RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਧਾਰਮਿਕ ਚਿੰਨ੍ਹ ਤੇ ਗੁਰਬਾਣੀ ਦੀਆਂ ਤੁਕਾਂ ਦੇ ਟੈਟੂ ਬਣਵਾਉਣ ਵਾਲਿਆਂ ਲਈ ਚੇਤਾਵਨੀ, SGPC ਨੇ ਲਿਆ ਸਖ਼ਤ ਐਕਸ਼ਨ!

ਧਾਰਮਿਕ ਚਿੰਨ੍ਹ ਤੇ ਗੁਰਬਾਣੀ ਦੀਆਂ ਤੁਕਾਂ ਦੇ ਟੈਟੂ ਬਣਵਾਉਣ ਵਾਲਿਆਂ ਲਈ ਚੇਤਾਵਨੀ, SGPC ਨੇ ਲਿਆ ਸਖ਼ਤ ਐਕਸ਼ਨ!

Jass Grewal by Jass Grewal
November 22, 2022
in ਪੰਜਾਬ
Reading Time: 1 min read
0 0
0

ਅੰਮ੍ਰਿਤਸਰ: ਆਪਣੇ ਸਰੀਰ ’ਤੇ ਸਿੱਖਾਂ ਦੇ ਧਾਰਮਿਕ ਚਿੰਨ੍ਹ ਤੇ ਗੁਰਬਾਣੀ ਦੀਆਂ ਤੁਕਾਂ ਵਾਲੇ ਟੈਟੂ ਬਣਵਾਉਣ ਵਾਲਿਆਂ ਨੂੰ ਵਰਜਦਿਆਂ ਸ਼੍ਰੋਮਣੀ ਕਮੇਟੀ ਨੇ ਅਜਿਹੀ ਬੇਅਦਬੀ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਅਜਿਹੇ ਲੋਕਾਂ ਨੂੰ ਸਿੱਖ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਨਾ ਕਰਨ ਲਈ ਕਿਹਾ ਗਿਆ ਹੈ। ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਜੂਨ 2013 ਵਿੱਚ ਇਸ ਸਬੰਧੀ ਇੱਕ ਹੁਕਮਨਾਮਾ ਜਾਰੀ ਕਰਦਿਆਂ ਸਰੀਰ ’ਤੇ ਸਿੱਖ ਧਾਰਮਿਕ ਚਿੰਨ੍ਹਾਂ ਵਾਲੇ ਟੈਟੂ ਬਣਾਉਣ ਤੋਂ ਵਰਜਿਆ ਗਿਆ ਸੀ। ਹਾਲ ਹੀ ਵਿੱਚ ਸ਼੍ਰੋਮਣੀ ਕਮੇਟੀ ਨੂੰ ਮੁੜ ਅਜਿਹੀਆਂ ਕਈ ਸ਼ਿਕਾਇਤਾਂ ਮਿਲੀਆਂ ਹਨ, ਜਿਨ੍ਹਾਂ ਵਿੱਚੋਂ ਇੱਕ ਸ਼ਿਕਾਇਤ ਬ੍ਰਾਜ਼ੀਲ ਦੀ ਇੱਕ ਲੜਕੀ ਖ਼ਿਲਾਫ਼ ਹੈ, ਜਿਸ ਨੇ ਆਪਣੀ ਲੱਤ ’ਤੇ ਸਿੱਖ ਧਾਰਮਿਕ ਚਿੰਨ੍ਹ ਦਾ ਟੈਟੂ ਬਣਵਾਇਆ ਹੋਇਆ ਹੈ।

ਇਸ ਤੋਂ ਇਲਾਵਾ ਇੱਕ ਸ਼ਿਕਾਇਤ ਅਮਰੀਕਾ ਵਸਦੇ ਭਾਰਤੀ ਮੂਲ ਦੇ ਵਿਅਕਤੀ ਖ਼ਿਲਾਫ਼ ਹੈ, ਜਿਸ ਨੇ ਆਪਣੇ ਸਰੀਰ ’ਤੇ ਗੁਰਬਾਣੀ ਦੀ ਤੁਕ ਵਾਲਾ ਟੈਟੂ ਬਣਵਾਇਆ ਹੈ। ਸ਼੍ਰੋਮਣੀ ਕਮੇਟੀ ਨੇ ਉਕਤ ਦੋਵਾਂ ਖ਼ਿਲਾਫ਼ ਭਾਰਤ ਅਤੇ ਸਬੰਧਤ ਮੁਲਕਾਂ ਦੇ ਸਫ਼ਾਰਤਖ਼ਾਨਿਆਂ ਕੋਲ ਸ਼ਿਕਾਇਤ ਕੀਤੀ ਹੈ। ਇਸ ਦੇ ਨਾਲ ਹੀ ਦੋਵਾਂ ਕੋਲ ਨਿੱਜੀ ਤੌਰ ’ਤੇ ਵੀ ਇਨ੍ਹਾਂ ਟੈਟੂਆਂ ਪ੍ਰਤੀ ਨਾਰਾਜ਼ਗੀ ਜ਼ਾਹਿਰ ਕੀਤੀ ਗਈ ਹੈ। ਇਹ ਸ਼ਿਕਾਇਤਾਂ ਮਿਲਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਇਸ ਸਬੰਧੀ ਜਾਰੀ ਕੀਤਾ ਹੁਕਮਨਾਮਾ ਸੋਸ਼ਲ ਮੀਡੀਆ ’ਤੇ ਸਾਂਝਾ ਕਰਦਿਆਂ ਅਜਿਹੇ ਟੈਟੂ ਨਾ ਬਣਵਾਉਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਵੱਲੋਂ ਵੀ ਗੁਰਬਾਣੀ ਦੀ ਇਕ ਤੁਕ ਵਾਲਾ ਟੈਟੂ ਬਣਵਾਉਣ ਦਾ ਮਾਮਲਾ ਸਾਹਮਣੇ ਆ ਚੁੱਕਾ ਹੈ। ਇਸੇ ਤਰ੍ਹਾਂ ਅਦਾਕਾਰਾ ਮੰਦਿਰਾ ਬੇਦੀ ਨੇ ਵੀ ਅਜਿਹਾ ਇੱਕ ਟੈਟੂ ਬਣਵਾਇਆ ਸੀ, ਜਿਸ ਦਾ ਵਿਰੋਧ ਹੋਣ ਮਗਰੋਂ ਉਸ ਨੇ ਜਨਤਕ ਤੌਰ ’ਤੇ ਮੁਆਫ਼ੀ ਮੰਗੀ ਸੀ।

Tags: Amritsar NewsHarjinder Singh DhamiPunjab NewsSGPC
Previous Post

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਦਾ ਫੈਸਲਾ, ਹੁਣ ਖਿਡੌਣਿਆਂ ਰਾਹੀਂ ਵੀ ਦਿੱਤੀ ਜਾਵੇਗੀ ਸਿੱਖਿਆ!

Next Post

ਪੰਜਾਬ ਪੁਲਿਸ ਨੂੰ ਮਿਲੀਆਂ ਸਖ਼ਤ ਹਦਾਇਤਾਂ, ਅਸਲਾ ਲਾਇਸੈਂਸ ਦੀ ਘਰ-ਘਰ ਜਾ ਕੇ ਹੋਵੇਗੀ ਜਾਂਚ

Next Post
ਪੰਜਾਬ ਪੁਲਿਸ ਨੂੰ ਮਿਲੀਆਂ ਸਖ਼ਤ ਹਦਾਇਤਾਂ, ਅਸਲਾ ਲਾਇਸੈਂਸ ਦੀ ਘਰ-ਘਰ ਜਾ ਕੇ ਹੋਵੇਗੀ ਜਾਂਚ

ਪੰਜਾਬ ਪੁਲਿਸ ਨੂੰ ਮਿਲੀਆਂ ਸਖ਼ਤ ਹਦਾਇਤਾਂ, ਅਸਲਾ ਲਾਇਸੈਂਸ ਦੀ ਘਰ-ਘਰ ਜਾ ਕੇ ਹੋਵੇਗੀ ਜਾਂਚ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers