RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

ਦਿੱਲੀ ਲੱਗੇਗਾ ਪੱਕਾ ਮੋਰਚਾ? ਜੰਤਰ-ਮੰਤਰ ਬਾਹਰ ਪਹੁੰਚੀਆਂ ਕਿਸਾਨ ਜਥੇਬੰਦੀਆਂ

ਦਿੱਲੀ ਲੱਗੇਗਾ ਪੱਕਾ ਮੋਰਚਾ? ਜੰਤਰ-ਮੰਤਰ ਬਾਹਰ ਪਹੁੰਚੀਆਂ ਕਿਸਾਨ ਜਥੇਬੰਦੀਆਂ

Jass Grewal by Jass Grewal
March 13, 2023
in ਕਿਸਾਨੀ ਸੰਘਰਸ਼, ਦੇਸ਼
0 0
0
ਦਿੱਲੀ ਲੱਗੇਗਾ ਪੱਕਾ ਮੋਰਚਾ? ਜੰਤਰ-ਮੰਤਰ ਬਾਹਰ ਪਹੁੰਚੀਆਂ ਕਿਸਾਨ ਜਥੇਬੰਦੀਆਂ

ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਦਿੱਲੀ ਦੇ ਜੰਤਰ-ਮੰਤਰ ‘ਤੇ ਕਿਸਾਨ ਭਾਰੀ ਇਕੱਠ ਕਰਕੇ ਪਹੁੰਚ ਗਏ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ। ਇਥੇ ਦਸਣਯੋਗ ਹੈ ਕਿ ਕਿਸਾਨ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ-ਮੰਤਰ ਤੱਕ ਮਾਰਚ ਕਰ ਰਹੇ ਹਨ। ਪੰਜਾਬ ਤੋਂ ਆਈਆਂ 5 ਕਿਸਾਨ ਜਥੇਬੰਦੀਆਂ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ। ਇਨ੍ਹਾਂ ‘ਚ ਭਾਰਤੀ ਕਿਸਾਨ ਸੰਘ, ਭਾਰਤੀ ਕਿਸਾਨ ਯੂਨੀਅਨ ਮਾਨਸਾ, ਭਾਰਤੀ ਕਿਸਾਨ ਰਾਜੇਵਾਲ ਸੰਘ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਪ੍ਰਦਰਸ਼ਨ ਕਰ ਰਹੀਆਂ ਹਨ। ਇਹ ਕਿਸਾਨ ਜਥੇਬੰਦੀਆਂ 20 ਮਾਰਚ ਨੂੰ ਦਿੱਲੀ ਕੂਚ ਕਰਨਗੀਆਂ ਅਤੇ ਸੰਸਦ ਤੱਕ ਮਾਰਚ ਵੀ ਕਰਨਗੀਆਂ।

ਮੀਡੀਆ ਰਿਪੋਰਟਾਂ ਮੁਤਾਬਕ ਭਾਵੇਂ ਹੀ ਦਿੱਲੀ ਵਿਚ ਇਕ ਦਿਨਾਂ ਅੰਦੋਲਨ ਦਾ ਐਲਾਨ ਕੀਤਾ ਗਿਆ ਹੈ ਪਰ ਕਿਸਾਨਾਂ ਵਲੋਂ ਪੱਕੇ ਧਰਨੇ ਦੀ ਤਿਆਰੀ ਨਾਲ ਦਿੱਲੀ ਆਉਣ ਲਈ ਕਿਹਾ ਗਿਆ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਜੇਕਰ ਮੰਗਾਂ ਨਾ ਪੂਰੀਆਂ ਕੀਤੀਆਂ ਤਾਂ ਇਹ ਧਰਨਾ ਸਥਾਈ ਤੌਰ ਦੇ ਸ਼ੁਰੂ ਕੀਤਾ ਜਾ ਸਕਦਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਮੰਗਾਂ ਨਾ ਮੰਨ ਕੇ ਮੁੜ ਅੰਦੋਲਨ ਕਰਨ ਲਈ ਮਜਬੂਰ ਕਰਨਾ ਚਾਹੁੰਦੀ ਹੈ।

ਦਸ ਦਈਏ ਕਿ ਕਿਸਾਨਾਂ ਵਲੋਂ ਆਪਣੀ ਮੰਗਾਂ- ਘੱਟੋ-ਘੱਟ ਸਮਰਥਨ ਮੁੱਲ (MSP), ਪੰਜਾਬ ‘ਚ ਪਾਣੀ ਦੀ ਕਿੱਲਤ, ਲਖੀਮਪੁਰ ਖੀਰੀ ਕਾਂਡ ਵਿਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ‘ਤੇ ਕਾਰਵਾਈ, ਵਾਤਾਵਰਣ ਪ੍ਰਦੂਸ਼ਣ ਅਤੇ ਪੈਂਡਿੰਗ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਆਪਣੀਆਂ ਮੰਗਾਂ ਦੇ ਨਾਲ-ਨਾਲ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ ਮਾਮਲਿਆਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।

 

Tags: Central GovernmentDelhiFarmers Protest
Previous Post

ਜਲਦ ਵਿਆਹ ਦੇ ਬੰਧਨ ’ਚ ਬੱਝਣਗੇ ਸਿੱਖਿਆ ਮੰਤਰੀ ਹਰਜੋਤ ਬੈਂਸ, IPS ਅਧਿਕਾਰੀ ਨਾਲ ਹੋਈ ਮੰਗਣੀ

Next Post

TET ਦੇ ਪੇਪਰ ‘ਚ ਵੱਡੀ ਅਣਗਹਿਲੀ, ਸਿੱਖਿਆ ਮੰਤਰੀ ਨੇ ਚੁੱਕਿਆ ਵੱਡਾ ਕਦਮ

Next Post
TET ਦੇ ਪੇਪਰ ‘ਚ ਵੱਡੀ ਅਣਗਹਿਲੀ, ਸਿੱਖਿਆ ਮੰਤਰੀ ਨੇ ਚੁੱਕਿਆ ਵੱਡਾ ਕਦਮ

TET ਦੇ ਪੇਪਰ ‘ਚ ਵੱਡੀ ਅਣਗਹਿਲੀ, ਸਿੱਖਿਆ ਮੰਤਰੀ ਨੇ ਚੁੱਕਿਆ ਵੱਡਾ ਕਦਮ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers