮਨੀ ਚੋਣ ‘ਚ ਭਾਜਪਾ ਨੂੰ ਸਮਰਥਨ ਦੇਣਗੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ, ਕੀਤਾ ਐਲਾਨ

ਜਲੰਧਰ ਜ਼ਿਮਨੀ ਚੋਣ ‘ਚ ਭਾਜਪਾ ਨੂੰ ਸਮਰਥਨ ਦੇਣਗੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ, ਕੀਤਾ ਐਲਾਨ

Recent News

  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ
  • Royal Enfield Guerrilla 450 ਦਾ ਅਪਡੇਟ ਵਰਜਨ ਕੱਲ੍ਹ ਹੋਵੇਗਾ ਲਾਂਚ, ਪਹਿਲੀ ਝਲਕ ਆਈ ਸਾਹਮਣੇ
  • ਭਾਜਪਾ ਵੱਲੋਂ ‘ਕਾਂਗਰਸ ਅੰਦਰ ਮਤਭੇਦ’ ਦੇ ਦੋਸ਼ਾਂ ਤੋਂ ਬਾਅਦ ਸੀਬੀਆਈ ਜਾਂਚ ਦੇ ਪੱਖ ‘ਚ ਰਾਜਾ ਵੜਿੰਗ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers