RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਖੇਡ

ਧਰਨਾ ਦੇ ਰਹੇ ਪਹਿਲਵਾਨਾਂ ਨੇ ਲਿਆ ਵੱਡਾ ਫੈਸਲਾ, ਕੇਂਦਰ ਸਰਕਾਰ ਦੀ ਵਧੀ ਬਿਪਤਾ

ਧਰਨਾ ਦੇ ਰਹੇ ਪਹਿਲਵਾਨਾਂ ਨੇ ਲਿਆ ਵੱਡਾ ਫੈਸਲਾ, ਕੇਂਦਰ ਸਰਕਾਰ ਦੀ ਵਧੀ ਬਿਪਤਾ

Jass Grewal by Jass Grewal
May 24, 2023
in ਖੇਡ, ਦੇਸ਼
0 0
0
ਬ੍ਰਿਜ ਭੂਸ਼ਣ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਹਿਲਵਾਨਾਂ ਨੇ ਬੰਗਲਾ ਸਾਹਿਬ ਗੁਰਦੁਆਰੇ ਤੱਕ ਕੱਢਿਆ ਮਾਰਚ

ਦਿੱਲੀ ਦੇ ਜੰਤਰ-ਮੰਤਰ ਵਿਖੇ WFI ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਧਰਨਾ ਦੇ ਰਹੇ ਪਹਿਲਵਾਨਾਂ ਨੇ ਸਹਿਮਤੀ ਨਾਲ ਵੱਡਾ ਫੈਸਲਾ ਲੈਂਦੇ ਹੋਏ ਐਲਾਨ ਕੀਤਾ ਕਿ 28 ਮਈ ਨੂੰ ਨਵੇਂ ਸੰਸਦ ਭਵਨ ਦੇ ਬਾਹਰ ਨਿਰਧਾਰਿਤ ਮਹਾਪੰਚਾਇਤ ਦੀ ਅਗਵਾਈ ਔਰਤਾਂ ਤੇ ਨੌਜਵਾਨਾਂ ਵੱਲੋਂ ਕੀਤੀ ਜਾਵੇਗੀ ਤੇ ਪ੍ਰਦਰਸ਼ਨ ਨੂੰ ਲੈ ਕੇ ਅਗਲੇਰੀ ਕਾਰਵਾਈ ਬਾਰੇ ਵੀ ਕੋਈ ਵੱਡਾ ਫ਼ੈਸਲਾ ਉਹੀ ਲੈਣਗੇ। ਇਸ ਵਿਚਾਲੇ ਪਹਿਲਵਾਨਾਂ ਦੇ ਹਜ਼ਾਰਾਂ ਸਮਰਥਕਾਂ ਨੇ ਭਾਰੀ ਸੁਰੱਖਿਆ ਵਿਚਾਲੇ ਜੰਤਰ-ਮੰਤਰ ਤੋਂ ਇੰਡੀਆ ਗੇਟ ਤਕ ਮਾਰਚ ਕੀਤਾ। ਇਸ ਦੌਰਾਨ ਉਹ ਬ੍ਰਿਜਭੂਸ਼ਣ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕਰ ਰਹੇ ਸਨ।

ਇਸ ਮਾਰਚ ਵਿਚ ਓਲੰਪਿਕ ਮੈਡਲ ਜੇਤੂ ਬਜਰੰਗ ਪੂਨੀਆ ਤੇ ਸਾਕਸ਼ੀ ਮਲਿਕ ਤੇ ਏਸ਼ੀਆਈ ਖੇਡਾਂ ਦੀ ਗੋਲਡ ਮੈਡਲ ਜੇਤੂ ਵਿਨੇਸ਼ ਫੋਗਾਟ ਸਮੇਤ ਕਈ ਹੋਰ ਪ੍ਰਦਰਸ਼ਨਕਾਰੀ ਪਹਿਲਵਾਨ ਸ਼ਾਮਲ ਸਨ। ਪਹਿਲਵਾਨਾਂ ਨੇ ਬ੍ਰਿਜਸ਼ੂਭਣ ‘ਤੇ ਇਕ ਨਾਬਾਲਿਗਾ ਸਮੇਤ ਕਈ ਮਹਿਲਾ ਪਹਿਲਵਾਨਾਂ ਦਾ ਜਿਣਸੀ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ ਹੈ। ਪਹਿਲਵਾਨਾਂ ਤੇ ਉਨ੍ਹਾਂ ਦੇ ਸਮਰਥਕਾਂ ਨੇ ਤਪਦੀ ਗਰਮੀ ਅਤੇ ਦੇਰ ਸ਼ਾਮ ਚੱਲੀ ਧੂੜ ਭਰੀ ਹਨੇਰੀ ਦਾ ਸਾਹਮਣਾ ਕਰਦਿਆਂ ਵੱਡੀ ਗਿਣਤੀ ਵਿਚ ਇਕਜੁੱਟ ਹੋ ਕੇ ਸ਼ਾਂਤੀਪੂਰਨ ਢੰਗ ਨਾਲ ਇੰਡੀਆ ਗੇਟ ਵੱਲ ਮਾਰਚ ਕੀਤਾ। ਇਸ ਦੌਰਾਨ ਲੋਕਾਂ ਦੇ ਹੱਥਾਂ ਵਿਚ ਤਿਰੰਗੇ ਸਨ ਤੇ ਮਾਰਚ ਵਿਚ ਸ਼ਾਮਲ ਲੋਕਾਂ ਨੇ ਬ੍ਰਿਜਭੂਸ਼ਣ ਦੇ ਲਈ ਸਖ਼ਤ ਸਜ਼ਾ ਦੀ ਮੰਗ ਕੀਤੀ।

ਵਿਨੇਸ਼, ਬਜਰੰਗ ਤੇ ਸਾਕਸ਼ੀ ਨੇ ਇੰਡੀਆ ਗੇਟ ਨੇੜੇ ਪੁਲਸ ਦੇ ਇਕ ਬੈਰੀਕੇਡ ‘ਤੇ ਚੜ੍ਹ ਕੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਵਿਨੇਸ਼ ਨੇ ਕਿਹਾ, “28 ਮਈ ਨੂੰ ਨਵੇਂ ਸੰਸਦ ਭਵਨ ਨੇੜੇ ਔਰਤਾਂ ਤੇ ਨੌਜਵਾਨਾਂ ਦੀ ਅਗਵਾਈ ਵਿਚ ਮਹਾਪੰਚਾਇਤ ਕੀਤੀ ਜਾਵੇਗੀ। ਇਹ ਫ਼ੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਇਹ ਔਰਤਾਂ ਦੀ ਅਖੰਡਤਾ ਤੇ ਸਨਮਾਨ ਦੀ ਲੜਾਈ ਹੈ। ਇਸ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਕੋਈ ਵੱਡਾ ਫ਼ੈਸਲਾ 28 ਮਈ ਤੋਂ ਬਾਅਦ ਲਿਆ ਜਾਵੇਗਾ।”

Previous Post

ਗੁਰਬਾਣੀ ਪ੍ਰਸਾਰਣ ਲਈ ਜਲਦ ਖੁੱਲ੍ਹੇ ਟੈਂਡਰ ਜਾਰੀ ਕਰੇਗੀ ਸ਼੍ਰੋਮਣੀ ਕਮੇਟੀ, SGPC ਨੇ ਲਿਆ ਵੱਡਾ ਫ਼ੈਸਲਾ

Next Post

ਗ੍ਰਿਫ਼ਤਾਰ ਨਹੀਂ ਹੋਇਆ ਬਰਗਾੜੀ ਬੇਅਦਬੀ ਦਾ ਮੁੱਖ ਸਾਜਿਸ਼ਕਰਤਾ, ਪੁਲਿਸ ਨੇ ਦਿੱਤੀ ਜਾਣਕਾਰੀ

Next Post
2015 ’ਚ ਵਾਪਰੇ ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਸਾਜਿਸ਼ਕਰਤਾ ਗ੍ਰਿਫ਼ਤਾਰ, ਬੇਂਗਲੁਰੂ ਏਅਰਪੋਰਟ ਤੋਂ ਕੀਤਾ ਗਿਆ ਕਾਬੂ

ਗ੍ਰਿਫ਼ਤਾਰ ਨਹੀਂ ਹੋਇਆ ਬਰਗਾੜੀ ਬੇਅਦਬੀ ਦਾ ਮੁੱਖ ਸਾਜਿਸ਼ਕਰਤਾ, ਪੁਲਿਸ ਨੇ ਦਿੱਤੀ ਜਾਣਕਾਰੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers